ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥
The earth is beauteous, and the sky is lovely, chanting the Name of the Lord.
ਪਰਮਾਤਮਾ ਦਾ ਨਾਮ ਸਿਮਰਨ ਵਾਲੇ ਬੰਦਿਆਂ ਨੂੰ ਧਰਤੀ ਅਤੇ ਆਕਾਸ਼ ਸੁਹਾਵੇ ਲੱਗਦੇ ਹਨ (ਕਿਉਂਕਿ ਉਹਨਾਂ ਦੇ ਅੰਦਰ ਠੰਢ ਵਰਤੀ ਰਹਿੰਦੀ ਹੈ);
ਨਾਨਕ ਨਾਮ ਵਿਹੂਣਿਆ ਤਿਨੑ ਤਨ ਖਾਵਹਿ ਕਾਉ ॥੨॥
O Nanak, those who lack the Naam - their carcasses are eaten by the crows. ||2||
ਪਰ, ਹੇ ਨਾਨਕ! ਜਿਹੜੇ ਮਨੁੱਖ ਨਾਮ ਤੋਂ ਸੱਖਣੇ ਹਨ, ਉਹਨਾਂ ਦੇ ਸਰੀਰ ਨੂੰ ਵਿਸ਼ੇ-ਵਿਕਾਰ ਕਾਂ ਹੀ ਖਾਂਦੇ ਰਹਿੰਦੇ ਹਨ (ਤੇ, ਉਹਨਾਂ ਦੇ ਅੰਦਰ ਵਿਸ਼ੇ-ਰੋਗ ਹੋਣ ਕਰਕੇ ਉਹਨਾਂ ਨੂੰ ਪ੍ਰਭੂ ਦੀ ਕੁਦਰਤਿ ਵਿਚ ਕੋਈ ਸੁੰਦਰਤਾ ਸੁਹਾਵਣੀ ਨਹੀਂ ਲੱਗਦੀ) ॥੨॥ ਤਿਨ ਤਨ = ਉਹਨਾਂ ਦੇ ਸਰੀਰਾਂ ਨੂੰ। ਕਾਉ = ਕਾਂ, (ਭਾਵ,) ਵਿਸ਼ੇ-ਵਿਕਾਰ ॥੨॥