ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥
For the sake of Maya, the fools and ignorant people run all around.
ਮੂਰਖ ਬੇ-ਸਮਝ ਬੰਦੇ (ਨਿਰੀ) ਮਾਇਆ (ਇਕੱਠੀ ਕਰਨ) ਵਾਸਤੇ ਭਟਕਦੇ ਰਹਿੰਦੇ ਹਨ, ਧਾਵਹੀ = ਧਾਵਹਿ, ਦੌੜੇ ਫਿਰਦੇ ਹਨ। ਅਜਾਨ = ਬੇ-ਸਮਝ।
ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥
Says Nanak, without meditating on the Lord, life passes away uselessly. ||28||
ਨਾਨਕ ਆਖਦਾ ਹੈ- ਪਰਮਾਤਮਾ ਦੇ ਭਜਨ ਤੋਂ ਬਿਨਾ (ਉਹਨਾਂ ਦਾ ਇਹ ਮਨੁੱਖਾ) ਜਨਮ ਅਜਾਈਂ ਬੀਤ ਜਾਂਦਾ ਹੈ ॥੨੮॥ ਸਿਰਾਨ = ਗੁਜ਼ਰ ਜਾਂਦਾ ਹੈ ॥੨੮॥