ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਪੋਥੀ ਪਰਮੇਸਰ ਕਾ ਥਾਨੁ ॥
This Holy Book is the home of the Transcendent Lord God.
ਗੁਰਬਾਣੀ (ਹੀ) ਪਰਮਾਤਮਾ ਦੇ ਮਿਲਾਪ ਦੀ ਥਾਂ ਹੈ। ਪੋਥੀ = ਉਹ ਪੁਸਤਕ ਜਿਸ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਲਿਖੀ ਪਈ ਹੈ, ਗੁਰਬਾਣੀ। ਥਾਨੁ = ਮਿਲਣ ਦਾ ਥਾਂ।
ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥੧॥ ਰਹਾਉ ॥
Whoever sings the Glorious Praises of the Lord of the Universe in the Saadh Sangat, the Company of the Holy, has the perfect knowledge of God. ||1||Pause||
ਜਿਹੜੇ ਮਨੁੱਖ ਗੁਰੂ ਦੀ ਸੰਗਤ ਵਿਚ ਰਹਿ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਮਨੁੱਖ ਸਰਬ-ਵਿਆਪਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ॥੧॥ ਰਹਾਉ ॥ ਸਾਧ ਸੰਗਿ = ਗੁਰੂ ਦੀ ਸੰਗਤ ਵਿਚ। ਗਾਵਹਿ = (ਜਿਹੜੇ) ਗਾਂਦੇ ਹਨ। ਪੂਰਨ = ਸਰਬ-ਵਿਆਪਕ। ਗਿਆਨੁ = ਡੂੰਘੀ ਸਾਂਝ ॥੧॥ ਰਹਾਉ ॥
ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥
The Siddhas and seekers and all the silent sages long for the Lord, but those who meditate on Him are rare.
ਜੋਗ-ਸਾਧਨ ਕਰਨ ਵਾਲੇ ਮਨੁੱਖ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਸਾਰੇ ਰਿਸ਼ੀ-ਮੁਨੀ (ਪਰਮਾਤਮਾ ਨਾਲ ਮਿਲਾਪ ਦੀ) ਤਾਂਘ ਕਰਦੇ ਆ ਰਹੇ ਹਨ, ਪਰ ਕਿਸੇ ਵਿਰਲੇ ਦੀ ਸੁਰਤ (ਉਸ ਵਿਚ) ਜੁੜਦੀ ਹੈ। ਸਾਧਿਕ = ਜੋਗ-ਸਾਧਨ ਕਰਨ ਵਾਲੇ। ਸਿਧ = ਸਿੱਧ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਲੋਚਹਿ = ਤਾਂਘ ਕਰਦੇ ਆਏ ਹਨ। ਲਾਗੈ ਧਿਆਨੁ = ਸੁਰਤ ਜੁੜਦੀ ਹੈ।
ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ ਪੂਰਨ ਤਾ ਕੋ ਕਾਮੁ ॥੧॥
That person, unto whom my Lord and Master is merciful - all his tasks are perfectly accomplished. ||1||
ਜਿਸ ਮਨੁੱਖ ਉਤੇ ਮੇਰਾ ਮਾਲਕ-ਪ੍ਰਭੂ ਆਪ ਦਇਆਵਾਨ ਹੁੰਦਾ ਹੈ, ਉਸ ਦਾ (ਇਹ) ਕੰਮ ਸਿਰੇ ਚੜ੍ਹ ਜਾਂਦਾ ਹੈ ॥੧॥ ਜਿਸਹਿ = ਜਿਸ (ਮਨੁੱਖ) ਉੱਤੇ {ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਲਫ਼ਜ਼ 'ਜਿਸੁ' ਦਾ (ੁ) ਉਡ ਗਿਆ ਹੈ}। ਤਾ ਕੋ = ਉਸ ਦਾ। ਕਾਮੁ = (ਹਰੇਕ) ਕੰਮ ॥੧॥
ਜਾ ਕੈ ਰਿਦੈ ਵਸੈ ਭੈ ਭੰਜਨੁ ਤਿਸੁ ਜਾਨੈ ਸਗਲ ਜਹਾਨੁ ॥
One whose heart is filled with the Lord, the Destroyer of fear, knows the whole world.
ਸਾਰੇ ਡਰਾਂ ਦਾ ਨਾਸ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਦੇ ਹਿਰਦੇ ਵਿਚ ਆ ਵੱਸਦਾ ਹੈ, ਉਸ ਨੂੰ ਸਾਰਾ ਜਗਤ ਜਾਣ ਲੈਂਦਾ ਹੈ (ਸਾਰੇ ਜਗਤ ਵਿਚ ਉਸ ਦੀ ਸੋਭਾ ਖਿਲਰ ਜਾਂਦੀ ਹੈ)। ਜਾ ਕੈ ਰਿਦੈ = ਜਿਸ (ਮਨੁੱਖ) ਦੇ ਹਿਰਦੇ ਵਿਚ। ਭੈ ਭੰਜਨੁ = ਸਾਰੇ ਡਰ ਦੂਰ ਕਰਨ ਵਾਲਾ।
ਖਿਨੁ ਪਲੁ ਬਿਸਰੁ ਨਹੀ ਮੇਰੇ ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥੨॥੯੦॥੧੧੩॥
May I never forget You, even for an instant, O my Creator Lord; Nanak begs for this blessing. ||2||90||113||
(ਉਸ ਪਰਮਾਤਮਾ ਦੇ ਦਰ ਤੋਂ) ਨਾਨਕ ਇਹ ਦਾਨ ਮੰਗਦਾ ਹੈ (ਕਿ) ਹੇ ਮੇਰੇ ਕਰਤਾਰ! (ਮੇਰੇ ਮਨ ਤੋਂ ਕਦੇ) ਇਕ ਖਿਨ ਵਾਸਤੇ ਇਕ ਪਲ ਵਾਸਤੇ ਭੀ ਨਾਹ ਵਿਸਰ ॥੨॥੯੦॥੧੧੩॥ ਬਿਸਰੁ ਨਹੀ = ਨਾਹ ਭੁੱਲ। ਕਰਤੇ = ਹੇ ਕਰਤਾਰ! ਨਾਨਕੁ ਮਾਂਗੈ = ਨਾਨਕ ਮੰਗਦਾ ਹੈ ॥੨॥੯੦॥੧੧੩॥