ਮਾਰੂ ਮਹਲਾ

Maaroo, First Mehl:

ਮਾਰੂ ਪਹਿਲੀ ਪਾਤਿਸ਼ਾਹੀ।

ਦੂਜੀ ਦੁਰਮਤਿ ਅੰਨੀ ਬੋਲੀ

In duality and evil-mindedness, the soul-bride is blind and deaf.

ਪ੍ਰਭੂ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਝਾਕ ਐਸੀ ਭੈੜੀ ਮੱਤ ਹੈ ਕਿ ਇਸ ਵਿਚ ਫਸੀ ਹੋਈ ਜੀਵ-ਇਸਤ੍ਰੀ ਅੰਨ੍ਹੀ ਤੇ ਬੋਲੀ ਹੋ ਜਾਂਦੀ ਹੈ (ਨਾਹ ਉਹ ਅੱਖਾਂ ਨਾਲ ਪਰਮਾਤਮਾ ਨੂੰ ਵੇਖ ਸਕਦੀ ਹੈ, ਨਾਹ ਉਹ ਕੰਨਾਂ ਨਾਲ ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣ ਸਕਦੀ ਹੈ)। ਦੂਜੀ = ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ। ਦੁਰਮਤਿ = ਭੈੜੀ ਮੱਤ।

ਕਾਮ ਕ੍ਰੋਧ ਕੀ ਕਚੀ ਚੋਲੀ

She wears the dress of sexual desire and anger.

ਉਸ ਦਾ ਸਰੀਰ ਕਾਮ ਕ੍ਰੋਧ ਆਦਿਕ ਵਿਚ ਗਲਦਾ ਰਹਿੰਦਾ ਹੈ। ਕਚੀ ਚੋਲੀ = ਨਾਸਵੰਤ ਸਰੀਰ।

ਘਰਿ ਵਰੁ ਸਹਜੁ ਜਾਣੈ ਛੋਹਰਿ ਬਿਨੁ ਪਿਰ ਨੀਦ ਪਾਈ ਹੇ ॥੧॥

Her Husband Lord is within the home of her own heart, but she does not know Him; without her Husband Lord, she cannot go to sleep. ||1||

ਪਤੀ-ਪ੍ਰਭੂ ਉਸ ਦੇ ਹਿਰਦੇ-ਘਰ ਵਿਚ ਵੱਸਦਾ ਹੈ, ਪਰ ਉਹ ਅੰਞਾਣ ਜੀਵ-ਇਸਤ੍ਰੀ ਉਸ ਨੂੰ ਪਛਾਣ ਨਹੀਂ ਸਕਦੀ, ਆਤਮਕ ਅਡੋਲਤਾ ਉਸ ਦੇ ਅੰਦਰ ਹੀ ਹੈ ਪਰ ਉਹ ਸਮਝ ਨਹੀਂ ਸਕਦੀ। ਪਤੀ-ਪ੍ਰਭੂ ਤੋਂ ਵਿਛੁੜੀ ਹੋਈ ਨੂੰ ਸ਼ਾਂਤੀ ਨਸੀਬ ਨਹੀਂ ਹੁੰਦੀ ॥੧॥ ਘਰਿ = ਹਿਰਦੇ-ਘਰ ਵਿਚ। ਖਸਮ-ਪ੍ਰਭੂ। ਸਹਜੁ = ਆਤਮਕ ਅਡੋਲਤਾ। ਛੋਹਰਿ = ਅੰਞਾਣ ਜੀਵ-ਇਸਤ੍ਰੀ। ਨੀਦ = ਆਤਮਕ ਸ਼ਾਂਤੀ ॥੧॥

ਅੰਤਰਿ ਅਗਨਿ ਜਲੈ ਭੜਕਾਰੇ

The great fire of desire blazes within her.

ਉਸ ਦੇ ਅੰਦਰ ਤ੍ਰਿਸ਼ਨਾ ਦੀ ਅੱਗ ਭੜ ਭੜ ਕਰ ਕੇ ਬਲਦੀ ਹੈ। ਅਗਨਿ = ਤ੍ਰਿਸ਼ਨਾ-ਅੱਗ। ਭੜਕਾਰੇ = ਭੜ ਭੜ ਕਰ ਕੇ।

ਮਨਮੁਖੁ ਤਕੇ ਕੁੰਡਾ ਚਾਰੇ

The self-willed manmukh looks around in the four directions.

