ਪਉੜੀ

Pauree:

ਪਉੜੀ।

ਖਸਮੈ ਕੈ ਦਰਬਾਰਿ ਢਾਢੀ ਵਸਿਆ

In the Court of the Lord and Master, His minstrels dwell.

ਜੋ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ਉਹ (ਸਦਾ) ਮਾਲਕ ਦੀ ਹਜ਼ੂਰੀ ਵਿਚ ਵੱਸਦਾ ਹੈ। ਢਾਢੀ = ਸਿਫ਼ਤਿ ਕਰਨ ਵਾਲਾ।

ਸਚਾ ਖਸਮੁ ਕਲਾਣਿ ਕਮਲੁ ਵਿਗਸਿਆ

Singing the Praises of their True Lord and Master, the lotuses of their hearts have blossomed forth.

ਸਦਾ ਕਾਇਮ ਰਹਿਣ ਵਾਲੇ ਖਸਮ ਨੂੰ ਸਾਲਾਹ ਕੇ ਉਸ ਦਾ ਹਿਰਦਾ-ਕਉਲ ਖਿੜਿਆ ਰਹਿੰਦਾ ਹੈ। ਕਲਾਣਿ = ਕਲਾਣ ਕੇ, ਸਿਫ਼ਤਿ-ਸਾਲਾਹ ਕਰਕੇ। ਵਿਗਸਿਆ = ਖਿੜ ਪਿਆ।

ਖਸਮਹੁ ਪੂਰਾ ਪਾਇ ਮਨਹੁ ਰਹਸਿਆ

Obtaining their Perfect Lord and Master, their minds are transfixed with ecstasy.

ਮਾਲਕ ਤੋਂ ਪੂਰਾ ਮਰਤਬਾ (ਭਾਵ, ਪੂਰਨ ਅਵਸਥਾ) ਹਾਸਲ ਕਰ ਕੇ ਉਹ ਅੰਦਰੋਂ ਹੁਲਾਸ ਵਿਚ ਆਉਂਦਾ ਹੈ, ਪੂਰਾ = ਪੂਰਾ ਮਰਤਬਾ। ਰਹਸਿਆ = ਖਿੜ ਆਇਆ।

ਦੁਸਮਨ ਕਢੇ ਮਾਰਿ ਸਜਣ ਸਰਸਿਆ

Their enemies have been driven out and subdued, and their friends are very pleased.

(ਕਿਉਂਕਿ ਕਾਮਾਦਿਕ ਵਿਕਾਰ) ਵੈਰੀਆਂ ਨੂੰ ਉਹ (ਅੰਦਰੋਂ) ਮਾਰ ਕੇ ਕੱਢ ਦੇਂਦਾ ਹੈ (ਤਾਂ ਫਿਰ ਨਾਮ ਵਿਚ ਲੱਗੇ ਉਸ ਦੇ ਗਿਆਨ-ਇੰਦ੍ਰੇ-ਰੂਪ) ਮਿਤ੍ਰ ਟਹਿਕ ਪੈਂਦੇ ਹਨ।) ਦੁਸਮਨ = ਕਾਮਾਦਿਕ ਵਿਕਾਰ, ਵੈਰੀ। ਸਜਣ = ਨਾਮ ਵਿਚ ਲੱਗੇ ਗਿਆਨ-ਇੰਦ੍ਰੇ।

ਸਚਾ ਸਤਿਗੁਰੁ ਸੇਵਨਿ ਸਚਾ ਮਾਰਗੁ ਦਸਿਆ

Those who serve the Truthful True Guru are shown the True Path.

(ਇਹ ਗਿਆਨ-ਇੰਦ੍ਰੇ) ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਜਾਂਦੇ ਹਨ, ਸਤਿਗੁਰੂ ਇਹਨਾਂ ਨੂੰ (ਹੁਣ ਜੀਵਨ ਦਾ) ਸੱਚਾ ਰਾਹ ਵਿਖਾਲਦਾ ਹੈ। ਸੇਵਨਿ = ਸੇਂਵਦੇ ਹਨ, ਹੁਕਮ ਵਿਚ ਤੁਰਦੇ ਹਨ, ਮਾਰਗੁ = ਰਸਤਾ।

ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ

Reflecting on the True Word of the Shabad, death is overcome.

ਸਿਫ਼ਤ-ਸਾਲਾਹ ਕਰਨ ਵਾਲਾ ਮਨੁੱਖ ਸੱਚਾ ਗੁਰ-ਸ਼ਬਦ ਵੀਚਾਰ ਕੇ (ਆਤਮਕ) ਮੌਤ (ਦਾ ਡਰ) ਦੂਰ ਲੈਂਦਾ ਹੈ। ਵਿਧਉਸਿਆ = ਨਾਸ ਕੀਤਾ।

ਢਾਢੀ ਕਥੇ ਅਕਥੁ ਸਬਦਿ ਸਵਾਰਿਆ

Speaking the Unspoken Speech of the Lord, one is adorned with the Word of His Shabad.

ਗੁਰੂ ਸ਼ਬਦ ਦੀ ਬਰਕਤਿ ਨਾਲ ਸੁਧਰਿਆ ਹੋਇਆ ਢਾਢੀ ਅਕੱਥ ਪ੍ਰਭੂ ਦੇ ਗੁਣ ਗਾਉਂਦਾ ਹੈ।

ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥

Nanak holds tight to the Treasure of Virtue, and meets with the Dear, Beloved Lord. ||23||

(ਇਸ ਤਰ੍ਹਾਂ), ਹੇ ਨਾਨਕ! ਪ੍ਰਭੂ ਦੇ ਗੁਣਾਂ ਦੀ ਪੂੰਜੀ ਇਕੱਠੀ ਕਰ ਕੇ ਪਿਆਰੇ ਪ੍ਰਭੂ ਨਾਲ ਮਿਲ ਜਾਂਦਾ ਹੈ ॥੨੩॥ ਗੁਣਾਂ ਰਾਸਿ = ਗੁਣ ਦੀ ਪੂੰਜੀ। ਗਹਿ = ਗ੍ਰਹਿਣ ਕਰ ਕੇ, ਲੈ ਕੇ ॥੨੩॥