ਬਿਲਾਵਲੁ ਮਹਲਾ ੫ ਛੰਤ ॥
Bilaaval, Fifth Mehl, Chhant:
ਰਾਗ ਬਿਲਾਵਲੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥
Come, O my sisters, come, O my companions, and let us remain under the Lord's control. Let's sing the Songs of Bliss of our Husband Lord.
ਹੇ ਸਹੇਲੀਏ! ਆਓ (ਰਲ ਕੇ ਬੈਠੀਏ) ਹੇ ਸਹੇਲੀਏ! ਆਓ ਪ੍ਰਭੂ ਦੀ ਰਜ਼ਾ ਵਿਚ ਤੁਰੀਏ, ਅਤੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ। ਸਖੀ = ਹੇ ਸਹੇਲੀਏ! ਵਸਿ = ਰਜ਼ਾ ਵਿਚ (ਤੁਰੀਏ)। ਮੰਗਲੁ = ਸਿਫ਼ਤਿ-ਸਾਲਾਹ ਦਾ ਗੀਤ। ਗਾਵਹ = ਆਓ ਅਸੀਂ ਗਾਵੀਏ।
ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥
Renounce your pride, O my companions, renounce your egotistical pride, O my sisters, so that you may become pleasing to your Beloved.
ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਸ਼ਾਇਦ (ਇਸ ਤਰ੍ਹਾਂ) ਅਸੀਂ ਆਪਣੇ ਪ੍ਰੀਤਮ ਪ੍ਰਭੂ-ਪਤੀ ਨੂੰ ਚੰਗੀਆਂ ਲੱਗ ਸਕੀਏ। ਤਜਿ = ਤਿਆਗ ਦੇਹ। ਮਾਨੁ = ਅਹੰਕਾਰ। ਮਤੁ = ਸ਼ਾਇਦ। ਪ੍ਰੀਤਮ ਭਾਵਹ = ਪ੍ਰੀਤਮ ਨੂੰ ਚੰਗਿਆਂ ਲੱਗੀਏ।
ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥
Renounce pride, emotional attachment, corruption and duality, and serve the One Immaculate Lord.
ਹੇ ਸਹੇਲੀਏ! (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਮੋਹ ਦੂਰ ਕਰ, ਮਾਇਆ ਦੇ ਪਿਆਰ ਵਾਲਾ ਵਿਕਾਰ ਦੂਰ ਕਰ, ਸਿਰਫ਼ ਨਿਰਲੇਪ ਪ੍ਰਭੂ ਦੀ ਸਰਨ ਪਈ ਰਹੁ। ਬਿਕਾਰੁ ਦੂਜਾ = ਮਾਇਆ ਦੇ ਪਿਆਰ ਵਾਲਾ ਵਿਕਾਰ। ਸੇਵਿ = ਸਰਨੀ ਪਵੋ। ਨਿਰੰਜਨੋ = ਨਿਰੰਜਨੁ, {ਨਿਰ-ਅੰਜਨ} ਜਿਸ ਨੂੰ ਮਾਇਆ ਦੇ ਮੋਹ ਦੀ ਕਾਲਖ ਨਹੀਂ ਲੱਗ ਸਕਦੀ।
ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥
Hold tight to the Sanctuary of the Feet of the Merciful Lord, your Beloved, the Destroyer of all sins.
ਸਾਰੇ ਪਾਪਾਂ ਦੇ ਨਾਸ ਕਰਨ ਵਾਲੇ ਦਇਆ ਦੇ ਸੋਮੇ ਪ੍ਰੀਤਮ ਪ੍ਰਭੂ ਦੇ ਚਰਨਾਂ ਦੀ ਓਟ ਪਕੜੀ ਰੱਖ। ਦੁਰਤ = ਪਾਪ। ਦੁਰਤ ਬਿਖੰਡਨੋ = ਪਾਪਾਂ ਦਾ ਨਾਸ ਕਰਨ ਵਾਲਾ। ਸਗਲ = ਸਾਰੇ।
ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥
Be the slave of His slaves, forsake sorrow and sadness, and do not bother with other devices.