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ) ਦੀ ਖ਼ਾਤਰ ਚੌਹੀਂ ਪਾਸੀਂ ਭਟਕਦਾ ਹੈ। ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ।

ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥੨॥

Without serving the True Guru, how can she find peace? Glorious greatness rests in the hands of the True Lord. ||2||

ਸਤਿਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਇਹ ਵਡਿਆਈ ਸਦਾ-ਥਿਰ ਪ੍ਰਭੂ ਦੇ ਆਪਣੇ ਹੱਥ ਵਿਚ ਹੈ (ਜਿਸ ਉਤੇ ਮੇਹਰ ਕਰੇ ਉਸੇ ਨੂੰ ਦੇਂਦਾ ਹੈ) ॥੨॥

ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ

Eradicating sexual desire, anger and egotism,

(ਗੁਰੂ ਦੀ ਸਰਨ ਪੈ ਕੇ ਜੇਹੜਾ ਮਨੁੱਖ ਆਪਣੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨੂੰ ਦੂਰ ਕਰਦਾ ਹੈ,

ਤਸਕਰ ਪੰਚ ਸਬਦਿ ਸੰਘਾਰੇ

she destroys the five thieves through the Word of the Shabad.

ਗੁਰੂ ਦੇ ਸ਼ਬਦ ਵਿਚ ਜੁੜ ਕੇ ਕਾਮਾਦਿਕ ਪੰਜ ਚੋਰਾਂ ਨੂੰ ਮਾਰਦਾ ਹੈ, ਤਸਕਰ = ਚੋਰ। ਸਬਦਿ = ਸ਼ਬਦ ਦੀ ਰਾਹੀਂ।

ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥

Taking up the sword of spiritual wisdom, she struggles with her mind, and hope and desire are smoothed over in her mind. ||3||

ਗੁਰੂ ਤੋਂ ਮਿਲੇ ਗਿਆਨ ਦੀ ਤਲਵਾਰ ਲੈ ਕੇ ਆਪਣੇ ਮਨ ਨਾਲ ਲੜਾਈ ਕਰਦਾ ਹੈ, ਉਸ ਦੇ ਮਨ ਦਾ ਮਾਇਕ ਫੁਰਨਾ ਮਨ ਦੇ ਵਿਚ ਹੀ ਮੁੱਕ ਜਾਂਦਾ ਹੈ (ਭਾਵ, ਮਨ ਵਿਚ ਮਾਇਕ ਫੁਰਨੇ ਉੱਠਦੇ ਹੀ ਨਹੀਂ) ॥੩॥ ਖੜਗੁ = ਤਲਵਾਰ। ਲੂਝੈ = ਲੜਦਾ ਹੈ। ਮਨਹਿ = ਮਨ ਵਿਚ ॥੩॥

ਮਾ ਕੀ ਰਕਤੁ ਪਿਤਾ ਬਿਦੁ ਧਾਰਾ

From the union of the mother's egg and the father's sperm,

ਮਾਂ ਦਾ ਲਹੂ ਤੇ ਪਿਉ ਦਾ ਵੀਰਜ ਦੀ ਬੂੰਦ ਨੂੰ ਰਲਾ ਕੇ- ਮਾ = ਮਾਂ। ਰਕਤੁ = ਰੱਤ, ਲਹੂ। ਬਿਦੁ = ਬਿੰਦੁ, ਵੀਰਜ ਦੀ ਬੂੰਦ।

ਮੂਰਤਿ ਸੂਰਤਿ ਕਰਿ ਆਪਾਰਾ

the form of infinite beauty has been created.

ਹੇ ਅਪਾਰ ਪ੍ਰਭੂ! ਤੂੰ ਮਨੁੱਖ ਦਾ ਬੁੱਤ ਬਣਾ ਦਿੱਤਾ ਸੋਹਣੀ ਸ਼ਕਲ ਬਣਾ ਦਿੱਤੀ।

ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥੪॥

The blessings of light all come from You; You are the Creator Lord, pervading everywhere. ||4||

ਹਰੇਕ ਜੀਵ ਦੇ ਅੰਦਰ ਤੇਰੀ ਹੀ ਜੋਤਿ ਹੈ, ਜਿਹੜੀ ਭੀ ਪਦਾਰਥਾਂ ਦੀ ਬਖ਼ਸ਼ਸ਼ ਹੈ ਸਭ ਤੇਰੀ ਹੀ ਹੈ, ਤੂੰ ਸਿਰਜਣਹਾਰ ਹਰ ਥਾਂ ਮੌਜੂਦ ਹੈਂ ॥੪॥ ਜੇਤੀ = ਜਿਤਨੀ ਭੀ ॥੪॥

ਤੁਝ ਹੀ ਕੀਆ ਜੰਮਣ ਮਰਣਾ

You have created birth and death.

ਹੇ ਪ੍ਰਭੂ! ਜਨਮ ਤੇ ਮਰਨ (ਦਾ ਸਿਲਸਿਲਾ) ਤੂੰ ਹੀ ਬਣਾਇਆ ਹੈ,

ਗੁਰ ਤੇ ਸਮਝ ਪੜੀ ਕਿਆ ਡਰਣਾ

Why should anyone fear, if they come to understand through the Guru?

