ਗਉੜੀ ਮਹਲਾ

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀਂ।

ਤੁਝ ਬਿਨੁ ਕਵਨੁ ਰੀਝਾਵੈ ਤੋਹੀ

Who can please You, except You Yourself?

ਹੇ ਪ੍ਰਭੂ! ਤੇਰਾ (ਸੋਹਣਾ ਸਰਬ-ਵਿਆਪਕ) ਰੂਪ ਵੇਖ ਕੇ ਸਾਰੀ ਲੁਕਾਈ ਮਸਤ ਹੋ ਜਾਂਦੀ ਹੈ। ਤੁਝ ਬਿਨੁ = ਤੈਥੋਂ ਬਿਨਾ, ਤੇਰੀ ਕਿਰਪਾ ਤੋਂ ਬਿਨਾ। ਰੀਝਾਵੈ = ਪ੍ਰਸੰਨ ਕਰੇ। ਤੋਹੀ = ਤੈਨੂੰ।

ਤੇਰੋ ਰੂਪੁ ਸਗਲ ਦੇਖਿ ਮੋਹੀ ॥੧॥ ਰਹਾਉ

Gazing upon Your Beauteous Form, all are entranced. ||1||Pause||

ਤੇਰੀ ਮਿਹਰ ਤੋਂ ਬਿਨਾ ਤੈਨੂੰ ਕੋਈ ਜੀਵ ਪ੍ਰਸੰਨ ਨਹੀਂ ਕਰ ਸਕਦਾ ॥੧॥ ਰਹਾਉ ॥ ਸਗਲ = ਸਾਰੀ ਲੁਕਾਈ। ਮੋਹੀ = ਮਸਤ ਹੋ ਜਾਂਦੀ ਹੈ ॥੧॥ ਰਹਾਉ ॥

ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ

In the heavenly paradise, in the nether regions of the underworld, on the planet earth and throughout the galaxies, the One Lord is pervading everywhere.

(ਹੇ ਭਾਈ!) ਸੁਰਗ-ਲੋਕ, ਪਾਤਾਲ-ਲੋਕ, ਮਾਤ-ਲੋਕ ਸਾਰਾ ਬ੍ਰਹਮੰਡ, ਸਭਨਾਂ ਵਿਚ ਇਕ ਉਹ ਪਰਮਾਤਮਾ ਹੀ ਸਮਾਇਆ ਹੋਇਆ ਹੈ। ਪਇਆਲ = ਪਾਤਾਲ। ਮਿਰਤ = ਮਾਤ ਲੋਕ। ਭੂਅ ਮੰਡਲ = ਭੂਮੀ ਦੇ ਮੰਡਲ, ਧਰਤੀਆਂ ਦੇ ਚੱਕਰ, ਸਾਰੇ ਬ੍ਰਹਮੰਡ। ਏਕੈ ਓਹੀ = ਇਕ ਉਹ ਪਰਮਾਤਮਾ ਹੀ।

ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥੧॥

Everyone calls upon You with their palms pressed together, saying, "Shiva, Shiva". O Merciful Lord and Master, everyone cries out for Your Help. ||1||

ਹੇ ਸਭ ਉਤੇ ਦਇਆ ਕਰਨ ਵਾਲੇ ਸਭ ਦੇ ਠਾਕੁਰ! ਸਾਰੇ ਜੀਵ ਤੈਨੂੰ 'ਸੁਖਾਂ ਦਾ ਦਾਤਾ' ਆਖ ਆਖ ਕੇ (ਤੇਰੇ ਅੱਗੇ) ਦੋਵੇਂ ਹੱਥ ਜੋੜਦੇ ਹਨ, ਤੇ ਤੇਰੇ ਦਰ ਤੇ ਹੀ ਸਹਾਇਤਾ ਲਈ ਪੁਕਾਰ ਕਰਦੇ ਹਨ ॥੧॥ ਸਿਵ = ਸ਼ਿਵ, ਕਲਿਆਣ-ਸਰੂਪ। ਕਰ = ਦੋਵੇਂ ਹੱਥ {'ਕਰੁ' ਇਕ-ਵਚਨ, 'ਕਰ' ਬਹੁ-ਵਚਨ}। ਸਰਬ ਮਇਆ = ਹੇ ਸਭ ਉਤੇ ਦਇਆ ਕਰਨ ਵਾਲੇ! ਦੋਹੀ = ਦੁਹਾਈ, ਸਹਾਇਤਾ ਵਾਸਤੇ ਪੁਕਾਰ। ਮਇਆ = ਦਇਆ ॥੧॥

ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ

Your Name, O Lord and Master, is the Purifier of sinners, the Giver of peace, immaculate, cooling and soothing.

ਹੇ ਠਾਕੁਰ! ਤੇਰਾ ਨਾਮ ਹੈ 'ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ'। ਤੂੰ ਸਭ ਨੂੰ ਸੁਖ ਦੇਣ ਵਾਲਾ ਹੈਂ, ਤੂੰ ਪਵਿੱਤਰ ਹਸਤੀ ਵਾਲਾ ਹੈਂ, ਤੂੰ ਸ਼ਾਂਤੀ-ਸਰੂਪ ਹੈਂ। ਪਤਿਤ ਪਾਵਨੁ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਸੀਤਲੋਹੀ = ਸ਼ਾਂਤੀ ਸਰੂਪ।

ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥੨॥੮॥੧੨੯॥

O Nanak, spiritual wisdom, meditation and glorious greatness come from dialogue and discourse with Your Saints. ||2||8||129||

ਹੇ ਨਾਨਕ! (ਆਖ-ਹੇ ਪ੍ਰਭੂ!) ਤੇਰੇ ਸੰਤ ਜਨਾਂ ਨਾਲ ਤੇਰੀ ਸਿਫ਼ਤ-ਸਾਲਾਹ ਦੀਆਂ ਗੱਲਾਂ ਹੀ (ਤੇਰੇ ਸੇਵਕਾਂ ਵਾਸਤੇ) ਗਿਆਨ-ਚਰਚਾ ਹੈ, ਸਮਾਧੀਆਂ ਹੈ, (ਲੋਕ ਪਰਲੋਕ ਦੀ) ਇੱਜ਼ਤ ਹੈ ॥੨॥੮॥੧੨੯॥ ਸਿਉ = ਨਾਲ। ਗਾਲ ਗਲੋਹੀ = ਗੱਲਾਂ ਬਾਤਾਂ ॥੨॥