ਹੇ ਸਹੇਲੀਏ! (ਮੇਰੇ ਉੱਤੇ ਭੀ) ਮਿਹਰ ਕਰ, ਮੈਂ (ਪ੍ਰਭੂ ਦੇ) ਦਾਸਾਂ ਦੀ ਦਾਸੀ ਬਣ ਕੇ (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ ਛੱਡ ਕੇ ਮੁੜ ਹੋਰ ਹੋਰ ਪਾਸੇ ਨਾਹ ਭਟਕਦਾ ਫਿਰਾਂ। ਹੋਇ = ਬਣ ਕੇ। ਦਾਸ ਦਾਸੀ = ਦਾਸਾਂ ਦੀ ਦਾਸੀ। ਤਜਿ = ਤਿਆਗ ਕੇ। ਉਦਾਸੀ = (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ। ਬਹੁੜਿ = ਫਿਰ, ਮੁੜ। ਬਿਧਿ = (ਅਨੇਕਾਂ) ਤਰੀਕਿਆਂ ਨਾਲ। ਨ ਧਾਵਾ = ਨ ਧਾਵਾਂ, ਮੈਂ ਨਾਹ ਭਟਕਾਂ।
ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥
Prays Nanak, O Lord, please bless me with Your Mercy, that I may sing Your songs of bliss. ||1||
ਨਾਨਕ ਬੇਨਤੀ ਕਰਦਾ ਹੈ- (ਤੂੰ ਮਿਹਰ ਕਰੇਂ), ਤਦੋਂ ਹੀ ਮੈਂ (ਭੀ) ਸਿਫ਼ਤਿ-ਸਾਲਾਹ ਦਾ ਗੀਤ ਗਾ ਸਕਾਂਗਾ ॥੧॥ ਪਇਅੰਪੈ = ਬੇਨਤੀ ਕਰਦਾ ਹੈ। ਤਾਮਿ = ਤਦੋਂ। ਗਾਵਾ = ਗਾਵਾਂ, ਮੈਂ ਗਾ ਸਕਾਂ ॥੧॥
ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥
The Ambrosial Naam, the Name of my Beloved, is like a cane to a blind man.
ਹੇ ਭਾਈ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਜੀਵਨ ਵਾਸਤੇ ਸਹਾਰਾ ਹੈ ਜਿਵੇਂ ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ, ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਟੋਹਨੀ = ਡੰਗੋਰੀ, ਆਸਰਾ। ਅੰਧੁਲੇ = (ਮਾਇਆ ਦੇ ਮੋਹ ਵਿਚ) ਅੰਨ੍ਹੇ (ਹੋ ਚੁੱਕੇ) ਨੂੰ।
ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥
Maya seduces in so many ways, like a beautiful enticing woman.
(ਕਿਉਂਕਿ) ਉਹ ਮਨ ਨੂੰ ਫਸਾਣ ਵਾਲੀ ਸੁੰਦਰੀ ਮਾਇਆ ਕਈ ਤਰੀਕਿਆਂ ਨਾਲ (ਜੀਵਾਂ ਨੂੰ) ਤਾੜਦੀ ਰਹਿੰਦੀ ਹੈ (ਤੇ ਆਪਣੇ ਮੋਹ ਵਿਚ ਅੰਨ੍ਹਾ ਕਰ ਲੈਂਦੀ ਹੈ)। ਓਹ = {ਇਸਤ੍ਰੀ-ਲਿੰਗ} ਉਹ ਮੋਹਨੀ ਮਾਇਆ। ਜੋਹੈ = ਤੱਕਦੀ ਹੈ। ਸੁੰਦਰਿ = ਸੁੰਦਰੀ। ਮੋਹਨੀ = ਮਨ ਨੂੰ ਫਸਾਣ ਵਾਲੀ।
ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥
This enticer is so incredibly beautiful and clever; she entices with countless suggestive gestures.
