ਨਟ ਮਹਲਾ

Nat, Fourth Mehl:

ਨਟ ਚੌਥੀ ਪਾਤਸ਼ਾਹੀ।

ਰਾਮ ਗੁਰ ਸਰਨਿ ਪ੍ਰਭੂ ਰਖਵਾਰੇ

In the Sanctuary of the Guru, the Lord God saves and protects us,

ਹੇ ਮੇਰੇ ਰਾਮ! ਹੇ ਮੇਰੇ ਪ੍ਰਭੂ! (ਜਿਸ ਉੱਤੇ ਭੀ ਮਿਹਰ ਕਰਦਾ ਹੈਂ ਉਸ ਨੂੰ) ਗੁਰੂ ਦੀ ਸਰਨੀ ਪਾ ਕੇ (ਵਿਕਾਰਾਂ ਵਲੋਂ ਉਸ ਦਾ) ਰਾਖਾ ਬਣਦਾ ਹੈਂ, ਰਾਮ = ਹੇ ਰਾਮ! ਪ੍ਰਭੂ = ਹੇ ਪ੍ਰਭੂ! ਰਖਵਾਰੇ = ਤੂੰ ਰਾਖਾ ਬਣਦਾ ਹੈਂ।

ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥੧॥ ਰਹਾਉ

as He protected the elephant, when the crocodile seized it and pulled it into the water; He lifted him up and pulled him out. ||1||Pause||

ਜਿਵੇਂ ਜਦੋਂ ਤੰਦੂਏ ਨੇ ਗਜ ਨੂੰ ਫੜ ਕੇ ਖਿਚ ਲਿਆ ਸੀ, ਤਾਂ ਤੂੰ ਉਸ ਨੂੰ ਉੱਚਾ ਕਰ ਕੇ ਕੱਢ ਕੇ (ਤੰਦੂਏ ਦੀ ਫਾਹੀ ਤੋਂ) ਬਚਾ ਲਿਆ ਸੀ ॥੧॥ ਰਹਾਉ ॥ ਕੁੰਚਰੁ = ਗਜ, ਹਾਥੀ (ਸਰਾਪ ਨਾਲ ਗੰਧਰਬ ਤੋਂ ਬਣਿਆ ਹੋਇਆ ਹਾਥੀ)। ਤਦੂਐ = ਤੰਦੂਏ ਨੇ। ਪਕਰਿ = ਫੜ ਕੇ। ਊਪਰੁ = ਉੱਚਾ {ਵਿਸ਼ੇਸ਼ਣ}। ਕਢਿ = ਕੱਢ ਕੇ। ਨਿਸਤਾਰੇ = ਬਚਾ ਲਿਆ ॥੧॥ ਰਹਾਉ ॥

ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ

God's servants are sublime and exalted; they enshrine faith for Him in their minds.

ਪ੍ਰਭੂ ਦੇ ਭਗਤ ਬਹੁਤ ਸੋਹਣੇ ਜੀਵਨ ਵਾਲੇ ਹੁੰਦੇ ਹਨ, ਪ੍ਰਭੂ (ਉਹਨਾਂ ਦੇ ਮਨ ਵਿਚ) ਸਰਧਾ ਪੈਦਾ ਕਰ ਕੇ ਉਹਨਾਂ ਨੂੰ (ਆਪਣੇ ਨਾਮ ਦਾ) ਸਹਾਰਾ ਦੇਂਦਾ ਹੈ। ਅਤਿ ਨੀਕੇ = ਬਹੁਤ ਸੋਹਣੇ। ਮਨਿ = ਮਨ ਵਿਚ। ਕਰਿ = ਪੈਦਾ ਕਰ ਕੇ। ਧਾਰੇ = ਸਹਾਰਾ ਦੇਂਦਾ ਹੈ।

ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥੧॥

Faith and devotion are pleasing to my God's Mind; He saves the honor of His humble servants. ||1||

