ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਰੇ ਮੂੜੑੇ ਤੂ ਕਿਉ ਸਿਮਰਤ ਅਬ ਨਾਹੀ ॥
You fool, why are you not meditating on the Lord now?
ਹੇ ਮੂਰਖ! ਹੁਣ (ਜਨਮ ਲੈ ਕੇ) ਤੂੰ ਕਿਉਂ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ? ਰੇ ਮੂੜ੍ਹ੍ਹੇ = ਹੇ ਮੂਰਖ! ਅਬ = ਹੁਣ, ਇਸ ਮਨੁੱਖਾ ਜਨਮ ਵਿਚ।
ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥
In the awful hell of the fire of the womb, you did penance, upside-down; each and every instant, you sang His Glorious Praises. ||1||Pause||
(ਜਦੋਂ) ਤੂੰ ਭਿਆਨਕ ਨਰਕ (ਵਰਗੇ ਮਾਂ ਦੇ ਪੇਟ) ਵਿਚ (ਸੀ ਤਦੋਂ ਤੂੰ) ਪੁੱਠਾ (ਲਟਕਿਆ ਹੋਇਆ) ਤਪ ਕਰਦਾ ਸੀ, (ਉਥੇ ਤੂੰ) ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦਾ ਸੀ ॥੧॥ ਰਹਾਉ ॥ ਘੋਰ = ਭਿਆਨਕ। ਉਰਧ = ਉਲਟਾ, ਪੁੱਠਾ ਲਟਕ ਕੇ। ਨਿਮਖ = ਅੱਖ ਦੇ ਝਮਕਣ ਜਿਤਨਾ ਸਮਾ। ਨਿਮਖ ਨਿਮਖ = ਪਲ ਪਲ, ਹਰ ਵੇਲੇ। ਗਾਂਹੀ = ਗਾਂਹਿ, ਤੂੰ ਗਾਂਦਾ ਸੀ ॥੧॥ ਰਹਾਉ ॥
ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ ॥
You wandered through countless incarnations, until finally you attained this priceless human birth.
ਹੇ ਮੂਰਖ! ਤੂੰ ਅਨੇਕਾਂ ਹੀ ਜਨਮਾਂ ਵਿਚ ਭਟਕਦਾ ਆਇਆ ਹੈਂ। ਹੁਣ ਤੈਨੂੰ ਦੁਰਲੱਭ ਮਨੁੱਖਾ ਜਨਮ ਮਿਲਿਆ ਹੈ। ਭ੍ਰਮਤੌ = ਭਟਕਦਾ। ਦੁਲਭਾਹੀ = ਦੁਰਲੱਭ।
ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥
Leaving the womb, you were born, and when you came out, you became attached to other places. ||1||
ਪਰ ਮਾਂ ਦਾ ਪੇਟ ਛੱਡ ਕੇ ਜਦੋਂ ਤੂੰ ਜਗਤ ਵਿਚ ਆ ਗਿਆ, ਤਦੋਂ ਤੂੰ (ਸਿਮਰਨ ਛੱਡ ਕੇ) ਹੋਰ ਹੋਰ ਥਾਈਂ ਰੁੱਝ ਗਿਆ ॥੧॥ ਛੋਡਿ = ਛੱਡ ਕੇ। ਜਉ = ਜਦੋਂ। ਨਿਕਸਿਓ = ਨਿਕਲਿਆ, ਜਗਤ ਵਿਚ ਆਇਆ। ਤਉ = ਤਦੋਂ। ਅਨ = {अन्य} ਹੋਰ ਹੋਰ। ਅਨ ਠਾਂਹੀ = ਹੋਰ ਹੋਰ ਥਾਈਂ ॥੧॥
ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥
You practiced evil and fraud day and night, and did useless deeds.
ਹੇ ਮੂਰਖ! ਤੂੰ ਦਿਨ ਰਾਤ ਬੁਰਾਈਆਂ ਕਰਦਾ ਹੈਂ, ਠੱਗੀਆਂ ਕਰਦਾ ਹੈਂ, ਤੂੰ ਸਦਾ ਉਹੀ ਕੰਮ ਕਰਦਾ ਰਹਿੰਦਾ ਹੈਂ ਜਿਨ੍ਹਾਂ ਤੋਂ ਕੁਝ ਭੀ ਹੱਥ ਨਹੀਂ ਆਉਣਾ। ਕਰਹਿ = ਤੂੰ ਕਰਦਾ ਹੈਂ, ਕਰਹਿਂ। ਰੈਨਿ = ਰਾਤ। ਕਮਾਹੀ = ਕਮਾਹਿ, ਤੂੰ ਕਮਾਂਦਾ ਹੈਂ। ਨਿਹਫਲ = ਜਿਨ੍ਹਾਂ ਤੋਂ ਕੋਈ ਫਲ ਨਹੀਂ ਮਿਲਣਾ।
ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥
You thrash the straw, but it has no wheat; running around and hurrying, you obtain only pain. ||2||
(ਵੇਖ, ਜਿਹੜੇ ਕਿਸਾਨ ਉਹਨਾਂ) ਤੁਹਾਂ ਨੂੰ ਹੀ ਗਾਂਹਦੇ ਰਹਿੰਦੇ ਹਨ ਜਿਨ੍ਹਾਂ ਵਿਚ ਦਾਣੇ ਨਹੀਂ ਹੁੰਦੇ, ਉਹ ਦੌੜ ਦੌੜ ਕੇ ਦੁੱਖ (ਹੀ) ਪਾਂਦੇ ਹਨ ॥੨॥ ਕਣੁ = ਦਾਣੇ। ਤੁਹ = ਦਾਣਿਆਂ ਦੇ ਖ਼ਾਲੀ ਉਪਰਲੇ ਸਿੱਕੜ। ਧਾਇ ਧਾਇ = ਦੌੜ ਦੌੜ ਕੇ। ਪਾਂਹੀ = ਪਾਂਹਿ, ਪਾਂਦੇ ਹਨ ॥੨॥
ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥
The false person is attached to falsehood; he is entangled with transitory things.