ਜਿਸ ਮਨੁੱਖ ਨੂੰ ਗੁਰੂ ਪਾਸੋਂ ਇਹ ਸੂਝ ਪੈ ਜਾਏ ਉਹ ਫਿਰ ਮੌਤ ਤੋਂ ਨਹੀਂ ਡਰਦਾ। ਤੇ = ਤੋਂ।

ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥੫॥

When You, O Merciful Lord, look with Your kindness, then pain and suffering leave the body. ||5||

ਹੇ ਪ੍ਰਭੂ! ਤੂੰ ਦਇਆ ਦਾ ਘਰ ਹੈਂ, ਜਿਸ ਮਨੁੱਖ ਵਲ ਤੂੰ ਮੇਹਰ ਦੀ ਨਿਗਾਹ ਕਰ ਕੇ ਵੇਖਦਾ ਹੈਂ ਉਸ ਦੇ ਸਰੀਰ ਵਿਚੋਂ ਦੁਖ ਦਰਦ ਦੂਰ ਹੋ ਜਾਂਦਾ ਹੈ ॥੫॥ ਦੇਖਹਿ = ਤੂੰ ਸੰਭਾਲ ਕਰਦਾ ਹੈਂ। ਸਰੀਰਹੁ = ਸਰੀਰ ਵਿਚੋਂ ॥੫॥

ਨਿਜ ਘਰਿ ਬੈਸਿ ਰਹੇ ਭਉ ਖਾਇਆ

One who sits in the home of his own self, eats his own fears.

(ਗੁਰੂ ਦੀ ਸਰਨ ਪੈ ਕੇ) ਜੇਹੜੇ ਮਨੁੱਖ ਆਪਣੇ ਹਿਰਦੇ (ਵਿਚ ਵੱਸਦੇ ਪਰਮਾਤਮਾ ਦੀ ਯਾਦ) ਵਿਚ ਟਿਕੇ ਰਹਿੰਦੇ ਹਨ ਉਹ ਮੌਤ ਦਾ ਡਰ ਮੁਕਾ ਲੈਂਦੇ ਹਨ, ਨਿਜ ਘਰਿ = ਆਪਣੇ ਹਿਰਦੇ-ਘਰ ਵਿਚ। ਖਾਇਆ = ਮੁਕਾ ਦਿੱਤਾ।

ਧਾਵਤ ਰਾਖੇ ਠਾਕਿ ਰਹਾਇਆ

He quiets and holds his wandering mind still.

ਉਹ ਆਪਣੇ ਮਨ ਨੂੰ ਮਾਇਆ ਦੇ ਪਿੱਛੇ ਦੌੜਨੋਂ ਬਚਾ ਲੈਂਦੇ ਹਨ ਤੇ (ਮਾਇਆ ਵਲੋਂ) ਰੋਕ ਕੇ (ਪ੍ਰਭੂ-ਚਰਨਾਂ ਵਿਚ) ਟਿਕਾਂਦੇ ਹਨ। ਧਾਵਤ = ਮਾਇਆ ਦੇ ਪਿੱਛੇ ਭਟਕਦਿਆਂ ਨੂੰ। ਠਾਕਿ = ਰੋਕ ਕੇ।

ਕਮਲ ਬਿਗਾਸ ਹਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥੬॥

His heart-lotus blossoms forth in the overflowing green pool, and the Lord of his soul becomes his companion and helper. ||6||

ਉਹਨਾਂ ਦੇ ਹਿਰਦੇ ਕਮਲ ਖਿੜ ਪੈਂਦੇ ਹਨ, ਹਰੇ ਹੋ ਜਾਂਦੇ ਹਨ, ਉਹਨਾਂ ਦੇ (ਗਿਆਨ ਇੰਦ੍ਰੇ-ਰੂਪ) ਤਲਾਬ (ਨਾਮ-ਅੰਮ੍ਰਿਤ ਨਾਲ) ਨਕਾਨਕ ਭਰੇ ਰਹਿੰਦੇ ਹਨ, ਸਰਬ-ਵਿਆਪਕ ਪਰਮਾਤਮਾ ਉਹਨਾਂ ਦਾ (ਸਦਾ ਲਈ) ਮਿੱਤਰ ਬਣ ਜਾਂਦਾ ਹੈ ॥੬॥ ਸਰ = ਤਲਾਬ, ਗਿਆਨ-ਇੰਦ੍ਰੇ। ਸੁਭਰ = ਨਕਾਨਕ ਭਰੇ ਹੋਏ (ਨਾਮ-ਅੰਮ੍ਰਿਤ ਨਾਲ)। ਆਤਮਰਾਮੁ = ਪਰਮਾਤਮਾ ॥੬॥

ਮਰਣੁ ਲਿਖਾਇ ਮੰਡਲ ਮਹਿ ਆਏ

With their death already ordained, mortals come into this world.