ਪ੍ਰਭੂ ਨੇ ਆਪ ਹੀ (ਆਪਣੇ ਸੇਵਕ ਦੇ ਅੰਦਰ) ਸਰਧਾ-ਭਗਤੀ ਪੈਦਾ ਕੀਤੀ ਹੁੰਦੀ ਹੈ, ਸੇਵਕ ਉਸ ਨੂੰ ਮਨ ਵਿਚ ਪਿਆਰਾ ਲੱਗਦਾ ਹੈ, ਪ੍ਰਭੂ ਆਪ ਹੀ ਸੇਵਕ ਦੀ ਇੱਜ਼ਤ ਬਚਾਂਦਾ ਹੈ ॥੧॥ ਪ੍ਰਭਿ = ਪ੍ਰਭੂ ਨੇ। ਮਨਿ = ਮਨ ਵਿਚ। ਭਾਵੈ = ਭਾਉਂਦਾ ਹੈ। ਪੈਜ = ਇੱਜ਼ਤ ॥੧॥

ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ

The servant of the Lord, Har, Har, is committed to His service; He sees God pervading the entire expanse of the universe.

ਪ੍ਰਭੂ ਦਾ ਜਿਹੜਾ ਸੇਵਕ ਪ੍ਰਭੂ ਦੀ ਸੇਵਾ-ਭਗਤੀ ਵਿਚ ਲੱਗਦਾ ਹੈ, ਉਹ ਹਰ ਥਾਂ ਪ੍ਰਭੂ ਦਾ ਹੀ ਪਸਾਰਾ ਵੇਖਦਾ ਹੈ, ਸਭੁ = ਹਰ ਥਾਂ। ਪਸਾਰੇ = ਪਸਾਰਾ, ਖਿਲਾਰਾ।

ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥੨॥

He sees the One and only Primal Lord God, who blesses all with His Glance of Grace. ||2||

ਉਸ ਨੂੰ ਉਹੀ ਸਰਬ-ਵਿਆਪਕ ਹਰ ਥਾਂ ਦਿੱਸਦਾ ਹੈ (ਉਸ ਨੂੰ ਦਿੱਸਦਾ ਹੈ ਕਿ) ਪ੍ਰਭੂ ਆਪ ਹੀ ਸਭ ਜੀਵਾਂ ਉਤੇ ਮਿਹਰ ਦੀ ਨਿਗਾਹ ਨਾਲ ਤੱਕ ਰਿਹਾ ਹੈ ॥੨॥ ਪੁਰਖੁ = ਸਰਬ-ਵਿਆਪਕ ਪ੍ਰਭੂ। ਨਿਹਾਰੇ = ਵੇਖਦਾ ਹੈ ॥੨॥

ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ

God, our Lord and Master, is permeating and pervading all places; He takes care of the whole world as His slave.

ਮਾਲਕ ਹਰੀ ਪ੍ਰਭੂ ਸਭ ਥਾਵਾਂ ਵਿਚ ਭਰਪੂਰ ਹੈ, ਦਾਸੀ ਵਾਂਗ ਸਾਰੇ ਜਗਤ ਨੂੰ ਸੰਭਾਲਦਾ ਹੈ। ਰਵਿਆ = ਵਿਆਪਕ ਹੈ। ਠਾਈ = ਥਾਵਾਂ ਵਿਚ। ਸਭੁ ਜਗਤੁ = ਸਾਰਾ ਸੰਸਾਰ। ਚੇਰੀ = ਦਾਸੀ (ਵਾਂਗ)। ਸਮਾਰੇ = ਸੰਭਾਲਦਾ ਹੈ।

ਆਪਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥੩॥

The Merciful Lord Himself mercifully gives His gifts, even to worms in stones. ||3||

