ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ

Kabeer, the woman who gives up meditation on the Lord, and observes the ritual fast of Ahoi,

ਹੇ ਕਬੀਰ! ("ਰਾਮੁ ਨ ਛੋਡੀਐ, ਤਨੁ ਧਨੁ ਜਾਇ ਤ ਜਾਉ" ਨਹੀਂ ਤਾਂ) ਰਾਮ-ਨਾਮ ਛੱਡਣ ਦਾ ਹੀ ਇਹ ਨਤੀਜਾ ਹੈ ਕਿ (ਮੂਰਖ) ਇਸਤ੍ਰੀ ਸੀਤਲਾ ਦੀ ਵਰਤ ਰੱਖਦੀ ਫਿਰਦੀ ਹੈ। ਅਹੋਈ = ਕੱਤਕ ਦੇ ਮਹੀਨੇ ਸੀਤਲਾ ਦੇਵੀ ਦੀ ਪੂਜਾ ਤੇ ਵਰਤ। ਦੇਵੀ ਦੇਵਤਿਆਂ ਦੀ ਖ਼ਾਸ ਖ਼ਾਸ ਸਵਾਰੀ ਮੰਨੀ ਗਈ ਹੋਈ ਹੈ; ਜਿਵੇਂ ਗਣੇਸ਼ ਦੀ ਸਵਾਰੀ ਚੂਹਾ, ਬ੍ਰਹਮਾ ਦੀ ਸਵਾਰੀ ਹੰਸ, ਸ਼ਿਵ ਦੀ ਸਵਾਰੀ ਚਿੱਟਾ ਬਲਦ, ਦੁਰਗਾ ਦੀ ਸਵਾਰੀ ਸ਼ੇਰ; ਇਸੇ ਤਰ੍ਹਾਂ ਸੀਤਲਾ ਦੀ ਸਵਾਰੀ ਖੋਤਾ।

ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ ॥੧੦੮॥

shall be reincarnated as a donkey, to carry heavy burdens. ||108||

(ਤੇ, ਜੇ ਭਲਾ ਸੀਤਲਾ ਉਸ ਨਾਲ ਬੜਾ ਹੀ ਪਿਆਰ ਕਰੇਗੀ ਤਾਂ ਉਸ ਨੂੰ ਹਰ ਵੇਲੇ ਆਪਣੇ ਪਾਸ ਰੱਖਣ ਲਈ ਆਪਣੀ ਸਵਾਰੀ ਖੋਤੀ ਬਣਾ ਲਏਗੀ) ਸੋ, ਉਹ ਮੂਰਖ ਇਸਤ੍ਰੀ ਖੋਤੀ ਦੀ ਜੂਨੇ ਪੈਂਦੀ ਹੈ ਤੇ (ਹੋਰ ਖੋਤੇ ਖੋਤੀਆਂ ਵਾਂਗ ਛੱਟਾ ਆਦਿਕ ਦਾ) ਚਾਰ ਮਣ ਭਾਰ ਢੋਂਦੀ ਹੈ ॥੧੦੮॥ ਗਦਹੀ = ਗਧੀ, ਖੋਤੀ। ਮਨ ਚਾਰਿ = ਚਾਰ ਮਣ ॥੧੦੮॥