ਜੇਹੜੇ ਭੀ ਜੀਵ ਜਗਤ ਵਿਚ ਆਉਂਦੇ ਹਨ ਉਹ ਮੌਤ (ਦਾ ਪਰਵਾਨਾ ਆਪਣੇ ਸਿਰ ਉਤੇ) ਲਿਖਾ ਕੇ ਹੀ ਆਉਂਦੇ ਹਨ। ਮੰਡਲ = ਸੰਸਾਰ।

ਕਿਉ ਰਹੀਐ ਚਲਣਾ ਪਰਥਾਏ

How can they remain here? They have to go to the world beyond.

ਕਿਸੇ ਭੀ ਹਾਲਤ ਵਿਚ ਕੋਈ ਜੀਵ ਇਥੇ ਸਦਾ ਨਹੀਂ ਰਹਿ ਸਕਦਾ, ਹਰੇਕ ਨੇ ਪਰਲੋਕ ਵਿਚ ਜ਼ਰੂਰ ਹੀ ਜਾਣਾ ਹੈ। ਪਰਥਾਏ = ਪਰਲੋਕ ਵਿਚ।

ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥੭॥

True is the Lord's Command; the true ones dwell in the eternal city. The True Lord blesses them with glorious greatness. ||7||

ਪਰਮਾਤਮਾ ਦਾ ਇਹ ਸਦਾ-ਕਾਇਮ ਰਹਿਣ ਵਾਲਾ ਹੁਕਮ (ਅਮਰ) ਹੈ। ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਦੀ ਸਦਾ-ਥਿਰ ਪੁਰੀ ਵਿਚ ਟਿਕੇ ਰਹਿੰਦੇ ਹਨ ਉਹਨਾਂ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਹਨਾਂ ਨੂੰ (ਪ੍ਰਭੂ-ਮਿਲਾਪ ਦੀ ਇਹ) ਵਡਿਆਈ ਮਿਲਦੀ ਹੈ ॥੭॥ ਅਮਰਾਪੁਰਿ = ਉਸ ਪੁਰੀ ਵਿਚ ਜੋ ਸਦਾ ਅਟੱਲ ਹੈ ॥੭॥

ਆਪਿ ਉਪਾਇਆ ਜਗਤੁ ਸਬਾਇਆ

He Himself created the whole world.

ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ। ਸਬਾਇਆ = ਸਾਰਾ।

ਜਿਨਿ ਸਿਰਿਆ ਤਿਨਿ ਧੰਧੈ ਲਾਇਆ

The One who made it, assigns the tasks to it.

ਜਿਸ (ਪ੍ਰਭੂ) ਨੇ (ਜਗਤ) ਪੈਦਾ ਕੀਤਾ ਹੈ ਉਸ ਨੇ (ਆਪ ਹੀ) ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾ ਦਿੱਤਾ ਹੈ। ਜਿਨਿ = ਜਿਸ (ਪ੍ਰਭੂ) ਨੇ। ਸਿਰਿਆ = ਪੈਦਾ ਕੀਤਾ। ਤਿਨਿ = ਉਸ (ਪ੍ਰਭੂ) ਨੇ।

ਸਚੈ ਊਪਰਿ ਅਵਰ ਦੀਸੈ ਸਾਚੇ ਕੀਮਤਿ ਪਾਈ ਹੇ ॥੮॥

I cannot see any other above the True Lord. The True Lord does the appraisal. ||8||

ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ (ਸਿਰ) ਉਤੇ ਕੋਈ ਹੋਰ (ਤਾਕਤ) ਨਹੀਂ ਦਿੱਸਦੀ ਜੋ ਉਸ ਸਦਾ-ਥਿਰ (ਦੀ ਸਮਰਥਾ) ਦਾ ਮੁੱਲ ਪਾ ਸਕੇ ॥੮॥

ਐਥੈ ਗੋਇਲੜਾ ਦਿਨ ਚਾਰੇ

In this green pasture, the mortal stays only a few days.

