ਗਉੜੀ ਮਹਲਾ ੫ ਮਾਂਝ ॥
Gauree, Fifth Mehl, Maajh:
ਗਊੜੀ ਪਾਤਸ਼ਾਹੀ ਪੰਜਵੀਂ ਮਾਝ।
ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥
The Destroyer of sorrow is Your Name, Lord; the Destroyer of sorrow is Your Name.
ਹੇ ਪ੍ਰਭੂ! ਤੇਰਾ ਨਾਮ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਤੇਰਾ ਨਾਮ ਦੁੱਖਾਂ ਦਾ ਨਾਸ ਕਰਨ ਵਾਲਾ ਹੈ। ਦੁਖ ਭੰਜਨੁ = ਦੁੱਖਾਂ ਦਾ ਨਾਸ ਕਰਨ ਵਾਲਾ। ਜੀ = ਹੇ ਜੀ!
ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥
Twenty-four hours a day, dwell upon the wisdom of the Perfect True Guru. ||1||Pause||
(ਹੇ ਭਾਈ!) ਇਹ ਨਾਮ ਅੱਠੇ ਪਹਰ ਸਿਮਰਨਾ ਚਾਹੀਦਾ ਹੈ-ਪੂਰੇ ਸਤਿਗੁਰੂ ਦਾ ਇਹੀ ਉਪਦੇਸ਼ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਸਕਦਾ ਹੈ ॥੧॥ ਰਹਾਉ ॥ ਗਿਆਨੁ = ਪ੍ਰਭੂ ਨਾਲ ਸਾਂਝ ਪਾਣ ਵਾਲਾ ਉਪਦੇਸ਼ ॥੧॥ ਰਹਾਉ ॥
ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥
That heart, in which the Supreme Lord God abides, is the most beautiful place.
(ਹੇ ਭਾਈ!) ਜਿਸ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, ਉਹੀ ਹਿਰਦਾ-ਥਾਂ ਸੋਹਣਾ ਬਣ ਜਾਂਦਾ ਹੈ। ਜਿਤੁ = ਜਿਸ ਵਿਚ। ਘਟਿ = ਹਿਰਦੇ ਵਿਚ। ਜਿਤੁ ਘਟਿ = ਜਿਸ ਹਿਰਦੇ ਵਿਚ, {ਜਿਸੁ ਘਟਿ = ਜਿਸ ਮਨੁੱਖ ਦੇ ਹਿਰਦੇ ਵਿਚ}।
ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥
The Messenger of Death does not even approach those who chant the Glorious Praises of the Lord with the tongue. ||1||
ਜੇਹੜਾ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦੇ ਗੁਣ ਗਾਂਦਾ ਹੈ, ਜਮਦੂਤ ਉਸ ਦੇ ਨੇੜੇ ਨਹੀਂ ਢੁੱਕਦਾ (ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ ॥੧॥ ਜਮ ਕੰਕਰੁ = ਜਮ ਦਾ ਦਾਸ, ਜਮਦੂਤ। ਨੇੜਿ = ਨੇੜੇ। ਰਸਨਾ = ਜੀਭ (ਨਾਲ) ॥੧॥
ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥
I have not understood the wisdom of serving Him, nor have I worshipped Him in meditation.