ਹੇ ਭਾਈ! ਕਈ ਰੰਗਾਂ ਵਾਲੀ ਅਤੇ ਮਨ ਨੂੰ ਮੋਹਣ ਵਾਲੀ ਚੰਚਲ ਮਾਇਆ (ਜੀਵਾਂ ਨੂੰ) ਅਨੇਕਾਂ ਨਖ਼ਰੇ ਵਿਖਾਂਦੀ ਰਹਿੰਦੀ ਹੈ। ਬਚਿਤ੍ਰਿ = {ਇਸਤ੍ਰੀ-ਲਿੰਗ} ਕਈ ਰੰਗਾਂ ਵਾਲੀ। ਭਾਵ = ਨਖ਼ਰੇ। ਦਿਖਾਵਏ = {ਵਰਤਮਾਨ ਕਾਲ} ਵਿਖਾਂਦੀ ਹੈ।
ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥
Maya is stubborn and persistent; she seems so sweet to the mind, and then he does not chant the Naam.
ਢੀਠ ਬਣ ਕੇ (ਭਾਵ, ਮੁੜ ਮੁੜ ਆਪਣੇ ਹਾਵ-ਭਾਵ ਵਿਖਾ ਕੇ, ਆਖ਼ਰ ਜੀਵਾਂ ਦੇ) ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ, (ਇਸ ਮੋਹਣੀ ਮਾਇਆ ਦੇ ਅਸਰ ਹੇਠ ਪਰਮਾਤਮਾ ਦਾ) ਨਾਮ ਜਪਿਆ ਨਹੀਂ ਜਾ ਸਕਦਾ। ਹੋਇ = ਹੋ ਕੇ। ਮਨਹਿ = ਮਨ ਵਿਚ। ਲੈਣ ਨ ਆਵਏ = ਲਿਆ ਨਹੀਂ ਜਾ ਸਕਦਾ।
ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥
At home, in the forest, on the banks of sacred rivers, fasting, worshipping, on the roads and on the shore, she is spying.
ਹੇ ਭਾਈ! ਗ੍ਰਿਹਸਤ ਵਿਚ (ਗ੍ਰਿਹਸਤੀਆਂ ਨੂੰ) ਜੰਗਲਾਂ ਵਿਚ (ਤਿਆਗੀਆਂ ਨੂੰ), ਤੀਰਥਾਂ ਦੇ ਕੰਢੇ (ਤੀਰਥ-ਇਸ਼ਨਾਨੀਆਂ ਨੂੰ), ਵਰਤ (ਰੱਖਣ ਵਾਲਿਆਂ ਨੂੰ) ਦੇਵ-ਪੂਜਾ (ਕਰਨ ਵਾਲਿਆਂ ਨੂੰ), ਰਾਹਾਂ ਵਿਚ, ਪੱਤਣਾਂ ਤੇ (ਹਰ ਥਾਂ ਇਹ ਮਾਇਆ ਆਪਣੀ) ਤਾੜ ਵਿਚ ਰੱਖਦੀ ਹੈ। ਗ੍ਰਿਹ = ਘਰ, ਗ੍ਰਿਹਸਤ। ਬਨਹਿ = ਜੰਗਲ ਵਿਚ। ਤੀਰੈ = (ਦਰਿਆ ਦੇ) ਕੰਢੇ ਉੱਤੇ, (ਕਿਸੇ ਤੀਰਥ ਆਦਿਕ ਤੇ)। ਬਾਟ = ਰਸਤਾ। ਘਾਟੈ = ਪੱਤਣ ਤੇ। ਜੋਹਨੀ = ਤੱਕਣ ਵਾਲੀ।
ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥
Prays Nanak, please bless me with Your Kindness, Lord; I am blind, and Your Name is my cane. ||2||
ਨਾਨਕ ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ (ਇਸ ਮਾਇਆ ਦੀ ਤੱਕ ਤੋਂ ਬਚਣ ਲਈ) ਮੈਨੂੰ ਆਪਣਾ ਨਾਮ (ਦਾ ਸਹਾਰਾ ਦੇਈ ਰੱਖ, ਜਿਵੇਂ) ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ ॥੨॥ ਨਾਨਕੁ ਪਇਅੰਪੈ = ਨਾਨਕ ਬੇਨਤੀ ਕਰਦਾ ਹੈ ॥੨॥
ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥
I am helpless and masterless; You, O my Beloved, are my Lord and Master. As it pleases You, so do You protect me.