ਦਇਆ ਦਾ ਸੋਮਾ ਪ੍ਰਭੂ ਆਪ ਹੀ ਸਭ ਜੀਵਾਂ ਉਤੇ ਦਇਆ ਕਰਦਾ ਹੈ, ਸਭਨਾਂ ਨੂੰ ਦਾਨ ਦੇਂਦਾ ਹੈ, ਪੱਥਰਾਂ ਵਿਚ ਭੀ ਉਹ ਆਪ ਹੀ ਕੀੜੇ ਪੈਦਾ ਕਰਦਾ ਹੈ (ਤੇ ਉਹਨਾਂ ਨੂੰ ਰਿਜ਼ਕ ਅਪੜਾਂਦਾ ਹੈ) ॥੩॥ ਦਾਨੁ ਦੇਵੈ = ਦਾਨ ਦੇਂਦਾ ਹੈ। ਕੀਰੇ ਕਾਰੇ = ਕੀਰੇ ਕਰੇ, ਕੀੜੇ ਪੈਦਾ ਕੀਤੇ ॥੩॥

ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ ਮਿਰਗੁ ਸਿੰਙ੍ਹਾਰੇ

Within the deer is the heavy fragrance of musk, but he is confused and deluded, and he shakes his horns looking for it.

(ਹਰਨ ਦੇ ਅੰਦਰ ਹੀ) ਕਸਤੂਰੀ ਦੀ ਬਹੁਤ ਸੁਗੰਧੀ ਮੌਜੂਦ ਹੁੰਦੀ ਹੈ, ਪਰ ਭੁਲੇਖੇ ਵਿਚ ਭੁੱਲ ਕੇ ਹਰਨ (ਉਸ ਸੁਗੰਧੀ ਦੀ ਖ਼ਾਤਰ ਝਾੜੀਆਂ ਵਿਚ) ਭਾਲ ਕਰਦਾ ਫਿਰਦਾ ਹੈ (ਇਹੀ ਹਾਲ ਜੀਵ-ਇਸਤ੍ਰੀ ਦਾ ਹੁੰਦਾ ਹੈ। ਵਾਸੁ = ਸੁਗੰਧੀ। ਮੁਸਕਾਈ = ਕਸਤੂਰੀ ਦੀ। ਭ੍ਰਮਿ = ਭੁਲੇਖੇ ਵਿਚ। ਭੂਲਾ = ਕੁਰਾਹੇ ਪਿਆ ਹੋਇਆ। ਮਿਰਗੁ = ਹਰਨ। ਸਿੰਙ੍ਹਾਰੇ = ਸਿੰਙ ਮਾਰਦਾ ਫਿਰਦਾ ਹੈ, ਸੁੰਘਦਾ ਫਿਰਦਾ ਹੈ।

ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥੪॥

Wandering, rambling and roaming through the forests and woods, I exhausted myself, and then in my own home, the Perfect Guru saved me. ||4||

ਪ੍ਰਭੂ ਤਾਂ ਇਸ ਦੇ ਅੰਦਰ ਹੀ ਵੱਸਦਾ ਹੈ, ਪਰ ਇਹ ਵਿਚਾਰੀ) ਜੰਗਲ ਜੰਗਲ ਢੂੰਢ ਢੂੰਢ ਕੇ ਭਟਕ ਭਟਕ ਕੇ ਥੱਕ ਜਾਂਦੀ ਹੈ। (ਆਖ਼ਰ) ਪੂਰੇ ਗੁਰੂ ਨੇ ਇਸ ਨੂੰ ਘਰ ਵਿਚ (ਹੀ ਵੱਸਦਾ ਪ੍ਰਭੂ ਵਿਖਾਇਆ ਤੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾਇਆ ॥੪॥ ਬਨੁ ਬਨੁ = ਹਰੇਕ ਜੰਗਲ। ਫਿਰਿ = ਫਿਰ ਕੇ, ਭਟਕ ਕੇ। ਗੁਰਿ ਪੂਰੈ = ਪੂਰੇ ਗੁਰੂ ਨੇ। ਘਰਿ = ਘਰ ਵਿਚ ॥੪॥

ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ

The Word, the Bani is Guru, and Guru is the Bani. Within the Bani, the Ambrosial Nectar is contained.

