ਕਾਨੜਾ ਮਹਲਾ ੪ ॥
Kaanraa, Fourth Mehl:
ਕਾਨੜਾ ਚੌਥੀ ਪਾਤਿਸ਼ਾਹੀ।
ਮਨੁ ਸਤਿਗੁਰ ਸਰਨਿ ਧਿਆਵੈਗੋ ॥
O mind, seek the Sanctuary of the True Guru, and meditate.
(ਜਿਸ ਮਨੁੱਖ ਦਾ) ਮਨ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਮਨੁ = (ਜਿਸ ਮਨੁੱਖ ਦਾ) ਮਨ। ਧਿਆਵੈਗੋ = (ਹਰਿ-ਨਾਮ ਦਾ) ਸਿਮਰਨ ਕਰਦਾ ਹੈ।
ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥
Iron is transformed into gold by touching the philosopher's stone; it takes on its qualities. ||1||Pause||
(ਉਹ ਪ੍ਰਭੂ-ਚਰਨਾਂ ਦੀ ਛੁਹ ਨਾਲ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਜਿਵੇਂ) ਪਾਰਸ ਨਾਲ (ਛੁਹ ਕੇ) ਲੋਹਾ ਸੋਨਾ ਬਣ ਜਾਂਦਾ ਹੈ, ਪਾਰਸ ਦੀ ਛੁਹ ਦਾ ਗੁਣ ਉਸ ਵਿਚ ਆ ਜਾਂਦਾ ਹੈ ॥੧॥ ਰਹਾਉ ॥ ਹਿਰਨੁ = (हिरण्य) ਸੋਨਾ। ਸੰਗਿ ਪਾਰਸ = ਪਾਰਸ ਦੇ ਨਾਲ (ਛੁਹ ਕੇ)। ਗੁਨੁ ਪਾਰਸ ਕੋ = ਪਾਰਸ ਦਾ ਗੁਣ ॥੧॥ ਰਹਾਉ ॥
ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥
The True Guru, the Great Primal Being, is the philosopher's stone. Whoever is attached to Him receives fruitful rewards.
ਗੁਰੂ (ਭੀ) ਬਹੁਤ ਵੱਡਾ ਪੁਰਖ ਹੈ, (ਗੁਰੂ ਭੀ) ਪਾਰਸ ਹੈ। ਜਿਹੜਾ ਮਨੁੱਖ (ਗੁਰੂ ਦੀ ਚਰਨੀਂ) ਲੱਗਦਾ ਹੈ ਉਹ (ਸ੍ਰੇਸ਼ਟ) ਫਲ ਪ੍ਰਾਪਤ ਕਰਦਾ ਹੈ, ਜੋ ਲਾਗੈ = ਜਿਹੜਾ ਮਨੁੱਖ ਛੁੰਹਦਾ ਹੈ।
ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥
Just as Prahlaad was saved by the Guru's Teachings, the Guru protects the honor of His servant. ||1||
ਜਿਵੇਂ ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਪ੍ਰਹਿਲਾਦ (ਆਦਿਕ ਕਈ) ਪਾਰ ਲੰਘ ਗਏ। ਗੁਰੂ ਆਪਣੇ (ਸੇਵਕ) ਦੀ ਇੱਜ਼ਤ (ਜ਼ਰੂਰ) ਰੱਖਦਾ ਹੈ ॥੧॥ ਉਪਦੇਸਿ = ਉਪਦੇਸ਼ ਦੀ ਰਾਹੀਂ। ਤਰੇ ਪ੍ਰਹਿਲਾਦਾ = ਪ੍ਰਹਿਲਾਦ ਆਦਿਕ ਕਈ ਤਰ ਗਏ। ਪੈਜ = ਲਾਜ, ਇੱਜ਼ਤ ॥੧॥
ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥
The Word of the True Guru is the most Sublime and Noble Word. Through the Guru's Word, the Ambrosial Nectar is obtained.
