ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਸਾਚੇ ਸਤਿਗੁਰੂ ਦਾਤਾਰਾ ॥
The True Guru is the True Giver.
ਹੇ ਸਦਾ ਕਾਇਮ ਰਹਿਣ ਵਾਲੇ! ਹੇ ਸਤਿਗੁਰੂ! ਹੇ ਸਭ ਦਾਤਾਂ ਦੇਣ ਵਾਲੇ ਪ੍ਰਭੂ! ਸਾਚੇ = ਹੇ ਸਦਾ ਕਾਇਮ ਰਹਿਣ ਵਾਲੇ! ਦਾਤਾਰਾ = ਹੇ ਸਭ ਦਾਤਾਂ ਦੇਣ ਵਾਲੇ!
ਦਰਸਨੁ ਦੇਖਿ ਸਗਲ ਦੁਖ ਨਾਸਹਿ ਚਰਨ ਕਮਲ ਬਲਿਹਾਰਾ ॥੧॥ ਰਹਾਉ ॥
Gazing upon the Blessed Vision of His Darshan, all my pains are dispelled. I am a sacrifice to His Lotus Feet. ||1||Pause||
ਤੇਰਾ ਦਰਸਨ ਕਰ ਕੇ (ਜੀਵ ਦੇ) ਸਾਰੇ ਦੁੱਖ ਨਾਸ ਹੋ ਜਾਂਦੇ ਹਨ। ਮੈਂ ਤੇਰੇ ਸੋਹਣੇ ਚਰਨਾਂ ਤੋਂ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਦੇਖਿ = ਵੇਖ ਕੇ। ਸਗਲ = ਸਾਰੇ। ਨਾਸਹਿ = ਨਾਸ ਹੋ ਜਾਂਦੇ ਹਨ। ਬਲਿਹਾਰ = ਸਦਕੇ ॥੧॥ ਰਹਾਉ ॥
ਸਤਿ ਪਰਮੇਸਰੁ ਸਤਿ ਸਾਧ ਜਨ ਨਿਹਚਲੁ ਹਰਿ ਕਾ ਨਾਉ ॥
The Supreme Lord God is True, and True are the Holy Saints; the Name of the Lord is steady and stable.
ਪਰਮੇਸਰ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੇ) ਸੰਤ ਜਨ ਅਟੱਲ ਜੀਵਨ ਵਾਲੇ ਹੁੰਦੇ ਹਨ। ਪਰਮਾਤਮਾ ਦਾ ਨਾਮ ਅਟੱਲ ਰਹਿਣ ਵਾਲਾ ਹੈ। ਸਤਿ = ਸਦਾ-ਥਿਰ। ਸਤਿ = ਅਟੱਲ ਆਤਮਕ ਜੀਵਨ ਵਾਲੇ। ਸਾਧ ਜਨ = ਸੰਤ ਜਨ। ਨਿਹਚਲੁ = ਕਦੇ ਨਾਹ ਡੋਲਣ ਵਾਲਾ।
ਭਗਤਿ ਭਾਵਨੀ ਪਾਰਬ੍ਰਹਮ ਕੀ ਅਬਿਨਾਸੀ ਗੁਣ ਗਾਉ ॥੧॥
So worship the Imperishable, Supreme Lord God with love, and sing His Glorious Praises. ||1||
(ਪੂਰੀ) ਸਰਧਾ ਨਾਲ ਉਸ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਉਸ ਕਦੇ ਨਾਹ ਨਾਸ ਹੋਣ ਵਾਲੇ ਪ੍ਰਭੂ ਦੇ ਗੁਣ ਗਾਇਆ ਕਰੋ ॥੧॥ ਭਾਵਨੀ = ਸਰਧਾ (ਨਾਲ)। ਅਬਿਨਾਸੀ ਗੁਣ = ਕਦੇ ਨਾਹ ਨਾਸ ਹੋਣ ਵਾਲੇ ਪ੍ਰਭੂ ਦੇ ਗੁਣ। ਗਾਉ = ਗਾਇਆ ਕਰੋ ॥੧॥
ਅਗਮੁ ਅਗੋਚਰੁ ਮਿਤਿ ਨਹੀ ਪਾਈਐ ਸਗਲ ਘਟਾ ਆਧਾਰੁ ॥
The limits of the Inaccessible, Unfathomable Lord cannot be found; He is the Support of all hearts.
ਪਰਮਾਤਮਾ ਅਪਹੁੰਚ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਉਹ ਕੇਡਾ ਵੱਡਾ ਹੈ-ਇਹ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ। ਉਹ ਪਰਮਾਤਮਾ ਸਾਰੇ ਸਰੀਰਾਂ ਦਾ ਆਸਰਾ ਹੈ। ਅਗਮੁ = ਅਪਹੁੰਚ। ਅਗੋਚਰੁ = {ਅ-ਗੋ-ਚਰੁ} ਗੋ = ਗਿਆਨ-ਇੰਦ੍ਰੇ। ਚਰੁ = ਪਹੁੰਚ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਮਿਤਿ = ਮਾਪ, ਵਡੱਪਣ ਦਾ ਅੰਦਾਜ਼ਾ। ਘਟ = ਸਰੀਰ। ਆਧਾਰੁ = ਆਸਰਾ।
ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਨ ਪਾਰੁ ॥੨॥੬੩॥੮੬॥
O Nanak, chant, "Waaho! Waaho!" to Him, who has no end or limitation. ||2||63||86||
ਹੇ ਨਾਨਕ! ਉਸ ਪ੍ਰਭੂ ਦੀ ਸਿਫ਼ਤ-ਸਾਲਾਹ ਕਰਿਆ ਕਰੋ, ਜਿਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ॥੨॥੬੩॥੮੬॥ ਵਾਹੁ ਵਾਹੁ ਕਹੁ = ਸਿਫ਼ਤ-ਸਾਲਾਹ ਕਰੋ। ਤਾ ਕਉ = ਉਸ ਪ੍ਰਭੂ ਨੂੰ। ਜਾ ਕਾ = ਜਿਸ ਪ੍ਰਭੂ ਦਾ। ਪਾਰੁ = ਪਾਰਲਾ ਬੰਨਾ। ਵਾਹੁ ਵਾਹ = ਧੰਨ ਧੰਨ ॥੨॥੬੩॥੮੬॥