ਪਉੜੀ ॥
Pauree:
ਪਉੜੀ।
ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥
According to the deeds which one does, so are the fruits one obtains.
(ਅਕਿਰਤ-ਘਣ) ਮਨੁੱਖ ਜਿਹੋ ਜਿਹੇ ਕਰਮ ਕਰਦਾ ਹੈ, ਉਹ ਕਰਮ ਉਹੋ ਜਿਹਾ ਫਲ ਦੇਂਦਾ ਹੈ; ਫਲਤੇ = ਫਲ ਦੇਂਦੇ ਹਨ।
ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥
If someone chews on red-hot iron, his throat will be burned.
ਜੇ ਕੋਈ ਤੱਤਾ ਤੇ ਕਰੜਾ ਲੋਹਾ ਚੱਬੇ ਤਾਂ ਉਹ ਸੰਘ ਵਿਚ ਹੀ ਚੁੱਭ ਜਾਂਦਾ ਹੈ। ਸਾਰੁ = ਕਰੜਾ। ਪਲਤੇ = ਚੁੱਭ ਜਾਂਦਾ ਹੈ।
ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥
The halter is put around his neck and he is led away, because of the evil deeds he has done.
ਉਹ ਜਮਦੂਤ (ਉਹਨਾਂ ਖੋਟੇ) ਕਰਮਾਂ ਦੇ ਕਾਰਨ ਗਲ ਵਿਚ ਰੱਸਾ ਪਾ ਕੇ (ਭਾਵ, ਨਿਰਾਦਰੀ ਦਾ ਵਰਤਾਉ ਕਰ ਕੇ) ਅੱਗੇ ਲਾ ਲੈਂਦਾ ਹੈ। ਘਤਿ = ਪਾ ਕੇ। ਗਲਾਵਾਂ = ਗਲ ਦਾ ਰੱਸਾ। ਤਿਨਿ ਦੂਤਿ = ਉਸ ਜਮਦੂਤ ਨੇ। ਚਾਲਿਆ = ਅੱਗੇ ਲਾ ਲਿਆ।
ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥
None of his desires are fulfilled; he continually steals the filth of others.
ਸਦਾ ਪਰਾਈ ਮੈਲ ਚੁਰਾਉਂਦੇ ਦੀ (ਭਾਵ, ਨਿੰਦਾ ਕਰ ਕੇ ਸਦਾ ਪਰਾਏ ਪਾਪ ਸਿਰ ਤੇ ਲੈਂਦੇ ਦੀ) ਕੋਈ ਆਸ ਭੀ ਪੂਰੀ ਨਹੀਂ ਹੁੰਦੀ (ਲੋਕ ਤੇ ਪਰਲੋਕ ਦੋਵੇਂ ਜ਼ਾਇਆ ਜਾਂਦੇ ਹਨ)। ਪੁੰਨੀਆ = ਸਿਰੇ ਚੜ੍ਹੀ, ਪੂਰੀ ਹੋਈ। ਪਰ ਮਲੁ = ਪਰਾਈ ਮੈਲ। ਹਿਰਤੇ = ਚੁਰਾਂਦਿਆਂ।
ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥
The ungrateful wretch does not appreciate what he has been given; he wanders lost in reincarnation.
ਜੂਨਾਂ ਵਿਚ ਭਟਕਦਾ ਭਟਕਦਾ ਉਹ ਅਕਿਰਤਘਣ ਪ੍ਰਭੂ ਦਾ ਉਪਕਾਰ ਨਹੀਂ ਸਮਝਦਾ (ਕਿ ਉਸ ਨੇ ਮਿਹਰ ਕਰ ਕੇ ਮਨੁੱਖਾ ਜਨਮ ਬਖ਼ਸ਼ਿਆ ਹੈ),
ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ ॥
He loses all support, when the Support of the Lord is taken away from him.
(ਨਿੰਦਾ ਆਦਿਕ ਦੇ ਸਾਰੇ ਦਾਉ-ਪੇਚਾਂ ਦੇ) ਉਸ ਦੇ ਸਾਰੇ ਤਾਣ ਜਦੋਂ ਮੁੱਕ ਜਾਂਦੇ ਹਨ, ਤਾਂ (ਫਲ ਭੋਗਣ ਲਈ) ਪ੍ਰਭੂ ਉਸ ਨੂੰ ਧਰਤੀ ਤੋਂ ਚੁੱਕ ਲੈਂਦਾ ਹੈ।
ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥
He does not let the embers of strife die down, and so the Creator destroys him.
ਜਦੋਂ (ਚਾਰੇ ਬੰਨੇ) ਝਗੜੇ ਨੂੰ (ਅਕਿਰਤਘਣ) ਮੁੱਕਣ ਨਹੀਂ ਦੇਂਦਾ (ਭਾਵ, ਅੱਤ ਕਰ ਦੇਂਦਾ ਹੈ) ਤਾਂ ਕਰਤਾਰ (ਉਸ ਨੂੰ) ਉਠਾ ਲੈਂਦਾ ਹੈ।
ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥੩੨॥
Those who indulge in egotism crumble and fall to the ground. ||32||
(ਮੁੱਕਦੀ ਗੱਲ ਇਹ ਕਿ) ਜੋ ਜੋ ਮਨੁੱਖ ਅਹੰਕਾਰ ਕਰਦੇ ਹਨ ਉਹ ਢਹਿ ਕੇ ਭੋਇਂ ਤੇ ਡਿੱਗਦੇ ਹਨ ॥੩੨॥