ਮਃ

Third Mehl:

ਤੀਜੀ ਪਾਤਿਸ਼ਾਹੀ।

ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਜਾਇ

This body is filled with disease; without the Word of the Shabad, the pain of the disease of ego does not depart.

ਇਹ ਸਰੀਰ (ਹਉਮੈ ਦੇ) ਰੋਗ ਨਾਲ ਭਰਿਆ ਹੋਇਆ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਹਉਮੈ ਰੋਗ-ਰੂਪ ਦੁੱਖ ਦੂਰ ਨਹੀਂ ਹੁੰਦਾ। ਕਾਇਆ = ਸਰੀਰ। ਰੋਗਿ = ਰੋਗ ਨਾਲ।

ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ

When one meets the True Guru, then he becomes immaculately pure, and he enshrines the Lord's Name within his mind.

ਜੇ ਗੁਰੂ ਮਿਲ ਪਏ ਤਾਂ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਕਿਉਂਕਿ ਗੁਰੂ ਮਿਲਿਆਂ ਮਨੁੱਖ) ਪਰਮਾਤਮਾ ਦਾ ਨਾਮ ਮਨ ਵਿਚ ਵਸਾਂਦਾ ਹੈ। ਮੰਨਿ = ਮਨ ਵਿਚ।

ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥

O Nanak, meditating on the Naam, the Name of the Peace-Giving Lord, his pains are automatically forgotten. ||2||

ਹੇ ਨਾਨਕ! ਜਿਨ੍ਹਾਂ ਨੇ ਸੁਖਦਾਈ ਹਰਿ-ਨਾਮ ਸਿਮਰਿਆ ਹੈ, ਉਹਨਾਂ ਦਾ ਹਉਮੈ-ਦੁੱਖ ਸਹਿਜ ਸੁਭਾਇ ਦੂਰ ਹੋ ਜਾਂਦਾ ਹੈ ॥੨॥