ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥

The slanderer of the Saint becomes deformed.

ਸੰਤਾਂ ਦੀ ਨਿੰਦਿਆ ਕਰਨ ਵਾਲਾ ਭ੍ਰਿਸ਼ਟਿਆ ਜਾਂਦਾ ਹੈ, ਬਿਗੜਰੂਪੁ = ਵਿਗੜੇ ਹੋਏ ਰੂਪ ਵਾਲਾ, ਭ੍ਰਿਸ਼ਟਿਆ ਹੋਇਆ।

ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥

The slanderer of the Saint receives his punishment in the Court of the Lord.

ਪ੍ਰਭੂ ਦੀ ਦਰਗਾਹ ਵਿਚ ਉਸ ਨੂੰ ਸਜ਼ਾ ਮਿਲਦੀ ਹੈ।

ਸੰਤ ਕਾ ਦੋਖੀ ਸਦਾ ਸਹਕਾਈਐ ॥

The slanderer of the Saint is eternally in limbo.

ਸੰਤਾਂ ਦਾ ਨਿੰਦਕ ਸਦਾ ਆਤੁਰ ਰਹਿੰਦਾ ਹੈ, ਸਹਕਾਈਐ = ਸਹਕਦਾ ਹੈ, ਤਰਲੇ ਲੈਂਦਾ ਹੈ, ਆਤੁਰ ਹੁੰਦਾ ਹੈ।

ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥

He does not die, but he does not live either.

ਨਾਹ ਉਹ ਜੀਊਂਦਿਆਂ ਵਿਚ ਤੇ ਨਾਹ ਮੋਇਆਂ ਵਿਚ ਹੁੰਦਾ ਹੈ।

ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥

The hopes of the slanderer of the Saint are not fulfilled.

ਸੰਤ ਦੇ ਨਿੰਦਕ ਦੀ ਆਸ ਕਦੇ ਸਿਰੇ ਨਹੀਂ ਚੜ੍ਹਦੀ, ਪੁਜੈ ਨ = ਸਿਰੇ ਨਹੀਂ ਚੜ੍ਹਦੀ।

ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥

The slanderer of the Saint departs disappointed.

ਜਗਤ ਤੋਂ ਨਿਰਾਸ ਹੀ ਚੱਲ ਜਾਂਦਾ (ਭਲਾ, ਸੰਤਾਂ ਵਾਲੀ ਸੋਭਾ ਉਸ ਨੂੰ ਕਿਵੇਂ ਮਿਲੇ?)।

ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥

Slandering the Saint, no one attains satisfaction.

ਸੰਤ ਦੀ ਨਿੰਦਿਆ ਕਰਨ ਨਾਲ ਕੋਈ ਮਨੁੱਖ (ਨਿੰਦਿਆ ਦੀ) ਇਸ ਤ੍ਰੇਹ ਤੋਂ ਬਚਦਾ ਨਹੀਂ। ਤ੍ਰਿਸਟੈ = ਰੱਜਦਾ।

ਜੈਸਾ ਭਾਵੈ ਤੈਸਾ ਕੋਈ ਹੋਇ ॥

As it pleases the Lord, so do people become;

ਜਿਹੋ ਜਿਹੀ ਮਨੁੱਖ ਦੀ ਨੀਅਤ ਹੁੰਦੀ ਹੈ, ਤਿਹੋ ਜਿਹਾ ਉਸ ਦਾ ਸੁਭਾਉ ਬਣ ਜਾਂਦਾ ਹੈ। ਜੈਸਾ ਭਾਵੈ = ਜਿਹੋ ਜਿਹੀ ਭਾਵਨਾ ਵਾਲਾ ਹੁੰਦਾ ਹੈ।

ਪਇਆ ਕਿਰਤੁ ਨ ਮੇਟੈ ਕੋਇ ॥

no one can erase their past actions.

(ਬਚੇ ਭੀ ਕਿਵੇਂ?) ਪਿਛਲੀ ਕੀਤੀ (ਮੰਦ) ਕਮਾਈ ਦੇ ਇਕੱਠੇ ਹੋਏ (ਸੁਭਾਉ-ਰੂਪ) ਫਲ ਨੂੰ ਕੋਈ ਮਿਟਾ ਨਹੀਂ ਸਕਦਾ। ਪਇਆ ਕਿਰਤੁ = ਪਿਛਲੇ ਕੀਤੇ (ਮੰਦੇ) ਕੰਮਾਂ ਦਾ ਇਕੱਠਾ ਹੋਇਆ ਫਲ।

ਨਾਨਕ ਜਾਨੈ ਸਚਾ ਸੋਇ ॥੭॥

O Nanak, the True Lord alone knows all. ||7||

ਹੇ ਨਾਨਕ! (ਇਸ ਭੇਤ ਨੂੰ) ਉਹ ਸੱਚਾ ਪ੍ਰਭੂ ਜਾਣਦਾ ਹੈ ॥੭॥