ਮਃ

Fifth Mehl:

ਪੰਜਵੀਂ ਪਾਤਿਸ਼ਾਹੀ।

ਵਿਛੋੜਾ ਸੁਣੇ ਡੁਖੁ ਵਿਣੁ ਡਿਠੇ ਮਰਿਓਦਿ

Even if I just hear of separation from You, I am in pain; without seeing You, O Lord, I die.

(ਪ੍ਰਭੂ-ਚਰਨਾਂ ਦਾ ਅਸਲ) ਪ੍ਰੇਮੀ ਉਹ ਹੈ ਜਿਸ ਨੂੰ ਇਹ ਸੁਣ ਕੇ ਹੀ ਦੁੱਖ ਪ੍ਰਤੀਤ ਹੋਵੇ ਕਿ ਪ੍ਰਭੂ ਤੋਂ ਵਿਛੋੜਾ ਹੋਣ ਲੱਗਾ ਹੈ। ਦੀਦਾਰ ਤੋਂ ਬਿਨਾ ਸੱਚਾ ਪ੍ਰੇਮੀ ਆਤਮਕ ਮੌਤ ਮਹਿਸੂਸ ਕਰਦਾ ਹੈ। ਸੁਣੇ = ਸੁਣਿ, ਸੁਣ ਕੇ। ਮਰਿਓਦਿ = ਆਤਮਕ ਮੌਤ ਹੋ ਜਾਂਦੀ ਹੈ।

ਬਾਝੁ ਪਿਆਰੇ ਆਪਣੇ ਬਿਰਹੀ ਨਾ ਧੀਰੋਦਿ ॥੩॥

Without her Beloved, the separated lover takes no comfort. ||3||

ਆਪਣੇ ਪਿਆਰੇ ਪ੍ਰਭੂ ਤੋਂ ਵਿਛੁੜ ਕੇ ਪ੍ਰੇਮੀ ਦਾ ਮਨ ਖਲੋਂਦਾ ਨਹੀਂ ਹੈ ॥੩॥ ਬਿਰਹੀ = ਸੱਚੀ ਆਸ਼ਕ, ਪ੍ਰੇਮੀ। ਨਾ ਧੀਰੋਦਿ = ਧੀਰਜ ਨਹੀਂ ਕਰਦਾ, ਮਨ ਖਲੋਂਦਾ ਨਹੀਂ ॥੩॥