ਮੈਂ (ਹੁਣ ਤਕ) ਤੇਰੀ ਸੇਵਾ-ਭਗਤੀ ਦੀ ਸੂਝ ਦੀ ਕਦਰ ਨਾ ਜਾਣੀ, ਮੈਨੂੰ ਤੇਰੇ ਨਾਮ ਦਾ ਆਰਾਧਨ ਕਰਨਾ ਨਹੀਂ ਸੁਝਿਆ, ਸੁਰਤਿ = ਸੂਝ। ਨਾ ਜਾਪੈ ਆਰਾਧਿ = ਮੈਨੂੰ ਤੇਰਾ ਆਰਾਧਨ ਕਰਨਾ ਨਹੀਂ ਸੁੱਝਦਾ।
ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥
You are my Support, O Life of the World; O my Lord and Master, Inaccessible and Incomprehensible. ||2||
ਹੇ ਜਗਤ ਦੀ ਜ਼ਿੰਦਗੀ ਦੇ ਆਸਰੇ! ਹੇ ਮੇਰੇ ਪਾਲਣਹਾਰ ਮਾਲਕ! ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! (ਪਰ ਹੁਣ) ਮੈਂ ਤੇਰਾ ਆਸਰਾ ਲਿਆ ਹੈ ॥੨॥ ਜਗ ਜੀਵਨਾ = ਹੇ ਜਗਤ ਦੀ ਜ਼ਿੰਦਗੀ ਦੇ (ਆਸਰੇ)! ਅਗਮ = ਹੇ ਅਪਹੁੰਚ! ਅਗਾਧਿ = ਹੇ ਅਥਾਹ! ॥੨॥
ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥
When the Lord of the Universe became merciful, sorrow and suffering departed.
(ਹੇ ਭਾਈ!) ਸ੍ਰਿਸ਼ਟੀ ਦੇ ਮਾਲਕ-ਪ੍ਰਭੂ ਜਿਸ ਮਨੁੱਖ ਉਤੇ ਦਇਆਵਾਨ ਹੁੰਦੇ ਹਨ, ਉਸ ਦੇ ਸਾਰੇ ਫ਼ਿਕਰ ਤੇ ਕਲੇਸ਼ ਮਿਟ ਜਾਂਦੇ ਹਨ। ਗੁਸਾਈਆ = ਸ੍ਰਿਸ਼ਟੀ ਦਾ ਮਾਲਕ।
ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥
The hot winds do not even touch those who are protected by the True Guru. ||3||
ਜਿਸ ਮਨੁੱਖ ਦੀ ਗੁਰੂ ਨੇ ਆਪ ਰੱਖਿਆ ਕੀਤੀ, ਉਸ ਨੂੰ (ਸੋਗ-ਸੰਤਾਪ ਆਦਿਕ ਦਾ) ਸੇਕ ਨਹੀਂ ਪੋਹ ਸਕਦਾ ॥੩॥ ਸਤਿਗੁਰਿ = ਸਤਿਗੁਰੂ ਨੇ ॥੩॥
ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥
The Guru is the All-pervading Lord, the Guru is the Merciful Master; the Guru is the True Creator Lord.
(ਹੇ ਭਾਈ!) ਗੁਰੂ ਨਾਰਾਇਣ ਦਾ ਰੂਪ ਹੈ, ਗੁਰੂ ਸਭ ਉਤੇ ਦਇਆ ਕਰਨ ਵਾਲੇ ਪ੍ਰਭੂ ਦਾ ਸਰੂਪ ਹੈ, ਗੁਰੂ ਉਸ ਕਰਤਾਰ ਦਾ ਰੂਪ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ। ਦਯੁ = ਪਿਆਰ ਕਰਨ ਵਾਲਾ ਪ੍ਰਭੂ। ਸਚਾ = ਸਦਾ-ਥਿਰ ਰਹਿਣ ਵਾਲਾ।
ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥
When the Guru was totally satisfied, I obtained everything. Servant Nanak is forever a sacrifice to Him. ||4||2||170||
ਜੇ ਗੁਰੂ ਪ੍ਰਸੰਨ ਹੋ ਜਾਏ ਤਾਂ ਸਭ ਕੁਝ ਪ੍ਰਾਪਤ ਹੋ ਜਾਂਦਾ ਹੈ। ਹੇ ਦਾਸ ਨਾਨਕ! (ਆਖ-) ਮੈਂ ਗੁਰੂ ਤੋਂ ਸਦਕੇ ਹਾਂ ॥੪॥੨॥੧੭੦॥ ਗੁਰਿ ਤੁਠੈ = ਜੇ ਗੁਰੂ ਤਰੁੱਠ ਪਏ। ਗੁਰਿ = ਗੁਰੂ ਦੀ ਰਾਹੀਂ। ਤੁਠੈ = ਤਰੁੱਠੇ ਹੋਏ ਦੀ ਰਾਹੀਂ ॥੪॥