ਸਲੋਕ ਮਃ ੧ ॥

Salok, First Mehl:

ਸਲੋਕ ਪਹਿਲੀ ਪਾਤਿਸ਼ਾਹੀ।

ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥

Blessed is the paper, blessed is the pen, blessed is the inkwell, and blessed is the ink.

ਮੁਬਾਰਿਕ ਹੈ ਉਹ ਕਾਗ਼ਜ ਤੇ ਕਲਮ, ਮੁਬਾਰਿਕ ਹੈ ਉਹ ਦਵਾਤ ਤੇ ਸਿਆਹੀ; ਭਾਂਡਾ = ਦਵਾਤ। ਮਸੁ = ਸਿਆਹੀ। ਧਨੁ = ਧੰਨ, ਭਾਗਾਂ ਵਾਲਾ, ਮੁਬਾਰਿਕ। ਸੁ = ਉਹ (ਇਕ-ਵਚਨ)।

ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥੧॥

Blessed is the writer, O Nanak, who writes the True Name. ||1||

ਤੇ, ਹੇ ਨਾਨਕ! ਮੁਬਾਰਿਕ ਹੈ ਉਹ ਲਿਖਣ ਵਾਲਾ ਜਿਸਨੇ ਪ੍ਰਭੂ ਦਾ ਸੱਚਾ ਨਾਮ ਲਿਖਾਇਆ (ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਾਈ) ॥੧॥ ਸਚੁ = ਸਦਾ ਕਾਇਮ ਰਹਿਣ ਵਾਲਾ ॥੧॥