ਹੇ ਕਮਲੇ! ਤੂੰ ਨਾਸਵੰਤ ਮਾਇਆ ਨਾਲ ਨਾਸਵੰਤ ਜਗਤ ਨਾਲ ਚੰਬੜਿਆ ਰਹਿੰਦਾ ਹੈਂ, ਤੂੰ ਕੁਸੁੰਭੇ ਦੇ ਫੁੱਲਾਂ ਨਾਲ ਹੀ ਪਿਆਰ ਪਾਈ ਬੈਠਾ ਹੈਂ। ਮਿਥਿਆ = ਨਾਸਵੰਤ (ਮਾਇਆ)। ਸੰਗਿ = ਨਾਲ। ਕੂੜਿ = ਝੂਠ ਵਿਚ, ਨਾਸਵੰਤ ਜਗਤ ਵਿਚ। ਕੁਸਮਾਂਹੀ = ਫੁੱਲਾਂ ਵਿਚ, ਕੁਸੁੰਭੇ ਦੇ ਫੁੱਲਾਂ ਵਿਚ।
ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥੩॥
And when the Righteous Judge of Dharma seizes you, O madman, you shall arise and depart with your face blackened. ||3||
ਜਦੋਂ ਤੈਨੂੰ ਧਰਮ-ਰਾਜ ਆ ਫੜੇਗਾ (ਜਦੋਂ ਮੌਤ ਆ ਗਈ) ਤਦੋਂ (ਭੈੜੇ ਕੰਮਾਂ ਦੀ) ਕਾਲਖ ਹੀ ਮੂੰਹ ਤੇ ਲੈ ਕੇ (ਇਥੋਂ) ਚਲਾ ਜਾਹਿਂਗਾ ॥੩॥ ਜਬ = ਜਦੋਂ। ਪਕਰਸਿ = ਫੜੇਗਾ। ਬਵਰੇ = ਹੇ ਕਮਲੇ! ਕਾਲ ਮੁਖਾ = ਕਾਲੇ ਮੂੰਹ ਵਾਲਾ। ਉਠਿ = ਉੱਠ ਕੇ। ਜਾਹੀ = ਜਾਹਿ, ਤੂੰ ਜਾਹਿਂਗਾ ॥੩॥
ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥
He alone meets with God, whom God Himself meets, by such pre-ordained destiny written on his forehead.
(ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਉਹ ਮਨੁੱਖ (ਹੀ ਪਰਮਾਤਮਾ ਨੂੰ) ਮਿਲਦਾ ਹੈ ਜਿਸ ਮਨੁੱਖ ਨੂੰ ਪਰਮਾਤਮਾ ਆਪ ਮਿਲਾਂਦਾ ਹੈ, ਜਿਸ ਮਨੁੱਖ ਦੇ ਮੱਥੇ ਉਤੇ (ਪ੍ਰਭੂ-ਮਿਲਾਪ ਦੇ) ਲੇਖ ਲਿਖੇ ਹੁੰਦੇ ਹਨ। ਸੋ = ਉਹ ਮਨੁੱਖ (ਹੀ)। ਜੋ = ਜਿਸ ਮਨੁੱਖ ਨੂੰ। ਜਿਸੁ ਮਸਤਕਿ = ਜਿਸ (ਮਨੁੱਖ) ਦੇ ਮੱਥੇ ਉੱਤੇ।
ਕਹੁ ਨਾਨਕ ਤਿਨੑ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥੪॥੨॥੧੬॥
Says Nanak, I am a sacrifice to that humble being, who remains unattached within his mind. ||4||2||16||
ਨਾਨਕ ਆਖਦਾ ਹੈ- ਮੈਂ ਉਹਨਾਂ ਮਨੁੱਖਾਂ ਤੋਂ ਕੁਰਬਾਨ ਹਾਂ, ਜਿਹੜੇ (ਪ੍ਰਭੂ-ਮਿਲਾਪ ਦੀ ਬਰਕਤਿ ਨਾਲ) ਮਨ ਵਿਚ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ ॥੪॥੨॥੧੬॥ ਨਾਨਕ = ਹੇ ਨਾਨਕ! ਜੋ = ਜਿਹੜੇ ਮਨੁੱਖ। ਅਲਿਪ = ਅਲਿਪਤ, ਨਿਰਲੇਪ। ਮਾਂਹੀ = ਵਿਚ ॥੪॥੨॥੧੬॥