ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ

Kabeer, if someone utters the Name of the Lord even in dreams,

ਹੇ ਕਬੀਰ! ਸੁੱਤੇ ਪਿਆਂ ਸੁਪਨੇ ਵਿਚ ਉੱਚੀ ਬੋਲਿਆਂ ਜੇ ਕਿਸੇ ਮਨੁੱਖ ਦੇ ਮੂੰਹੋਂ ਪਰਮਾਤਮਾ ਦਾ ਨਾਮ ਨਿਕਲੇ ਤਾਂ, ਸੁਪਨੈ ਹੂ = ਸੁਪਨੇ ਵਿਚ। ਬਰੜਾਇ ਕੈ = ਸੁੱਤੇ ਪਿਆਂ ਸੁਪਨੇ ਆਉਣ ਤੇ ਕਈ ਵਾਰੀ ਗੱਲਾਂ ਕਰਨ ਲੱਗ ਪਈਦੀਆਂ ਹਨ, ਇਸ ਨੂੰ ਬਰੜਾਉਣਾ ਆਖੀਦਾ ਹੈ। ਜਿਹ ਮੁਖਿ = ਜਿਸ ਮਨੁੱਖ ਦੇ ਮੂੰਹੋਂ। ਨਿਕਸੈ = ਨਿਕਲੇ।

ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ ॥੬੩॥

I would make my skin into shoes for his feet. ||63||

ਉਸ ਦੇ ਪੈਰਾਂ ਦੀ ਜੁੱਤੀ ਵਾਸਤੇ ਮੇਰੇ ਸਰੀਰ ਦੀ ਖੱਲ ਹਾਜ਼ਰ ਹੈ (ਭਾਵ, ਮੈਂ ਹਰ ਤਰ੍ਹਾਂ ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ) ॥੬੩॥ ਪਗ = ਪੈਰ। ਪਾਨਹੀ = (Skt. ਉਪਾਨਹ) ਜੁੱਤੀ। ਚਾਮੁ = ਚੰਮ, ਖੱਲ ॥੬੩॥