ਪਉੜੀ ॥
Pauree:
ਪਉੜੀ।
ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥
One who is conscious of You finds everlasting peace.
ਹੇ ਪ੍ਰਭੂ! ਤੂੰ ਜਿਸ ਮਨੁੱਖ ਦੇ ਹਿਰਦੇ ਵਿਚ ਵੱਸ ਪਏਂ, ਉਸ ਨੂੰ ਸਦਾ ਦੇ ਸੁਖ ਮਿਲ ਜਾਂਦੇ ਹਨ। ਚਿਤਿ = ਚਿੱਤ ਵਿਚ।
ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥
One who is conscious of You does not suffer at the hands of the Messenger of Death.
ਤੂੰ ਜਿਸ ਮਨੁੱਖ ਦੇ ਹਿਰਦੇ ਵਿਚ ਵੱਸ ਪਏਂ ਉਸ ਨੂੰ ਮੌਤ ਦੇ ਡਰ-ਸਹਿਮ ਨਹੀਂ ਰਹਿ ਜਾਂਦੇ। ਜਮ ਦੁਖ = ਜਮਾਂ ਦੇ ਦੁੱਖ-ਸਹਿਮ।
ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥
One who is conscious of You is not anxious.
ਤੂੰ ਜਿਸ ਮਨੁੱਖ ਦੇ ਹਿਰਦੇ ਵਿਚ ਵੱਸ ਪਏਂ ਉਸ ਨੂੰ ਕੋਈ ਚਿੰਤਾ ਪੋਹ ਨਹੀਂ ਸਕਦੀ। ਕਿ ਕਾੜਿਆ = ਕੇਹੜੀ ਚਿੰਤਾ?
ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥
One who has the Creator as his Friend - all his affairs are resolved.
ਕਿਉਂਕਿ ਕਰਤਾਰ ਆਪ ਜਿਸ ਦਾ ਮਿੱਤਰ ਬਣ ਜਾਏ, ਉਸ ਦੇ ਸਾਰੇ ਕਾਰਜ ਸੰਵਰ ਜਾਂਦੇ ਹਨ। ਸਭਿ = ਸਾਰੇ।
ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥
One who is conscious of You is renowned and respected.
ਹੇ ਪ੍ਰਭੂ! ਜਿਸ ਮਨੁੱਖ ਦੇ ਅੰਦਰ ਤੇਰੀ ਯਾਦ ਟਿਕ ਜਾਏ, ਉਹ ਮਨੁੱਖ (ਤੇਰੀਆਂ ਨਜ਼ਰਾਂ ਵਿਚ) ਕਬੂਲ ਹੋ ਗਿਆ। ਪਰਵਾਣੁ = ਕਬੂਲ।
ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥
One who is conscious of You becomes very wealthy.
ਹੇ ਪ੍ਰਭੂ! ਤੂੰ ਜਿਸ ਮਨੁੱਖ ਦੇ ਹਿਰਦੇ ਵਿਚ ਵੱਸ ਪਏਂ, ਉਸ ਦੇ ਕੋਲ ਤੇਰਾ ਨਾਮ-ਧਨ ਬੇਅੰਤ ਇਕੱਠਾ ਹੋ ਜਾਂਦਾ ਹੈ।
ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥
One who is conscious of You has a great family.
ਤੂੰ ਜਿਸ ਮਨੁੱਖ ਦੇ ਹਿਰਦੇ ਵਿਚ ਵੱਸ ਪਏਂ (ਤੇਰੀ ਯਾਦ ਦੀ ਬਰਕਤਿ ਨਾਲ) ਸਾਰਾ ਜਗਤ ਹੀ ਉਸ ਨੂੰ ਆਪਣਾ ਪਰਵਾਰ ਦਿੱਸਦਾ ਹੈ। ਵਡ ਪਰਵਾਰਿਆ = ਵੱਡੇ ਪਰਵਾਰ ਵਾਲਾ, ਜਿਸ ਨੂੰ ਸਾਰਾ ਜਗਤ ਹੀ ਆਪਣਾ ਪਰਵਾਰ ਦਿੱਸਦਾ ਹੈ।
ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥੬॥
One who is conscious of You saves his ancestors. ||6||
ਹੇ ਪ੍ਰਭੂ! ਤੂੰ ਜਿਸ ਮਨੁੱਖ ਦੇ ਹਿਰਦੇ ਵਿਚ ਵੱਸ ਪਏਂ, ਉਸ ਨੇ ਆਪਣੀਆਂ (ਭੀ) ਸਾਰੀਆਂ ਕੁਲਾਂ (ਦੇ ਜੀਵਾਂ) ਨੂੰ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਪਾਰ ਲੰਘਾ ਲਿਆ ਹੈ ॥੬॥ ਤਿਨਿ = ਉਹ (ਮਨੁੱਖ) ਨੇ।ਉਧਾਰਿਆ = (ਵਿਕਾਰਾਂ ਤੋਂ) ਬਚਾ ਲਿਆ ॥੬॥