ਹੇ ਪਿਆਰੇ ਖਸਮ-ਪ੍ਰਭੂ! ਜਿਵੇਂ ਹੋ ਸਕੇ, (ਇਸ ਮੋਹਣੀ ਮਾਇਆ ਦੇ ਪੰਜੇ ਤੋਂ) ਮੈਨੂੰ ਨਿਮਾਣੇ ਨੂੰ (ਬਚਾ ਕੇ) ਰੱਖ। ਮੋਹਿ = ਮੈਨੂੰ। ਅਨਾਥ = ਨਿਮਾਣੇ ਨੂੰ। ਪ੍ਰਿਅ ਨਾਥ = ਹੇ ਪਿਆਰੇ ਖਸਮ-ਪ੍ਰਭੂ!
ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥
I have no wisdom or cleverness; what face should I put on to please You?
ਮੇਰੇ ਅੰਦਰ ਕੋਈ ਸਿਆਣਪ ਨਹੀਂ ਕਿ ਮੈਂ (ਕੁਝ) ਮੂੰਹੋਂ ਆਖ ਕੇ ਤੈਨੂੰ ਪ੍ਰਸੰਨ ਕਰ ਸਕਾਂ। ਮੋਹਿ = ਮੈਂ ਵਿਚ। ਰੀਝਾਵਉ = ਰੀਝਾਵਉਂ, ਮੈਂ (ਤੈਨੂੰ) ਪ੍ਰਸੰਨ ਕਰ ਸਕਾਂ। ਕਹਿ = (ਕੁਝ) ਆਖ ਕੇ। ਮੁਖਹੁ = ਮੂੰਹ ਤੋਂ।
ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥
I am not clever, skillful or wise; I am worthless, without any virtue at all.
ਹੇ ਪਿਆਰੇ ਨਾਥ! ਮੈਂ ਚਤੁਰ ਨਹੀਂ, ਮੈਂ ਚੰਗੀ ਮਾਨਸਕ ਘਾੜਤ ਵਾਲੀ ਨਹੀਂ, ਮੈਂ ਸਿਆਣੀ ਨਹੀਂ, ਮੈਂ ਚੰਗੀ ਸੂਝ ਵਾਲੀ ਨਹੀਂ, ਮੈਂ ਗੁਣ-ਹੀਨ ਵਿਚ (ਕੋਈ ਭੀ) ਗੁਣ ਨਹੀਂ। ਚਤੁਰਿ = ਸਿਆਣੀ {ਇਸਤ੍ਰੀ-ਲਿੰਗ}। ਸੁਘਰਿ = ਸੁਘੜ, ਚੰਗੀ ਮਾਨਸਕ ਘਾੜਤ ਵਾਲੀ। ਬੇਤੀ = ਜਾਣਨ ਵਾਲੀ, ਚੰਗੀ ਸੂਝ ਵਾਲੀ। ਮੋਹਿ ਨਿਰਗੁਨਿ = ਮੈਂ ਗੁਣ-ਹੀਨ ਵਿਚ।
ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥
I have no beauty or pleasing smell, no beautiful eyes. As it pleases You, please preserve me, O Lord.
ਨਾਹ ਮੇਰਾ ਸੋਹਣਾ ਰੂਪ ਹੈ, ਨਾਹ (ਮੇਰੇ ਅੰਦਰ ਚੰਗੇ ਗੁਣਾਂ ਵਾਲੀ) ਸੁਗੰਧੀ ਹੈ ਨਾਹ ਮੇਰੇ ਬਾਂਕੇ ਨੈਣ ਹਨ-ਜਿੱਥੇ ਤੇਰੀ ਰਜ਼ਾ ਹੈ ਉਥੇ ਹੀ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾ ਲੈ। ਧੂਪ = ਸੁਗੰਧੀ, (ਚੰਗੇ ਗੁਣਾਂ ਵਾਲੀ) ਸੁਗੰਧੀ। ਬੰਕੇ = ਸੋਹਣੇ, ਬਾਂਕੇ। ਨੈਣ = ਅੱਖਾਂ। ਜਹ = ਜਿੱਥੇ। ਭਾਵੈ = ਤੈਨੂੰ ਚੰਗਾ ਲੱਗੇ।
ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥
His victory is celebrated by all; how can I know the state of the Lord of Mercy?
