ਮਃ

Fourth Mehl:

ਚੋਥੀ ਪਾਤਿਸ਼ਾਹੀ।

ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ

O Lord, Life of the World, please bless me with Your Grace, and lead me to meet the Guru, the Merciful True Guru.

ਹੇ ਜਗਤ ਦੇ ਜ਼ਿੰਦਗੀ ਦੇ ਆਸਰੇ ਹਰੀ! ਮਿਹਰ ਕਰ (ਸਾਨੂੰ) ਦਇਆ ਦਾ ਸੋਮਾ ਗੁਰੂ ਮਿਲਾ। ਜਗਜੀਵਨਾ = ਹੇ ਜਗਤ ਦੇ ਜੀਵਨ! ਹੇ ਜਗਤ ਦੀ ਜ਼ਿੰਦਗੀ ਦੇ ਆਸਰੇ! ਦਇਆਲੁ = ਦਇਆ ਦਾ ਘਰ।

ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ

I am happy to serve the Guru; the Lord has become merciful to me.

ਜਦੋਂ ਹਰੀ ਆਪ (ਸਾਡੇ ਉਤੇ) ਦਇਆਵਾਨ ਹੋਇਆ, ਤਦੋਂ ਗੁਰੂ ਦੀ (ਦੱਸੀ ਹੋਈ) ਸੇਵਾ ਸਾਨੂੰ ਚੰਗੀ ਲੱਗਣ ਲੱਗ ਪਈ। ਹਰਿ = ਹੇ ਹਰੀ! ਭਾਈਆ = ਚੰਗੀ ਲੱਗੀ। ਕਿਰਪਾਲੁ = ਦਇਆਵਾਨ।

ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ

All my hopes and desires have been forgotten; my mind is rid of its worldly entanglements.

ਸਾਰੀ ਆਸਾ ਤੇ ਤ੍ਰਿਸ਼ਨਾ ਵਿੱਸਰ ਗਈ, ਮਨ ਵਿਚ (ਟਿਕਿਆ ਹੋਇਆ) ਘਰ ਦਾ ਮੋਹ (ਭੀ) ਮੁਕ ਗਿਆ। ਮਨਸਾ = ਮਨ ਦਾ ਫੁਰਨਾ। ਮਨਿ = ਮਨ ਵਿਚ (ਟਿਕਿਆ ਹੋਇਆ)। ਆਲ = (ਆਲਯ) ਘਰ। ਆਲ ਜੰਜਾਲ = ਘਰ ਦਾ ਬੰਧਨ, ਘਰ ਦਾ ਮੋਹ।

ਗੁਰਿ ਤੁਠੈ ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ

The Guru, in His Mercy, implanted the Naam within me; I am enraptured with the Word of the Shabad.

ਪ੍ਰਸੰਨ ਹੋਏ ਗੁਰੂ ਨੇ ਪਰਮਾਤਮਾ ਦਾ ਨਾਮ (ਸਾਡੇ ਮਨ ਵਿਚ) ਪੱਕਾ ਕਰ ਦਿੱਤਾ, ਆਪਣੇ ਸ਼ਬਦ ਦੀ ਰਾਹੀਂ ਸਾਨੂੰ (ਉਸ ਨੇ) ਨਿਹਾਲ ਕਰ ਦਿੱਤਾ। ਗੁਰਿ = ਗੁਰੂ ਨੇ। ਗੁਰਿ ਤੁਠੈ = ਪ੍ਰਸੰਨ ਹੋਏ ਗੁਰੂ ਨੇ। ਦ੍ਰਿੜਾਇਆ = (ਹਿਰਦੇ ਵਿਚ) ਪੱਕਾ ਕਰ ਦਿੱਤਾ। ਹਮ = ਅਸਾਨੂੰ। ਸਬਦਿ = ਸ਼ਬਦ ਦੀ ਰਾਹੀਂ।

ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ ॥੨॥

Servant Nanak has obtained the inexhaustible wealth; the Lord's Name is his wealth and property. ||2||

(ਗੁਰੂ ਦੀ ਕਿਰਪਾ ਨਾਲ) ਦਾਸ ਨਾਨਕ ਨੇ ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲਿਆ ਹੈ ਜੋ ਕਦੇ ਮੁੱਕਣ ਵਾਲਾ ਨਹੀਂ ॥੨॥ ਨਾਨਕਿ = ਨਾਨਕ ਨੇ। ਅਤੁਟੁ = ਕਦੇ ਨਾਹ ਮੁੱਕਣ ਵਾਲਾ। ਪਾਇਆ = ਲੱਭ ਲਿਆ ॥੨॥