ਪਉੜੀ ॥

Pauree:

ਪਉੜੀ।

ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥

Truest of the True is the Immortal True Guru; He has enshrined the Lord deep within His heart.

ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਅਮਰ ਪ੍ਰਭੂ ਦਾ ਰੂਪ ਹੈ, (ਕਿਉਂਕਿ) ਉਸ ਨੇ ਪ੍ਰਭੂ ਨੂੰ ਆਪਣੇ ਅੰਦਰ ਹਿਰਦੇ ਵਿਚ ਪਰੋਤਾ ਹੋਇਆ ਹੈ, ਉਰਿ = ਹਿਰਦੇ ਵਿਚ। ਜਿਸੁ ਅੰਦਰਿ = ਜਿਸ ਗੁਰੂ ਦੇ ਅੰਦਰ।

ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥

Truest of the True is the True Guru, the Primal Being, who has conquered sexual desire, anger and corruption.

ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਵਿਆਪਕ ਪ੍ਰਭੂ ਦਾ ਰੂਪ ਹੈ, ਜਿਸ ਨੇ (ਹਿਰਦੇ ਵਿਚੋਂ ਕਾਮ ਕਰੋਧ ਆਦਿਕ ਦੇ) ਵਿਹੁ ਨੂੰ ਕੱਢ ਦਿੱਤਾ ਹੈ। ਜਿਨਿ = ਜਿਸ (ਗੁਰੂ) ਨੇ।

ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥

When I see the Perfect True Guru, then deep within, my mind is comforted and consoled.

ਜਦੋਂ ਮੈਂ (ਅਜੇਹਾ ਇਹ) ਪੂਰਾ ਸਤਿਗੁਰੂ ਵੇਖਿਆ, ਤਦੋਂ ਮੇਰੇ ਮਨ ਨੂੰ ਅੰਦਰ ਧੀਰਜ ਆ ਗਈ। ਸਾਧਾਰਿਆ = ਆਧਾਰ ਵਾਲਾ ਧੀਰਜ ਵਾਲਾ ਹੋ ਗਿਆ।

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥

I am a sacrifice to my True Guru; I am devoted and dedicated to Him, forever and ever.

(ਇਸ ਲਈ) ਮੈਂ ਆਪਣੇ ਸਤਿਗੁਰੂ ਤੋਂ ਸਦਾ ਵਾਰਨੇ ਤੇ ਸਦਕੇ ਜਾਂਦਾ ਹਾਂ। ਘੁਮਿ ਵਾਰਿਆ = ਸਦਕੇ ਵਾਰੀ ਹਾਂ।

ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥੧੭॥

A Gurmukh wins the battle of life whereas a self-willed manmukh loses it. ||17||

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਮਨੁੱਖਾ ਜਨਮ ਦੀ ਬਾਜ਼ੀ) ਜਿੱਤ ਜਾਂਦਾ ਹੈ ਤੇ ਮਨ ਦੇ ਪਿੱਛੇ ਤੁਰਨ ਵਾਲਾ ਹਾਰ ਜਾਂਦਾ ਹੈ ॥੧੭॥