(ਗੁਰੂ ਦੀ) ਬਾਣੀ (ਸਿੱਖ ਦਾ) ਗੁਰੂ ਹੈ, ਗੁਰੂ ਬਾਣੀ ਵਿਚ ਮੌਜੂਦ ਹੈ। (ਗੁਰੂ ਦੀ) ਬਾਣੀ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਹੈ, ਜਿਸ ਨੂੰ ਸਿੱਖ ਹਰ ਵੇਲੇ ਆਪਣੇ ਹਿਰਦੇ ਵਿਚ) ਸਾਂਭ ਰੱਖਦਾ ਹੈ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਸਾਰੇ = ਸੰਭਾਲਦਾ ਹੈ, ਲੱਭਦਾ ਹੈ।

ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥

If His humble servant believes, and acts according to the Words of the Guru's Bani, then the Guru, in person, emancipates him. ||5||

ਗੁਰੂ ਬਾਣੀ ਉਚਾਰਦਾ ਹੈ, (ਗੁਰੂ ਦਾ) ਸੇਵਕ ਉਸ ਬਾਣੀ ਉਤੇ ਸਰਧਾ ਧਾਰਦਾ ਹੈ। ਗੁਰੂ ਉਸ ਸਿੱਖ ਨੂੰ ਯਕੀਨੀ ਤੌਰ ਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ॥੫॥ ਗੁਰੁ ਕਹੈ = ਗੁਰੂ ਉਚਾਰਦਾ ਹੈ। ਮਾਨੈ = ਮੰਨਦਾ ਹੈ, ਸਰਧਾ ਬਣਾਂਦਾ ਹੈ। ਪਰਤਖਿ = ਪਰਗਟ ਤੌਰ ਤੇ, ਯਕੀਨੀ ਤੌਰ ਤੇ ॥੫॥

ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ

All is God, and God is the whole expanse; man eats what he has planted.

ਹਰ ਥਾਂ ਪਰਮਾਤਮਾ ਭਰਪੂਰ ਹੈ ਮੌਜੂਦ ਹੈ (ਪਰ ਜੀਵ ਨੂੰ ਇਹ ਸਮਝ ਨਹੀਂ ਆਉਂਦੀ, ਜੀਵ ਆਪਣੇ) ਮਨ ਵਿਚ ਬੀਜੇ ਕਰਮਾਂ ਦਾ ਫਲ ਖਾਂਦਾ ਹੈ (ਤੇ ਦੁੱਖੀ ਹੁੰਦਾ ਹੈ), ਸਭੁ = ਹਰ ਥਾਂ। ਪਸਰਿਆ = ਵਿਆਪਕ। ਮਨਿ = ਮਨ ਵਿਚ। ਖਾਵਾਰੇ = ਖਾਂਦਾ ਹੈ।

ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥੬॥

When Dhrishtabudhi tormented the humble devotee Chandrahaans, he only set his own house on fire. ||6||

ਜਿਵੇਂ ਧ੍ਰਿਸਟਬੁਧੀ ਭਲੇ ਚੰਦ੍ਰਹਾਂਸ ਦਾ ਬੁਰਾ ਲੋਚਦਾ ਲੋਚਦਾ ਆਪਣੇ ਹੀ ਘਰ ਨੂੰ ਚੁਆਤੀ ਨਾਲ ਸਾੜ ਬੈਠਾ ॥੬॥ ਦੁਖਿਆ = ਦੁਖਾਇਆ। ਚੰਦ੍ਰਹਾਂਸੁ = ਇਕ ਰਾਜੇ ਦਾ ਲੜਕਾ ਜਿਸ ਨੂੰ ਧ੍ਰਿਸਟਬੁਧੀ ਨੇ ਮਰਵਾਣ ਦਾ ਜਤਨ ਕੀਤਾ, ਪਰ ਭੁਲੇਖੇ ਵਿਚ ਆਪਣੇ ਹੀ ਪੁੱਤਰ ਨੂੰ ਕਤਲ ਕਰ ਬੈਠਾ। ਲੂਕੀ = ਚੁਆਤੀ ਨਾਲ, ਅੱਗ ਨਾਲ। ਜਾਰੇ = ਸਾੜਦਾ ਹੈ ॥੬॥

ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ

God's humble servant longs for Him within his heart; God watches over each breath of His humble servant.

