ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ

Kabeer, why kill yourself for your love of decorations of your home and mansion?

(ਜਿੰਦ-ਦਾਤੇ ਪ੍ਰਭੂ ਨਾਲੋਂ ਵਿਛੁੜੀ ਜਿੰਦ ਸੌਖੀ ਨਹੀਂ ਰਹਿ ਸਕਦੀ, 'ਤਾ ਸਿਉ ਟੂਟੀ ਕਿਉ ਬਨੈ'; ਤਾਂ ਤੇ) ਹੇ ਕਬੀਰ! (ਉਸ ਜਿੰਦ ਦਾਤੇ ਨੂੰ ਭੁਲਾ ਕੇ) ਘਰ ਮਹਲ-ਮਾੜੀਆਂ ਬੜੇ ਸ਼ੌਕ ਨਾਲ ਸਜਾ ਸਜਾ ਕੇ ਕਿਉਂ ਆਤਮਕ ਮੌਤੇ ਮਰ ਰਹੇ ਹੋ? ਮੰਡਪ = ਸ਼ਾਮੀਆਨੇ, ਮਹਲ ਮਾੜੀਆਂ। ਹੇਤੁ ਕਰਿ = ਹਿਤ ਕਰ ਕੇ, ਸ਼ੋਕ ਨਾਲ। ਸਵਾਰਿ = ਸਜਾ ਸਜਾ ਕੇ। ਕਾਹੇ ਮਰਹੁ = ਕਿਉਂ ਆਤਮਕ ਮੌਤੇ ਮਰ ਰਹੇ ਹੋ?

ਕਾਰਜੁ ਸਾਢੇ ਤੀਨਿ ਹਥ ਘਨੀ ਪਉਨੇ ਚਾਰਿ ॥੨੧੮॥

In the end, only six feet, or a little more, shall be your lot. ||218||

ਤੁਹਾਡੀ ਆਪਣੀ ਲੋੜ ਤਾਂ ਸਾਢੇ ਤਿੰਨ ਹੱਥ ਜ਼ਮੀਨ ਨਾਲ ਪੂਰੀ ਹੋ ਰਹੀ ਹੈ (ਕਿਉਂਕਿ ਹਰ ਰੋਜ਼ ਸੌਣ ਵੇਲੇ ਆਪਣੇ ਕੱਦ ਅਨੁਸਾਰ ਤੁਸੀਂ ਇਤਨੀ ਕੁ ਹੀ ਵਰਤਦੇ ਹੋ), ਪਰ ਜੇ (ਤੁਹਾਡਾ ਕੱਦ ਕੁਝ ਲੰਮਾ ਹੈ, ਜੇ) ਤੁਹਾਨੂੰ ਕੁਝ ਵਧੀਕ ਜ਼ਮੀਨ ਦੀ ਲੋੜ ਪੈਂਦੀ ਹੈ ਤਾਂ ਪੌਣੇ ਚਾਰ ਹੱਥ ਵਰਤ ਲੈਂਦੇ ਹੋਵੋਗੇ ॥੨੧੮॥ ਕਾਰਜੁ = ਕੰਮ, ਮਤਲਬ, ਲੋੜ। ਘਨੀ = ਵਧੀਕ। ਤ = ਤਾਂ ॥੨੧੮॥