(ਜਿਵੇਂ ਔੜ ਦੇ ਦਿਨੀਂ ਦਰਿਆਵਾਂ ਦੇ ਕੰਢੇ ਮਾਲ ਡੰਗਰ ਚਾਰਨ ਆਏ ਲੋਕਾਂ ਦਾ ਉਥੇ ਥੋੜੇ ਹੀ ਦਿਨਾਂ ਲਈ ਟਿਕਾਣਾ ਹੁੰਦਾ ਹੈ, ਤਿਵੇਂ) ਇਥੇ ਜਗਤ ਵਿਚ ਜੀਵਾਂ ਦਾ ਚਾਰ ਦਿਨਾਂ ਦਾ ਹੀ ਵਸੇਬਾ ਹੈ। ਗੋਇਲ = ਦਰਿਆਵਾਂ ਕੰਢੇ ਉਹ ਥਾਂ ਜਿਥੇ ਔੜ ਦੇ ਦਿਨੀਂ ਲੋਕ ਮਾਲ ਡੰਗਰ ਚਾਰਨ ਲਈ ਆ ਟਿਕਦੇ ਹਨ।

ਖੇਲੁ ਤਮਾਸਾ ਧੁੰਧੂਕਾਰੇ

He plays and frolics in utter darkness.

ਇਹ ਜਗਤ ਇਕ ਖੇਡ ਹੈ, ਇਕ ਤਮਾਸ਼ਾ ਹੈ, ਪਰ (ਜੀਵ ਮਾਇਆ ਦੇ ਮੋਹ ਦੇ ਕਾਰਨ ਅਗਿਆਨਤਾ ਦੇ) ਘੁੱਪ ਹਨੇਰੇ ਵਿਚ ਫਸੇ ਪਏ ਹਨ। ਧੁੰਧੂਕਾਰੇ = ਘੁੱਪ ਹਨੇਰੇ ਵਿਚ, ਅਗਿਆਨਤਾ ਦੇ ਹਨੇਰੇ ਵਿਚ।

ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥੯॥

The jugglers have staged their show, and left, like people mumbling in a dream. ||9||

ਬਾਜੀਗਰਾਂ ਵਾਂਗ ਜੀਵ (ਮਾਇਆ ਦੀ) ਬਾਜੀ ਖੇਡ ਕੇ ਚਲੇ ਜਾਂਦੇ ਹਨ, (ਇਸ ਖੇਡ ਵਿਚੋਂ ਕਿਸੇ ਦੇ ਹੱਥ-ਪੱਲੇ ਕੁਝ ਨਹੀਂ ਪੈਂਦਾ) ਜਿਵੇਂ ਰਾਤ ਨੂੰ ਸੁਪਨੇ ਵਿਚ ਕੋਈ ਬੰਦਾ (ਧਨ ਲੱਭ ਕੇ) ਬਰੜਾਂਦਾ ਹੈ (ਪਰ ਸੁਪਨਾ ਟੁੱਟਿਆਂ ਕੁਝ ਭੀ ਨਹੀਂ ਰਹਿੰਦਾ) ॥੯॥ ਨਿਸਿ = ਰਾਤ ਵੇਲੇ। ਸੁਪਨੈ = ਸੁਪਨੇ ਵਿਚ। ਭਖਲਾਈ = ਬਰੜਾਂਦਾ ਹੈ ॥੯॥

ਤਿਨ ਕਉ ਤਖਤਿ ਮਿਲੀ ਵਡਿਆਈ

They alone are blessed with glorious greatness at the Lord's throne,

(ਉਹ ਮਨੁੱਖ ਮਾਨੋ, ਆਤਮਕ ਮੰਡਲ ਵਿਚ ਬਾਦਸ਼ਾਹ ਬਣ ਜਾਂਦੇ ਹਨ) ਉਹਨਾਂ ਨੂੰ ਤਖ਼ਤ ਉਤੇ ਬੈਠਣ ਦੀ ਵਡਿਆਈ ਮਿਲਦੀ ਹੈ (ਉਹ ਸਦਾ ਆਪਣੇ ਹਿਰਦੇ-ਤਖ਼ਤ ਉਤੇ ਬੈਠਦੇ ਹਨ), ਤਖਤਿ = ਤਖ਼ਤ ਉਤੇ।

ਨਿਰਭਉ ਮਨਿ ਵਸਿਆ ਲਿਵ ਲਾਈ

who enshrine the fearless Lord in their minds, and lovingly center themselves on Him.

ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਉਹ ਨਿਰਭਉ ਪ੍ਰਭੂ ਵੱਸ ਪੈਂਦਾ ਹੈ, ਜੇਹੜੇ ਮਨੁੱਖ ਉਸ ਪ੍ਰਭੂ ਦੀ ਯਾਦ ਵਿਚ ਜੁੜਦੇ ਹਨ। ਮਨਿ = ਮਨ ਵਿਚ।

ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈ ਤ੍ਰਿਭਵਣ ਤਾੜੀ ਲਾਈ ਹੇ ॥੧੦॥

In the galaxies and solar systems, nether regions, celestial realms and the three worlds, the Lord is in the primal void of deep absorption. ||10||

