ਸਲੋਕ ਮਃ ੪ ॥
Salok, Fourth Mehl:
ਸਲੋਕ ਚੌਥੀ ਪਾਤਸ਼ਾਹੀ।
ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥
The Lord is true, immaculate and eternal; He has no fear, hatred or form.
ਪ੍ਰਭੂ ਸਚ-ਮੁਚ ਹੈ, ਮਾਇਆ ਤੋਂ ਨਿਰਲੇਪ ਹੈ, ਕਾਲ-ਰਹਿਤ ਨਿਰਭਉ ਨਿਰਵੈਰ ਤੇ ਆਕਾਰ-ਰਹਿਤ ਹੈ, ਨਿਰੰਜਨੁ = ਨਿਰ-ਅੰਜਨ। ਅੰਜਨ = ਕਾਲਖ, ਮਾਇਆ ਦਾ ਪ੍ਰਭਾਵ। ਨਿਰਭਉ = ਜਿਸ ਨੂੰ ਕੋਈ ਡਰ ਨਹੀਂ। ਨਿਰੰਕਾਰੁ = ਜਿਸ ਦਾ ਕੋਈ ਖ਼ਾਸ ਸਰੀਰ ਨਹੀਂ।
ਜਿਨ ਜਪਿਆ ਇਕ ਮਨਿ ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥
Those who chant and meditate on Him, who single-mindedly focus their consciousness on Him, are rid of the burden of their ego.
ਜਿਨ੍ਹਾਂ ਨੇ ਇਕਾਗਰ ਮਨ ਹੋ ਕੇ ਉਸ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਮਨ ਤੋਂ ਹਉਮੈ ਦਾ ਬੋਝ ਲਹਿ ਗਿਆ ਹੈ। ਇਕ ਮਨਿ = ਇਕ ਮਨ ਦੀ ਰਾਹੀਂ, ਮਨ ਲਾ ਕੇ, ਮਨ ਇਕ ਹਰੀ ਵੱਲ ਲਾ ਕੇ।
ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥
Those Gurmukhs who worship and adore the Lord - hail to those Saintly beings!
(ਪਰ) ਉਹਨਾਂ ਸੰਤ ਜਨਾਂ ਨੂੰ ਹੀ ਵਡਿਆਈ ਮਿਲਦੀ ਹੈ, ਜਿਨ੍ਹਾਂ ਨੇ ਗੁਰੂ ਦੇ ਸਨਮੁਖ ਹੋ ਕੇ ਸਿਮਰਨ ਕੀਤਾ ਹੈ। ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ। ਜੈਕਾਰੁ = ਵਡਿਆਈ।
ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥
If someone slanders the Perfect True Guru, he will be rebuked and reproached by the whole world.
ਜੋ ਕੋਈ ਪੂਰੇ ਸਤਿਗੁਰੂ ਦੀ ਨਿੰਦਾ ਕਰਦਾ ਹੈ ਉਸ ਨੂੰ ਸਾਰਾ ਸੰਸਾਰ ਫਿਟਕਾਰਾਂ ਪਾਉਂਦਾ ਹੈ, ਫਿਟੁ ਫਿਟੁ ਕਹੈ = ਫਿਟਕਾਰਾਂ ਪਾਂਦਾ ਹੈ।
ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥
The Lord Himself abides within the True Guru; He Himself is His Protector.
(ਉਹ ਨਿੰਦਕ ਸਤਿਗੁਰੂ ਦਾ ਕੁਝ ਵਿਗਾੜ ਨਹੀਂ ਸਕਦਾ, ਕਿਉਂਕਿ) ਪ੍ਰਭੂ ਆਪ ਸਤਿਗੁਰ ਵਿਚ ਵੱਸਦਾ ਹੈ ਤੇ ਉਹ ਆਪ ਰੱਖਿਆ ਕਰਨ ਵਾਲਾ ਹੈ। ਵਰਤਦਾ = ਮੌਜੂਦ ਹੈ।
ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥
Blessed, Blessed is the Guru, who sings the Glories of God. Unto Him, I bow forever and ever in deepest reverence.
ਧੰਨ ਹੈ ਗੁਰੂ ਜੋ ਹਰੀ ਦੇ ਗੁਣ ਗਾਉਂਦਾ ਹੈ, ਉਸ ਦੇ ਅੱਗੇ ਸਦਾ ਸਿਰ ਨਿਵਾਉਣਾ ਚਾਹੀਦਾ ਹੈ। ਧੰਨੁ = ਮੁਬਾਰਿਕ।
ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥੧॥
Servant Nanak is a sacrifice to those who have meditated on the Creator Lord. ||1||
(ਆਖ) ਹੇ ਨਾਨਕ! ਮੈਂ ਸਦਕੇ ਹਾਂ, ਉਹਨਾਂ ਹਰੀ ਦੇ ਦਾਸਾਂ ਤੋਂ ਜਿਨ੍ਹਾਂ ਨੇ ਸਿਰਜਣਹਾਰ ਨੂੰ ਆਰਾਧਿਆ ਹੈ ॥੧॥ ਵਾਰਿਆ = ਸਦਕੇ ॥੧॥