ਮਃ

Third Mehl:

ਤੀਜੀ ਪਾਤਿਸ਼ਾਹੀ।

ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ

O people: I am in red, dressed in a red robe.

ਹੇ ਲੋਕੋ! ਮੈਂ (ਨਿਰੀ) ਸੂਹੇ ਵੇਸੁ ਵਾਲੀ (ਹੀ) ਹਾਂ, ਮੈਂ (ਨਿਰੇ) ਸੂਹੇ ਕੱਪੜੇ (ਹੀ) ਪਾਂਦੀ ਹਾਂ;

ਵੇਸੀ ਸਹੁ ਪਾਈਐ ਕਰਿ ਕਰਿ ਵੇਸ ਰਹੀ

But my Husband Lord is not obtained by any robes; I have tried and tried, and given up wearing robes.

ਪਰ (ਨਿਰੇ) ਵੇਸਾਂ ਨਾਲ ਖਸਮ (-ਪ੍ਰਭੂ) ਨਹੀਂ ਮਿਲਦਾ, ਮੈਂ ਵੇਸ ਕਰ ਕਰ ਕੇ ਥੱਕ ਗਈ ਹਾਂ।

ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ

O Nanak, they alone obtain their Husband Lord, who listen to the Guru's Teachings.

ਹੇ ਨਾਨਕ! ਖਸਮ ਉਹਨਾਂ ਨੂੰ (ਹੀ) ਮਿਲਦਾ ਹੈ ਜਿਨ੍ਹਾਂ ਨੇ ਸਤਿਗੁਰੂ ਦੀ ਸਿੱਖਿਆ ਸੁਣੀ ਹੈ।

ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥

Whatever pleases Him, happens. In this way, the Husband Lord is met. ||2||

(ਜਦੋਂ ਜੀਵ-ਇਸਤ੍ਰੀ ਇਸ ਅਵਸਥਾ ਤੇ ਅੱਪੜ ਜਾਏ ਕਿ) ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਹੁੰਦਾ ਹੈ, ਤਾਂ ਇਸ ਤਰ੍ਹਾਂ ਉਹ ਖਸਮ-ਪ੍ਰਭੂ ਨੂੰ ਮਿਲ ਪੈਂਦੀ ਹੈ ॥੨॥