ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਅੰਮ੍ਰਿਤ ਨਾਮੁ ਮਨਹਿ ਆਧਾਰੋ ॥
The Ambrosial Nectar of the Naam, the Name of the Lord, is the Support of the mind.
ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (ਹੁਣ ਮੇਰੇ) ਮਨ ਦਾ ਆਸਰਾ (ਬਣ ਗਿਆ) ਹੈ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਮਨਹਿ ਆਧਾਰੋ = ਮਨ ਦਾ ਆਸਰਾ।
ਜਿਨ ਦੀਆ ਤਿਸ ਕੈ ਕੁਰਬਾਨੈ ਗੁਰ ਪੂਰੇ ਨਮਸਕਾਰੋ ॥੧॥ ਰਹਾਉ ॥
I am a sacrifice to the One who gave it to me; I humbly bow to the Perfect Guru. ||1||Pause||
ਜਿਸ (ਗੁਰੂ) ਨੇ (ਇਹ ਹਰਿ-ਨਾਮ ਮੈਨੂੰ) ਦਿੱਤਾ ਹੈ, ਮੈਂ ਉਸ ਤੋਂ ਸਦਕੇ ਜਾਂਦਾ ਹਾਂ, ਉਸ ਪੂਰੇ ਗੁਰੂ ਅੱਗੇ ਸਿਰ ਨਿਵਾਂਦਾ ਹਾਂ ॥੧॥ ਰਹਾਉ ॥ ਜਿਨਿ = ਜਿਸ (ਗੁਰੂ) ਨੇ। ਤਿਸ ਕੈ = {ਸੰਬੰਧਕ 'ਕੈ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ} ॥੧॥ ਰਹਾਉ ॥
ਬੂਝੀ ਤ੍ਰਿਸਨਾ ਸਹਜਿ ਸੁਹੇਲਾ ਕਾਮੁ ਕ੍ਰੋਧੁ ਬਿਖੁ ਜਾਰੋ ॥
My thirst is quenched, and I have been intuitively embellished. The poisons of sexual desire and anger have been burnt away.
(ਅੰਮ੍ਰਿਤ ਨਾਮ ਦੀ ਬਰਕਤਿ ਨਾਲ) ਮੇਰੀ ਤ੍ਰਿਸ਼ਨਾ ਮਿਟ ਗਈ ਹੈ, ਮੈਂ ਆਤਮਕ ਅਡੋਲਤਾ ਵਿਚ (ਟਿਕ ਕੇ) ਸੁਖੀ (ਹੋ ਗਿਆ) ਹਾਂ, ਆਤਮਕ ਮੌਤ ਲਿਆਉਣ ਵਾਲੇ ਕ੍ਰੋਧ ਜ਼ਹਰ ਨੂੰ (ਆਪਣੇ ਅੰਦਰੋਂ) ਸਾੜ ਦਿੱਤਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਸੁਹੇਲਾ = ਸੁਖੀ। ਬਿਖੁ = ਆਤਮਕ ਮੌਤ ਲਿਆਉਣ ਵਾਲਾ ਜ਼ਹਰ। ਜਾਰੋ = ਸਾੜ ਦਿੱਤਾ ਹੈ।
ਆਇ ਨ ਜਾਇ ਬਸੈ ਇਹ ਠਾਹਰ ਜਹ ਆਸਨੁ ਨਿਰੰਕਾਰੋ ॥੧॥
This mind does not come and go; it abides in that place, where the Formless Lord sits. ||1||
(ਹੁਣ ਮੇਰਾ ਮਨ) ਕਿਸੇ ਪਾਸੇ ਭਟਕਦਾ ਨਹੀਂ, ਉਸ ਟਿਕਾਣੇ ਤੇ ਟਿਕਿਆ ਰਹਿੰਦਾ ਹੈ ਜਿਥੇ ਪਰਮਾਤਮਾ ਦਾ ਨਿਵਾਸ ਹੈ ॥੧॥ ਆਇ ਨ ਜਾਇ = ਕਿਸੇ ਪਾਸੇ ਭਟਕਦਾ ਨਹੀਂ। ਠਾਹਰ = ਥਾਂ। ਜਹ = ਜਿੱਥੇ ॥੧॥
ਏਕੈ ਪਰਗਟੁ ਏਕੈ ਗੁਪਤਾ ਏਕੈ ਧੁੰਧੂਕਾਰੋ ॥
The One Lord is manifest and radiant; the One Lord is hidden and mysterious. The One Lord is abysmal darkness.
ਇਹ ਪਰਤੱਖ ਜਗਤ ਉਹ ਆਪ ਹੀ ਹੈ, (ਇਸ ਜਗਤ ਵਿਚ) ਲੁਕਿਆ ਹੋਇਆ (ਆਤਮਾ ਭੀ) ਉਹ ਆਪ ਹੀ ਹੈ, ਘੁੱਪ ਹਨੇਰਾ ਭੀ (ਜਦੋਂ ਕੋਈ ਜਗਤ-ਰਚਨਾ ਨਹੀਂ ਸੀ) ਉਹ ਆਪ ਹੀ ਹੈ। ਏਕੈ = (ਪਰਮਾਤਮਾ) ਆਪ ਹੀ। ਗੁਪਤਾ = ਲੁਕਿਆ ਹੋਇਆ। ਧੁੰਧੂਕਾਰੋ = ਘੁੱਪ ਹਨੇਰਾ।
ਆਦਿ ਮਧਿ ਅੰਤਿ ਪ੍ਰਭੁ ਸੋਈ ਕਹੁ ਨਾਨਕ ਸਾਚੁ ਬੀਚਾਰੋ ॥੨॥੩੧॥੫੪॥
From the beginning, throughout the middle and until the end, is God. Says Nanak, reflect on the Truth. ||2||31||54||
ਨਾਨਕ ਆਖਦਾ ਹੈ- (ਹੁਣ ਮੇਰੇ ਅੰਦਰ ਇਹ) ਅਟੱਲ ਵਿਸ਼ਵਾਸ (ਬਣ ਗਿਆ) ਹੈ ਕਿ ਜਗਤ ਦੇ ਆਰੰਭ ਵਿਚ, ਹੁਣ ਵਿਚਕਾਰਲੇ ਸਮੇ, ਜਗਤ ਦੇ ਅਖ਼ੀਰ ਵਿਚ ਉਹ ਪਰਮਾਤਮਾ ਆਪ ਹੀ ਆਪ ਹੈ ॥੨॥੩੧॥੫੪॥ ਆਦਿ = (ਜਗਤ ਦੇ) ਸ਼ੁਰੂ ਵਿਚ। ਮਧਿ = ਵਿਚਕਾਰਲੇ ਸਮੇ, ਹੁਣ। ਅੰਤਿ = (ਜਗਤ ਦੇ) ਅਖ਼ੀਰ ਵਿਚ। ਸਾਚੁ = ਅਟੱਲ, ਸਦਾ ਕਾਇਮ ਰਹਿਣ ਵਾਲਾ ॥੨॥੩੧॥੫੪॥