ਉਹ ਪਰਮਾਤਮਾ ਸਾਰੇ ਖੰਡਾਂ ਬ੍ਰਹਮੰਡਾਂ ਪਾਤਾਲਾਂ ਮੰਡਲਾਂ ਵਿਚ ਤਿੰਨਾਂ ਹੀ ਭਵਨਾਂ ਵਿਚ ਗੁਪਤ ਰੂਪ ਵਿਚ ਵਿਆਪਕ ਹੈ ॥੧੦॥ ਤਾੜੀ ਲਾਈ ਹੇ = ਵਿਆਪਕ ਹੈ ॥੧੦॥

ਸਾਚੀ ਨਗਰੀ ਤਖਤੁ ਸਚਾਵਾ

True is the village, and true is the throne,

ਉਸ ਮਨੁੱਖ ਦਾ ਇਹ ਸਰੀਰ ਉਸ ਦਾ ਇਹ ਹਿਰਦਾ-ਤਖ਼ਤ ਸਦਾ-ਥਿਰ ਪ੍ਰਭੂ ਦਾ ਨਿਵਾਸ-ਥਾਂ ਬਣ ਜਾਂਦਾ ਹੈ, ਨਗਰੀ = ਸਰੀਰ। ਤਖਤੁ = ਹਿਰਦਾ।

ਗੁਰਮੁਖਿ ਸਾਚੁ ਮਿਲੈ ਸੁਖੁ ਪਾਵਾ

of those Gurmukhs who meet with the True Lord, and find peace.

ਜਿਸ ਮਨੁੱਖ ਨੂੰ ਗੁਰੂ ਦੇ ਸਨਮੁਖ ਹੋ ਕੇ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।

ਸਾਚੇ ਸਾਚੈ ਤਖਤਿ ਵਡਾਈ ਹਉਮੈ ਗਣਤ ਗਵਾਈ ਹੇ ॥੧੧॥

In Truth, seated upon the true throne, they are blessed with glorious greatness; their egotism is eradicated, along with the calculation of their account. ||11||

ਉਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦੇ ਸਦਾ-ਥਿਰ ਤਖ਼ਤ ਉਤੇ (ਮਾਇਆ ਵਲੋਂ ਸਦਾ ਅਡੋਲ ਰਹਿਣ ਵਾਲੇ ਹਿਰਦੇ-ਤਖ਼ਤ ਉਤੇ ਬੈਠਣ ਦੀ) ਵਡਿਆਈ ਮਿਲਦੀ ਹੈ। ਉਹ ਮਨੁੱਖ ਹਉਮੈ ਤੇ ਮਾਇਆ ਦੀਆਂ ਸੋਚਾਂ ਦੂਰ ਕਰ ਲੈਂਦਾ ਹੈ ॥੧੧॥ ਗਣਤ = ਮਾਇਆ ਦੀਆਂ ਸੋਚਾਂ ॥੧੧॥

ਗਣਤ ਗਣੀਐ ਸਹਸਾ ਜੀਐ

Calculating its account, the soul becomes anxious.

ਜਿਤਨਾ ਚਿਰ ਮਾਇਆ ਦੀਆਂ ਸੋਚਾਂ ਸੋਚਦੇ ਰਹੀਏ ਜਿੰਦ ਵਿਚ ਸਹਮ ਬਣਿਆ ਹੀ ਰਹਿੰਦਾ ਹੈ, ਜੀਐ = ਜੀ ਵਿਚ, ਮਨ ਵਿਚ।

ਕਿਉ ਸੁਖੁ ਪਾਵੈ ਦੂਐ ਤੀਐ

How can one find peace, through duality and the three gunas - the three qualities?

ਨਾਹ ਹੀ ਪ੍ਰਭੂ ਤੋਂ ਬਿਨਾ ਕਿਸੇ ਹੋਰ ਝਾਕ ਵਿਚ ਤੇ ਨਾਹ ਹੀ ਤ੍ਰਿਗੁਣੀ ਮਾਇਆ ਦੀ ਲਗਨ ਵਿਚ-ਸੁਖ ਕਿਤੇ ਨਹੀਂ ਮਿਲਦਾ। ਦੂਐ = ਦੂਜੇ ਭਾਵ ਵਿਚ। ਤੀਐ = ਤ੍ਰਿਗੁਣੀ ਮਾਇਆ ਵਿਚ।

ਨਿਰਮਲੁ ਏਕੁ ਨਿਰੰਜਨੁ ਦਾਤਾ ਗੁਰ ਪੂਰੇ ਤੇ ਪਤਿ ਪਾਈ ਹੇ ॥੧੨॥

The One Lord is immaculate and formless, the Great Giver; through the Perfect Guru, honor is obtained. ||12||