ਹੇ ਤਰਸ ਦੇ ਮਾਲਕ ਪ੍ਰਭੂ! (ਤੂੰ ਐਸਾ ਹੈਂ) ਜਿਸ ਦੀ ਸਾਰੇ ਜੀਵ ਜੈ ਜੈਕਾਰ ਉਚਾਰਦੇ ਹਨ। ਤੂੰ ਕਿਹੋ ਜਿਹਾ ਹੈਂ-ਕਿਸੇ ਨੇ ਭੀ ਇਹ ਭੇਤ ਨਹੀਂ ਸਮਝਿਆ। ਜੈ ਜੈ-ਜੈਕਾਰ, ਸਿਫ਼ਤਿ-ਸਾਲਾਹ। ਜਇਅੰਪਹਿ = ਉਚਾਰਦੇ ਹਨ। ਜਾ ਕਉ = ਜਿਸ ਨੂੰ। ਕਰੁਣਾਪਤਿ = {ਕਰੁਣਾ = ਤਰਸ, ਦਇਆ। ਪਤਿ = ਮਾਲਕ} ਹੇ ਦਇਆ ਦੇ ਮਾਲਕ! ਗਤਿ = ਉੱਚੀ ਆਤਮਕ ਅਵਸਥਾ। ਕਿਨਿ = ਕਿਸ ਨੇ?
ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥
Prays Nanak, I am the servant of Your servants; as it pleases You, please preserve me. ||3||
ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! (ਮੈਂ ਤੇਰਾ) ਸੇਵਕ ਹਾਂ (ਮੈਨੂੰ ਆਪਣੀ) ਸੇਵਾ-ਭਗਤੀ (ਬਖ਼ਸ਼) ਜਿਵੇਂ ਹੋ ਸਕੇ, ਤਿਵੇਂ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾਈ ਰੱਖ ॥੩॥ ਮੋਹਿ = ਮੈਨੂੰ। ਰਖਹੁ = ਰੱਖਿਆ ਕਰ ॥੩॥
ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥
I am the fish, and You are the water; without You, what can I do?
ਹੇ ਪ੍ਰਭੂ! ਮੈਂ ਮੱਛੀ (ਵਾਸਤੇ) ਤੂੰ (ਤੇਰਾ ਨਾਮ) ਪਾਣੀ ਹੈ, ਤੈਥੋਂ ਬਿਨਾ (ਤੇਰੀ ਯਾਦ ਤੋਂ ਬਿਨਾ) ਮੇਰਾ ਜੀਊਣ ਨਹੀਂ ਹੋ ਸਕਦਾ। ਮੋਹਿ = ਮੈਂ। ਮਛੁਲੀ = ਮੱਛੀ। ਤੁਮ ਨੀਰ = ਤੇਰਾ ਨਾਮ ਪਾਣੀ ਹੈ। ਕਿਉ ਸਰੈ = ਨਿਭ ਨਹੀਂ ਸਕਦੀ, ਮੇਰਾ ਜੀਊਣ ਨਹੀਂ ਹੋ ਸਕਦਾ।
ਮੋਹਿ ਚਾਤ੍ਰਿਕ ਤੁਮੑ ਬੂੰਦ ਤ੍ਰਿਪਤਉ ਮੁਖਿ ਪਰੈ ॥
I am the rainbird, and You are the rain-drop; when it falls into my mouth, I am satisfied.
ਹੇ ਪ੍ਰਭੂ! ਮੈਂ ਪਪੀਹੇ (ਵਾਸਤੇ) ਤੂੰ (ਤੇਰਾ ਨਾਮ) ਵਰਖਾ ਦੀ ਬੂੰਦ ਹੈ, ਮੈਨੂੰ (ਤਦੋਂ) ਸ਼ਾਂਤੀ ਆਉਂਦੀ ਹੈ (ਜਦੋਂ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ। ਚਾਤ੍ਰਿਕ = ਪਪੀਹਾ। ਤ੍ਰਿਪਤਉ = ਤ੍ਰਿਪਤਉਂ, ਮੈਂ ਰੱਖਦਾ ਹਾਂ। ਮੁਖਿ = (ਮੇਰੇ) ਮੂੰਹ ਵਿਚ। ਪਰੈ = (ਨਾਮ-ਬੂੰਦ) ਪੈਂਦੀ ਹੈ।
ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥
When it falls into my mouth, my thirst is quenched; You are the Lord of my soul, my heart, my breath of life.