ਪ੍ਰਭੂ ਦਾ ਭਗਤ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵੇਖਣ ਲਈ ਤਾਂਘਦਾ ਰਹਿੰਦਾ ਹੈ, ਪ੍ਰਭੂ (ਭੀ ਆਪਣੇ) ਸੇਵਕ-ਭਗਤ ਦੀ ਹਰ ਵੇਲੇ ਰੱਖਿਆ ਕਰਦਾ ਰਹਿੰਦਾ ਹੈ। ਕਉ = ਨੂੰ। ਅੰਤਰਿ ਰਿਦ = ਹਿਰਦੇ ਵਿਚ। ਲੋਚੈ = ਤਾਂਘਦਾ ਹੈ। ਸਾਸ = ਸਾਹ {ਬਹੁ-ਵਚਨ}। ਨਿਹਾਰੇ = ਤੱਕਦਾ ਹੈ।

ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥੭॥

Mercifully, mercifully, He implants devotion within his humble servant; for his sake, God saves the whole world. ||7||

ਹਰ ਵੇਲੇ ਮਿਹਰ ਕਰ ਕੇ ਪ੍ਰਭੂ ਆਪਣੇ ਭਗਤ ਦੇ ਹਿਰਦੇ ਵਿਚ ਆਪਣੀ ਭਗਤੀ ਦਾ ਭਾਵ ਪੱਕਾ ਕਰਦਾ ਰਹਿੰਦਾ ਹੈ, ਆਪਣੇ ਭਗਤ ਦੇ ਪੂਰਨਿਆਂ ਉਤੇ ਤੁਰਨ ਵਾਲੇ ਜਗਤ ਨੂੰ ਭੀ ਪਾਰ ਲੰਘਾਂਦਾ ਹੈ ॥੭॥ ਦ੍ਰਿੜਾਏ = ਪੱਕੇ ਤੌਰ ਤੇ ਟਿਕਾਂਦਾ ਹੈ। ਜਨ ਪੀਛੈ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ। ਨਿਸਤਾਰੇ = ਪਾਰ ਲੰਘਾਂਦਾ ਹੈ ॥੭॥

ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ

God, our Lord and Master, is Himself by Himself; God Himself embellishes the universe.

ਮਾਲਕ-ਪ੍ਰਭੂ ਆਪਣੇ ਆਪ ਨੂੰ ਆਪ ਹੀ ਜਗਤ-ਰੂਪ ਵਿਚ ਪਰਗਟ ਕਰਦਾ ਹੈ, ਆਪ ਹੀ ਆਪਣੀ ਰਚੀ ਸ੍ਰਿਸ਼ਟੀ ਨੂੰ ਸੋਹਣੀ ਬਣਾਂਦਾ ਹੈ। ਠਾਕੁਰੁ = ਮਾਲਕ। ਆਪੇ = ਆਪ ਹੀ। ਸ੍ਰਿਸਟਿ = ਜਗਤ, ਦੁਨੀਆ।

ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੪॥

O servant Nanak, He Himself is all-pervading; in His Mercy, He Himself emancipates all. ||8||4||

ਹੇ ਦਾਸ ਨਾਨਕ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ, ਕਿਰਪਾ ਕਰ ਕੇ ਆਪ ਹੀ (ਜੀਵਾਂ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਕਰਦਾ ਹੈ ॥੮॥੪॥ ਸਭੁ = ਹਰ ਥਾਂ। ਵਰਤੈ = ਮੌਜੂਦ ਹੈ ॥੮॥੪॥