ਜਿਸ ਮਨੁੱਖ ਨੇ ਪੂਰੇ ਗੁਰੂ ਦੀ ਸਰਨ ਪੈ ਕੇ ਇੱਜ਼ਤ ਖੱਟ ਲਈ (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਸਭ ਦਾਤਾਂ ਦੇਣ ਵਾਲਾ ਇਕ ਪਰਮਾਤਮਾ ਹੀ ਹੈ ਜੋ ਪਵਿਤ੍ਰ-ਸਰੂਪ ਹੈ ਤੇ ਜਿਸ ਉਤੇ ਮਾਇਆ-ਕਾਲਖ ਦਾ ਪ੍ਰਭਾਵ ਨਹੀਂ ਪੈਂਦਾ ॥੧੨॥

ਜੁਗਿ ਜੁਗਿ ਵਿਰਲੀ ਗੁਰਮੁਖਿ ਜਾਤਾ

In each and every age, very rare are those who, as Gurmukh, realize the Lord.

ਹਰੇਕ ਜੁਗ ਵਿਚ (ਭਾਵ, ਜੁਗ ਭਾਵੇਂ ਕੋਈ ਹੋਵੇ) ਕਿਸੇ ਉਸ ਵਿਰਲੇ ਨੇ ਹੀ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਈ ਹੈ ਜੋ ਗੁਰੂ ਦੀ ਸਰਨ ਪਿਆ ਹੈ। ਜੁਗਿ ਜੁਗਿ = ਹਰੇਕ ਜੁਗ ਵਿਚ।

ਸਾਚਾ ਰਵਿ ਰਹਿਆ ਮਨੁ ਰਾਤਾ

Their minds are imbued with the True, all-pervading Lord.

ਉਹ ਸਦਾ-ਥਿਰ ਪ੍ਰਭੂ ਸਭ ਥਾਂ ਮੌਜੂਦ ਹੈ। (ਗੁਰੂ ਦੀ ਰਾਹੀਂ ਜਿਸ ਦਾ) ਮਨ (ਉਸ ਪ੍ਰਭੂ ਦੇ ਪ੍ਰੇਮ-ਰੰਗ ਵਿਚ) ਰੰਗਿਆ ਗਿਆ ਹੈ।

ਤਿਸ ਕੀ ਓਟ ਗਹੀ ਸੁਖੁ ਪਾਇਆ ਮਨਿ ਤਨਿ ਮੈਲੁ ਕਾਈ ਹੇ ॥੧੩॥

Seeking His Shelter, they find peace, and their minds and bodies are not stained with filth. ||13||

ਜਿਸ ਨੇ ਉਸ ਸਦਾ-ਥਿਰ ਪ੍ਰਭੂ ਦਾ ਪੱਲਾ ਫੜਿਆ ਹੈ ਉਸ ਨੂੰ ਆਤਮਕ ਆਨੰਦ ਮਿਲ ਗਿਆ ਹੈ, ਉਸ ਦੇ ਮਨ ਵਿਚ ਉਸ ਦੇ ਤਨ ਵਿਚ (ਵਿਕਾਰਾਂ ਦੀ) ਕੋਈ ਮੈਲ ਨਹੀਂ ਰਹਿ ਜਾਂਦੀ ॥੧੩॥ ਗਹੀ = ਫੜੀ ॥੧੩॥

ਜੀਭ ਰਸਾਇਣਿ ਸਾਚੈ ਰਾਤੀ

Their tongues are imbued with the True Lord, the source of nectar;

ਜਿਸ ਮਨੁੱਖ ਦੀ ਜੀਭ ਸਭ ਰਸਾਂ ਦੇ ਸੋਮੇ ਸਦਾ-ਥਿਰ ਪ੍ਰਭੂ ਦੇ ਨਾਮ-ਰੰਗ ਵਿਚ ਰੰਗੀ ਜਾਂਦੀ ਹੈ, ਰਸਾਇਣਿ = ਰਸਾਂ ਦੇ ਘਰ ਪ੍ਰਭੂ-ਨਾਮ ਵਿਚ।

ਹਰਿ ਪ੍ਰਭੁ ਸੰਗੀ ਭਉ ਭਰਾਤੀ

abiding with the Lord God, they have no fear or doubt.