(ਜਿਵੇਂ ਵਰਖਾ ਦੀ ਬੂੰਦ ਪਪੀਹੇ ਦੇ ਮੂੰਹ ਵਿਚ ਪੈਂਦੀ ਹੈ ਤਾਂ ਉਹ ਬੂੰਦ ਉਸ ਦੀ ਪਿਆਸ ਦੂਰ ਕਰ ਦੇਂਦੀ ਹੈ, ਤਿਵੇਂ ਜਦੋਂ ਤੇਰਾ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ ਤਾਂ ਉਹ (ਮੇਰੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦੀ ਹੈ। ਹਰੈ = ਦੂਰ ਕਰ ਦੇਂਦੀ ਹੈ। ਜੀਅ ਪਤੇ = ਹੇ ਮੇਰੇ ਜਿੰਦ ਦੇ ਮਾਲਕ! ਹੀਆ ਪਤੇ = ਹੇ ਮੇਰੇ ਹਿਰਦੇ ਦੇ ਮਾਲਕ! ਪ੍ਰਾਨ ਪਤੇ = ਹੇ ਮੇਰੇ ਪ੍ਰਾਣਾਂ ਦੇ ਮਾਲਕ!
ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥
Touch me, and caress me, O Lord, You are in all; let me meet You, so that I may be emancipated.
ਹੇ ਮੇਰੀ ਜਿੰਦ ਦੇ ਮਾਲਕ! ਹੇ ਮੇਰੇ ਹਿਰਦੇ ਦੇ ਸਾਈਂ! ਹੇ ਮੇਰੇ ਪ੍ਰਾਣਾਂ ਦੇ ਨਾਥ! ਹੇ ਪਿਆਰੇ! ਪਿਆਰ-ਭਰੇ ਕੌਤਕ ਕਰ ਕੇ ਤੂੰ ਸਾਰੀ ਸ੍ਰਿਸ਼ਟੀ ਵਿਚ (ਵੱਸ ਰਿਹਾ ਹੈਂ। ਹੇ ਪਿਆਰੇ! ਮੈਨੂੰ) ਮਿਲ, (ਤਾਕਿ) ਮੇਰੀ ਉੱਚੀ ਆਤਮਕ ਅਵਸਥਾ ਬਣ ਸਕੇ। ਲਾਡਿਲੇ = ਹੇ ਪਿਆਰੇ! ਲਾਡ ਲਡਾਇ = ਪਿਆਰ-ਭਰੇ ਕੌਤਕ ਕਰ ਕੇ। ਸਭ ਮਹਿ = ਸਾਰੀ ਸ੍ਰਿਸ਼ਟੀ ਵਿਚ। ਗਤੇ = ਗਤਿ, ਉੱਚੀ ਆਤਮਕ ਅਵਸਥਾ।
ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥
In my consciousness I remember You, and the darkness is dispelled, like the chakvi duck, which longs to see the dawn.
ਹੇ ਪ੍ਰਭੂ! ਜਿਵੇਂ ਚਕਵੀ ਆਸ ਬਣਾਈ ਰੱਖਦੀ ਹੈ ਕਿ ਦਿਨ ਚੜ੍ਹ ਰਿਹਾ ਹੈ, ਤਿਵੇਂ ਮੈਂ ਭੀ (ਤੇਰਾ ਮਿਲਾਪ ਹੀ) ਚਿਤਾਰਦੀ ਰਹਿੰਦੀ ਹਾਂ (ਤੇ, ਆਖਦੀ ਰਹਿੰਦੀ ਹਾਂ-) ਹੇ ਹਨੇਰੇ! (ਮਾਇਆ ਦੇ ਮੋਹ ਦੇ ਹਨੇਰੇ! ਮੇਰੇ ਅੰਦਰੋਂ) ਦੂਰ ਹੋ ਜਾ। ਚੀਤਿ = ਚਿੱਤ ਵਿਚ। ਚਿਤਵਉ = ਚਿਤਵਉਂ, ਮੈਂ ਚਿਤਾਰਦੀ ਹਾਂ। ਮਿਟੁ = ਦੂਰ ਹੋ ਜਾ। ਅੰਧਾਰੇ = ਹੇ ਹਨੇਰੇ! ਚਰੈ = ਚੜ੍ਹ ਰਿਹਾ ਹੈ।
ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥
Prays Nanak, O my Beloved, please unite me with Yourself; the fish never forgets the water. ||4||
ਨਾਨਕ ਬੇਨਤੀ ਕਰਦਾ ਹੈ-ਹੇ ਪਿਆਰੇ (ਮੈਨੂੰ ਆਪਣੇ) ਨਾਲ ਮਿਲਾ ਲੈ, (ਮੈਂ) ਮੱਛੀ ਨੂੰ (ਤੇਰਾ ਨਾਮ-) ਪਾਣੀ ਭੁੱਲ ਨਹੀਂ ਸਕਦਾ ॥੪॥ ਪ੍ਰਿਅ = ਹੇ ਪਿਆਰੇ! ਸੰਗਿ = (ਆਪਣੇ) ਨਾਲ। ਮੇਲੀ = ਮੇਲਿ, ਮਿਲਾ ਲੈ ॥੪॥
ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥
Blessed, blessed is my destiny; my Husband Lord has come into my home.
ਹੇ ਸਹੇਲੀਏ! (ਮੇਰੇ ਹਿਰਦੇ-) ਘਰ ਵਿਚ ਮੇਰਾ (ਪ੍ਰਭੂ) ਪਤੀ ਆ ਵੱਸਿਆ ਹੈ, ਮੇਰੇ ਭਾਗ ਜਾਗ ਪਏ ਹਨ। ਧਨਿ ਧੰਨਿ = {धन्य धन्य} ਬਹੁਤ ਚੰਗੇ, ਬਹੁਤ ਸਲਾਹਣ-ਯੋਗ। ਘਰਿ = ਘਰ ਵਿਚ। ਪਿਰੁ = ਪ੍ਰਭੂ-ਪਤੀ।
ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥
The gate of my mansion is so beautiful, and all my gardens are so green and alive.
(ਮੇਰੇ ਇਸ ਸਰੀਰ-ਘਰ ਦੇ) ਦਰਵਾਜ਼ੇ (ਸਾਰੇ ਗਿਆਨ-ਇੰਦ੍ਰੇ) ਸੋਹਣੇ ਬਣ ਗਏ ਹਨ (ਭਾਵ, ਹੁਣ ਇਹ ਗਿਆਨ-ਇੰਦ੍ਰੇ ਵਿਕਾਰਾਂ ਵਲ ਖਿੱਚ ਨਹੀਂ ਪਾਂਦੇ, ਮੇਰਾ) ਸਾਰਾ ਹਿਰਦੇ-ਜੂਹ ਆਤਮਕ ਜੀਵਨ ਵਾਲਾ ਹੋ ਗਿਆ ਹੈ। ਸੋਹੇ = ਸੋਹਣੇ ਬਣ ਗਏ ਹਨ। ਬੰਕ = ਸੋਹਣੇ, ਬਾਂਕੇ। ਦੁਆਰ = (ਇਸ ਸਰੀਰ-ਘਰ ਦੇ) ਦਰਵਾਜ਼ੇ, ਸਾਰੇ ਗਿਆਨ-ਇੰਦ੍ਰੇ। ਬਨੁ = ਜੰਗਲ, ਜੂਹ, ਹਿਰਦਾ-ਜੂਹ। ਹਰਾ = ਆਤਮਕ ਜੀਵਨ ਵਾਲਾ।
ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥
My peace-giving Lord and Master has rejuvenated me, and blessed me with great joy, bliss and love.