ਹਰੀ ਪਰਮਾਤਮਾ ਉਸ ਦਾ (ਸਦਾ ਲਈ) ਸਾਥੀ ਬਣ ਜਾਂਦਾ ਹੈ, ਉਸ ਨੂੰ ਕੋਈ ਡਰ ਨਹੀਂ ਵਿਆਪਦਾ, ਉਸ ਨੂੰ ਕੋਈ ਭਟਕਣਾ ਨਹੀਂ ਰਹਿ ਜਾਂਦੀ। ਭਰਾਤੀ = ਭਟਕਣਾ।

ਸ੍ਰਵਣ ਸ੍ਰੋਤ ਰਜੇ ਗੁਰਬਾਣੀ ਜੋਤੀ ਜੋਤਿ ਮਿਲਾਈ ਹੇ ॥੧੪॥

Hearing the Word of the Guru's Bani, their ears are satisfied, and their light merges into the Light. ||14||

ਸਤਿਗੁਰੂ ਦੀ ਬਾਣੀ ਸੁਣਨ ਵਿਚ ਉਸ ਦੇ ਕੰਨ ਸਦਾ ਮਸਤ ਰਹਿੰਦੇ ਹਨ, ਉਸ ਦੀ ਸੁਰਤ ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ॥੧੪॥ ਸ੍ਰਵਣ = ਕੰਨ ॥੧੪॥

ਰਖਿ ਰਖਿ ਪੈਰ ਧਰੇ ਪਉ ਧਰਣਾ

Carefully, carefully, I place my feet upon the ground.

ਜਿਸ ਮਨੁੱਖ ਦੀ ਪ੍ਰੀਤ ਸਿਰਫ਼ ਤੇਰੇ ਨਾਲ ਹੀ ਨਿਭ ਰਹੀ ਹੈ (ਭਾਵ, ਜਿਸ ਨੇ ਹੋਰ ਆਸਰੇ ਛੱਡ ਕੇ ਇਕ ਤੇਰਾ ਆਸਰਾ ਫੜਿਆ ਹੈ) ਉਹ ਮਨੁੱਖ ਧਰਤੀ ਉਤੇ ਆਪਣਾ ਜੀਵਨ-ਪੰਧ ਮੁਕਾਂਦਿਆਂ ਬੜੇ ਗਹੁ ਨਾਲ ਪੈਰ ਰੱਖਦਾ ਹੈ (ਵਿਕਾਰਾਂ ਵਾਲੇ ਪਾਸੇ ਉੱਕਾ ਹੀ ਪੈਰ ਨਹੀਂ ਪਾਂਦਾ)।

ਜਤ ਕਤ ਦੇਖਉ ਤੇਰੀ ਸਰਣਾ

Wherever I go, I behold Your Sanctuary.

ਹੇ ਪ੍ਰਭੂ! ਮੈਂ ਜਿਧਰ ਤੱਕਦਾ ਹਾਂ ਉਧਰ ਸਭ ਜੀਵ ਤੇਰੀ ਹੀ ਸਰਨ ਪੈਂਦੇ ਹਨ।

ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ ਤੁਝ ਹੀ ਸਿਉ ਬਣਿ ਆਈ ਹੇ ॥੧੫॥

Whether You grant me pain or pleasure, You are pleasing to my mind. I am in harmony with You. ||15||

ਤੂੰ ਹੀ ਉਸ ਦੇ ਮਨ ਵਿਚ ਪਿਆਰਾ ਲੱਗਦਾ ਹੈਂ, (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਤੂੰ ਹੀ ਸੁਖ ਦੇਂਦਾ ਹੈਂ ਤੂੰ ਹੀ ਦੁੱਖ ਦੇਂਦਾ ਹੈਂ ॥੧੫॥

ਅੰਤ ਕਾਲਿ ਕੋ ਬੇਲੀ ਨਾਹੀ

No one is anyone's companion or helper at the very last moment;

ਜਗਤ ਵਿਚ ਅਖ਼ੀਰਲੇ ਵੇਲੇ ਕੋਈ (ਸਾਕ ਅੰਗ) ਸਾਥੀ ਨਹੀਂ ਬਣ ਸਕਦਾ। ਕੋ = ਕੋਈ ਭੀ।

ਗੁਰਮੁਖਿ ਜਾਤਾ ਤੁਧੁ ਸਾਲਾਹੀ

as Gurmukh, I realize You and praise You.

ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ (ਇਸ ਗੱਲ ਨੂੰ) ਸਮਝ ਕੇ ਤੇਰੀ ਹੀ ਸਿਫ਼ਤ-ਸਾਲਾਹ ਕਰਦੇ ਹਨ। ਸਾਲਾਹੀ = ਸਾਲਾਹਿ, ਸਲਾਹੁੰਦੇ ਹਨ।

ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥੧੬॥੩॥

O Nanak, imbued with the Naam, I am detached; in the home of my own self deep within, I am absorbed in the primal void of deep meditation. ||16||3||

ਹੇ ਨਾਨਕ! ਉਹ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਮਾਇਆ ਦੇ ਮੋਹ ਵਲੋਂ ਉਪਰਾਮ ਰਹਿੰਦੇ ਹਨ, ਉਹ ਸਦਾ ਆਪਣੇ ਹਿਰਦੇ-ਘਰ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ ॥੧੬॥੩॥