ਹੇ ਸਹੇਲੀਏ! ਆਤਮਕ ਜੀਵਨ ਨਾਲ ਭਰਪੂਰ ਅਤੇ ਸੁਖਾਂ ਦੀ ਦਾਤ ਦੇਣ ਵਾਲਾ ਮਾਲਕ-ਪ੍ਰਭੂ (ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ, ਜਿਸ ਦਾ ਸਦਕਾ ਮੇਰੇ ਅੰਦਰ) ਆਨੰਦ ਬਣ ਗਏ ਹਨ, ਖ਼ੁਸ਼ੀਆਂ ਹੋ ਗਈਆਂ ਹਨ, ਬਹੁਤ ਸੁਆਦ ਬਣ ਗਿਆ ਹੈ। ਹਰ ਹਰਾ = ਹਰਾ ਹਰਾ, ਆਤਮਕ ਜੀਵਨ ਨਾਲ ਭਰਪੂਰ। ਸੁਖਹਗਾਮੀ = ਸੁਖਾਂ ਤਕ ਅਪੜਾਣ ਵਾਲਾ। ਮੰਗਲ = ਖ਼ੁਸ਼ੀ। ਰਸੁ = ਸੁਆਦ, ਆਨੰਦ। ਘਣਾ = ਬਹੁਤ।
ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥
My Young Husband Lord is eternally young, and His body is forever youthful; what tongue can I use to chant His Glorious Praises?
ਹੇ ਸਹੇਲੀਏ! ਮੇਰਾ ਖਸਮ-ਪ੍ਰਭੂ ਹਰ ਵੇਲੇ ਨਵਾਂ ਹੈ ਜੁਆਨ ਹੈ (ਭਾਵ, ਉਸ ਦਾ ਪਿਆਰ ਕਦੇ ਕਮਜ਼ੋਰ ਨਹੀਂ ਪੈਂਦਾ)। ਮੈਂ (ਆਪਣੀ) ਜੀਭ ਨਾਲ (ਉਸ ਦੇ) ਕਿਹੜੇ ਕਿਹੜੇ ਗੁਣ ਦੱਸਾਂ? ਨਵਲ = ਨਵਾਂ। ਨਵਤਨ = ਨਵਾਂ, ਨਵੇਂ ਪਿਆਰ ਵਾਲਾ। ਨਾਹੁ = ਨਾਥੁ, ਖਸਮ-ਪ੍ਰਭੂ। ਰਸਨਾ = ਜੀਭ ਨਾਲ। ਕਵਨ ਗੁਨ = ਕਿਹੜੇ ਕਿਹੜੇ ਗੁਣ? ਭਣਾ = ਭਣਾਂ, ਮੈਂ ਬਿਆਨ ਕਰਾਂ।
ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥
My bed is beautiful; gazing upon Him, I am fascinated, and all my doubts and pains are dispelled.
(ਹੇ ਸਹੇਲੀਏ! ਖਸਮ-ਪ੍ਰਭੂ ਦੇ ਮੇਰੇ ਹਿਰਦੇ ਵਿਚ ਆ ਵੱਸਣ ਨਾਲ) ਮੇਰੀ ਹਿਰਦਾ-ਸੇਜ ਸਜ ਗਈ ਹੈ, (ਉਸ ਪ੍ਰਭੂ-ਪਤੀ ਦਾ) ਦਰਸਨ ਕਰ ਕੇ ਮੈਂ ਮਸਤ ਹੋ ਰਹੀ ਹਾਂ (ਉਸ ਨੇ ਮੇਰੇ ਅੰਦਰੋਂ) ਹਰੇਕ ਸਹਿਮ ਤੇ ਦੁੱਖ ਦੂਰ ਕਰ ਦਿੱਤਾ ਹੈ। ਸੇਜ = ਹਿਰਦਾ-ਸੇਜ। ਸੋਹੀ = ਸਜ ਗਈ ਹੈ। ਦੇਖਿ = ਵੇਖ ਕੇ। ਸਹਸਾ = ਸਹਿਮ। ਹਰਾ = ਦੂਰ ਕਰ ਦਿੱਤਾ ਹੈ।
ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥
Prays Nanak, my hopes are fulfilled; my Lord and Master is unlimited. ||5||1||3||
ਨਾਨਕ ਬੇਨਤੀ ਕਰਦਾ ਹੈ-ਮੈਨੂੰ ਬੇਅੰਤ ਮਾਲਕ-ਪ੍ਰਭੂ ਮਿਲ ਪਿਆ ਹੈ, ਮੇਰੀ ਹਰੇਕ ਆਸ ਪੂਰੀ ਹੋ ਗਈ ਹੈ ॥੫॥੧॥੩॥ ਅਪਰੰਪਰਾ = ਪਰੇ ਤੋਂ ਪਰੇ, ਬੇਅੰਤ ॥੫॥੧॥੩॥