ਯਕੀਨ ਜਾਣ ਕਿ ਗੁਰੂ ਦਾ ਬਚਨ (ਬੜਾ) ਸ੍ਰੇਸ਼ਟ ਹੈ। ਗੁਰੂ ਦੇ ਬਚਨਾਂ ਦੀ ਬਰਕਤਿ ਨਾਲ (ਮਨੁੱਖ) ਆਤਮਕ ਜੀਵਨ ਦੇਣ ਵਾਲਾ ਨਾਮ ਹਾਸਲ ਕਰ ਲੈਂਦਾ ਹੈ। ਨੀਕੋ = ਚੰਗਾ, ਸ੍ਰੇਸ਼ਟ ਉੱਤਮ। ਗੁਰ ਬਚਨੀ = ਗੁਰ ਬਚਨੀਂ, ਗੁਰੂ ਦੇ ਬਚਨਾਂ ਦੀ ਰਾਹੀਂ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ।
ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥
Ambreek the king was blessed with the status of immortality, meditating on the Word of the True Guru. ||2||
(ਜਿਹੜਾ ਭੀ ਮਨੁੱਖ) ਗੁਰੂ ਦਾ ਉਚਾਰਿਆ ਸ਼ਬਦ ਹਿਰਦੇ ਵਿਚ ਵਸਾਂਦਾ ਹੈ (ਉਹ ਉੱਚਾ ਆਤਮਕ ਜੀਵਨ ਪ੍ਰਾਪਤ ਕਰਦਾ ਹੈ) ਜਿਵੇਂ ਅੰਬਰੀਕ ਨੇ ਉਹ ਆਤਮਕ ਦਰਜਾ ਹਾਸਲ ਕਰ ਲਿਆ ਜਿੱਥੇ ਆਤਮਕ ਮੌਤ ਪੋਹ ਨਹੀਂ ਸਕਦੀ ॥੨॥ ਅੰਬਰੀਕਿ = ਅੰਬਰੀਕ ਨੇ। ਅਮਰਾਪਦ = ਅਮਰ ਪਦ, ਉਹ ਦਰਜਾ ਜਿਥੇ ਆਤਮਕ ਮੌਤ ਪੋਹ ਨਹੀਂ ਸਕਦੀ। ਮੁਖ ਬਚਨ = ਮੂੰਹ ਦੇ ਬਚਨ। ਸਤਿਗੁਰ ਮੁਖ ਬਚਨ = ਗੁਰੂ ਦੇ ਮੂੰਹ ਦੇ ਬਚਨ। ਧਿਆਵੈਗੋ = ਧਿਆਵੈ, ਉਚਾਰ ਰਿਹਾ ਹੈ ॥੨॥
ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥
The Sanctuary, the Protection and Sanctuary of the True Guru is pleasing to the mind. It is sacred and pure - meditate on it.
ਜਿਸ ਮਨੁੱਖ ਨੂੰ ਗੁਰੂ ਦੀ ਸਰਨ ਪਏ ਰਹਿਣਾ (ਆਪਣੇ) ਮਨ ਵਿਚ ਪਸੰਦ ਆ ਜਾਂਦਾ ਹੈ, ਉਹ (ਗੁਰੂ ਦੇ ਬਚਨ ਨੂੰ) ਆਤਮਕ ਜੀਵਨ-ਦਾਤਾ ਨਿਸ਼ਚੇ ਕਰ ਕੇ (ਉਸਨੂੰ) ਆਪਣੇ ਅੰਦਰ ਵਸਾਈ ਰੱਖਦਾ ਹੈ। ਮਨਿ = ਮਨ ਵਿਚ। ਭਾਈ = ਚੰਗੀ ਲੱਗੀ। ਸੁਧਾ = ਅੰਮ੍ਰਿਤ। ਸੁਧਾ ਸੁਧਾ ਕਰਿ = ਆਤਮਕ ਜੀਵਨ-ਦਾਤਾ ਨਿਸ਼ਚੇ ਕਰ ਕੇ।
ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥
The True Guru has become Merciful to the meek and the poor; He has shown me the Path, the Way to the Lord. ||3||
ਗੁਰੂ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਗੁਰੂ ਪਰਮਾਤਮਾ ਦੇ ਮਿਲਾਪ ਦਾ ਰਸਤਾ ਵਿਖਾ ਦੇਂਦਾ ਹੈ ॥੩॥ ਦਇਆਲ ਦੀਨ = ਦੀਨਾਂ ਉੱਤੇ ਦਇਆਵਾਨ। ਮਾਰਗੁ ਪੰਥੁ = ਆਤਮਕ ਜੀਵਨ ਦਾ ਰਸਤਾ ॥੩॥
ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥
Those who enter the Sanctuary of the True Guru are firmly established; God comes to protect them.
ਜਿਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਉਹਨਾਂ ਦੀ ਰੱਖਿਆ ਕਰਨ ਲਈ ਆਪ ਬਹੁੜਦਾ ਹੈ। ਸੇ = ਉਹ ਬੰਦੇ। ਥਾਪੇ = ਥਾਪਣਾ ਦਿੱਤੀ ਗਈ, ਆਦਰ ਦਿੱਤਾ ਗਿਆ।
ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥੪॥
If someone aims an arrow at the Lord's humble servant, it will turn around and hit him instead. ||4||
ਜੇ ਕੋਈ ਮਨੁੱਖ ਉਹਨਾਂ ਸੇਵਕਾਂ ਉਤੇ ਤੀਰ ਚਲਾਂਦਾ ਹੈ, ਉਹ ਤੀਰ ਪਰਤ ਕੇ ਉਸੇ ਨੂੰ ਹੀ ਆ ਲੱਗਦਾ ਹੈ ॥੪॥ ਕੋ = ਕੋਈ। ਸਰੁ = ਤੀਰ। ਸੰਧੈ = ਨਿਸ਼ਾਨਾ ਬੰਨ੍ਹਦਾ ਹੈ। ਉਲਟੋ = ਪਰਤਿਆ ਹੋਇਆ ॥੪॥
ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥
Those who bathe in the Sacred Pool of the Lord, Har, Har, Har, Har, Har, are blessed with honor in His Court.
ਜਿਹੜੇ ਮਨੁੱਖ ਸਦਾ ਹੀ ਸਾਧ ਸੰਗਤ ਦਾ ਆਸਰਾ ਲਈ ਰੱਖਦੇ ਹਨ, ਪਰਮਾਤਮਾ ਉਹਨਾਂ ਨੂੰ ਆਪਣੀ ਹਜ਼ੂਰੀ ਵਿਚ ਇੱਜ਼ਤ ਦਿਵਾਂਦਾ ਹੈ। ਸਰੁ = ਸਰੋਵਰ, ਤਾਲਾਬ। ਹਰਿ ਸਰੁ = ਉਹ ਸਰੋਵਰ ਜਿਸ ਵਿਚ ਹਰਿ-ਨਾਮ-ਜਲ ਦਾ ਪ੍ਰਵਾਹ ਚੱਲ ਰਿਹਾ ਹੈ, ਸਾਧ ਸੰਗਤ। ਹਰਿ ਸਰੁ ਸੇਵਹਿ = (ਜਿਹੜੇ ਮਨੁੱਖ) ਸਾਧ ਸੰਗਤ ਦੀ ਸੇਵਾ ਕਰਦੇ ਹਨ। ਮਾਨੁ = ਆਦਰ।
ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥
Those who meditate on the Guru's Teachings, the Guru's Instructions, the Guru's Wisdom, are united in the Lord's Union; He hugs them close in His Embrace. ||5||
ਜਿਹੜੇ ਮਨੁੱਖ ਸਦਾ ਹੀ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਉਹਨਾਂ ਦੇ ਗਲ ਨਾਲ ਮਿਲ ਕੇ ਉਹਨਾਂ ਨੂੰ ਆਪਣੇ ਨਾਲ ਇਕ-ਮਿਕ ਕਰ ਲੈਂਦਾ ਹੈ ॥੫॥ ਗੁਰਮਤਿ = ਗੁਰੂ ਦੀ ਮੱਤ ਲੈ ਕੇ। ਗਲਿ = ਗਲ ਨਾਲ। ਮਿਲਿ = ਮਿਲ ਕੇ। ਮੇਲਿ = ਮੇਲ ਵਿਚ, ਆਪਣੇ ਨਾਲ ॥੫॥
ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥
The Guru's Word is the Sound-current of the Naad, The Guru's Word is the wisdom of the Vedas; coming in contact with the Guru, meditate on the Naam.
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਗੁਰੂ ਦੀ ਸਰਨ ਹੀ ਨਾਦ ਹੈ ਗੁਰੂ ਦੀ ਸਰਨ ਹੀ ਵੇਦ ਹੈ। ਗੁਰੂ ਦੀ ਸਰਨ ਪਏ ਰਹਿਣ ਵਾਲਾ ਮਨੁੱਖ ਗੁਰੂ ਦੀ ਪ੍ਰਸੰਨਤਾ ਪ੍ਰਾਪਤ ਕਰ ਕੇ ਹਰਿ-ਨਾਮ ਸਿਮਰਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲਾ ਮਨੁੱਖ, ਗੁਰੂ ਦੀ ਸਰਨ। ਗੁਰ ਪਰਚੈ = ਗੁਰੂ ਦੀ ਪ੍ਰਸੰਨਤਾ ਦੀ ਰਾਹੀਂ।
ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥
In the Image of the Lord, Har, Har, one becomes the Embodiment of the Lord. The Lord makes His humble servant worthy of worship. ||6||
ਉਹ ਮਨੁੱਖ ਪਰਮਾਤਮਾ ਦਾ ਰੂਪ ਹੀ ਹੋ ਜਾਂਦਾ ਹੈ, ਪਰਮਾਤਮਾ (ਭੀ ਹਰ ਥਾਂ) ਉਸ ਦੀ ਇੱਜ਼ਤ ਕਰਾਂਦਾ ਹੈ ॥੬॥ ਰੂਪੋ = ਰੂਪ ਹੀ। ਹੋਵੈ = ਹੋ ਜਾਂਦਾ ਹੈ। ਪੂਜ = ਪੂਜਾ, ਆਦਰ ॥੬॥
ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥
The faithless cynic does not submit to the True Guru; the Lord makes the non-believer wander in confusion.
ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਗੁਰੂ ਨੂੰ (ਆਪਣਾ ਆਸਰਾ) ਨਹੀਂ ਬਣਾਂਦੇ, ਉਹ ਗੁਰੂ ਵਲੋਂ ਮੂੰਹ ਭਵਾਈ ਰੱਖਦੇ ਹਨ, ਪ੍ਰਭੂ ਉਹਨਾਂ ਨੂੰ ਭਟਕਣਾ ਵਿਚ ਪਾਈ ਰੱਖਦਾ ਹੈ, ਸਾਕਤ ਨਰ = ਪਰਮਾਤਮਾ ਵਲੋਂ ਟੁੱਟੇ ਹੋਏ ਮਨੁੱਖ। ਕੀਆ = ਬਣਾਇਆ। ਤੇ = ਉਹ ਮਨੁੱਖ (ਬਹੁ-ਵਚਨ)। ਬੇਮੁਖ = ਗੁਰੂ ਵਲੋਂ ਮੂੰਹ ਭਵਾਈ ਰੱਖਣ ਵਾਲੇ। ਭਰਮਾਵੈਗੋ = ਭਟਕਣਾ ਵਿਚ ਪਾਈ ਰੱਖਦਾ ਹੈ।
ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥
The waves of greed are like packs of dogs. The poison of Maya sticks to the body-skeleton. ||7||
(ਉਹਨਾਂ ਦੇ ਅੰਦਰ) ਲੋਭ ਦੀ ਲਹਿਰ ਚੱਲਦੀ ਰਹਿੰਦੀ ਹੈ, (ਇਹ ਲਹਿਰ) ਕੁੱਤੇ ਦੇ ਸੁਭਾਵ ਵਰਗੀ ਹੈ, (ਜਿਵੇਂ ਕੁੱਤਾ) ਮੁਰਦਾਰ ਉੱਤੇ ਜਾਂਦਾ ਹੈ (ਮੁਰਦਾਰ ਨੂੰ ਖ਼ੁਸ਼ ਹੋ ਕੇ ਖਾਂਦਾ ਹੈ, ਤਿਵੇਂ ਲੋਭ-ਲਹਿਰ ਦਾ ਪ੍ਰੇਰਿਆ ਹੋਇਆ ਮਨੁੱਖ) ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਨੂੰ ਚੰਬੜਿਆ ਰਹਿਦਾ ਹੈ ॥੭॥ ਸੁਆਨ = ਕੁੱਤਾ। ਬਿਖੁ = ਆਤਮਕ ਮੌਤ ਲਿਆਉਣ ਵਾਲੀ ਜ਼ਹਰ। ਕਰੰਗਿ = ਕਰੰਗ ਉੱਤੇ, ਮੁਰਦਾਰ ਉੱਤੇ ॥੭॥
ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥
The Lord's Name is the Saving Grace of the whole world; join the Sangat, and meditate on the Naam.
ਪਰਮਾਤਮਾ ਦਾ ਨਾਮ ਸਾਰੇ ਜਗਤ ਦਾ ਪਾਰ ਲੰਘਾਣ ਵਾਲਾ ਹੈ। (ਜਿਹੜਾ ਮਨੁੱਖ) ਸਾਧ ਸੰਗਤ ਵਿਚ ਟਿਕ ਕੇ ਹਰਿ-ਨਾਮ ਸਿਮਰਦਾ ਹੈ (ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ)। ਤਾਰਕੁ = ਤਾਰਨ ਵਾਲਾ। ਲਗਿ = ਲੱਗ ਕੇ।
ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥ ਛਕਾ ੧ ॥
O my God, please protect and preserve Nanak in the Sat Sangat, the True Congregation; save him, and let him merge in You. ||8||6|| First Set of Six ||
ਹੇ ਨਾਨਕ! (ਅਰਦਾਸ ਕਰ) ਹੇ ਮੇਰੇ ਪ੍ਰਭੂ! (ਮੈਨੂੰ ਭੀ ਸਾਧ ਸੰਗਤ ਵਿਚ) ਰੱਖੀ ਰੱਖ। (ਪਰਮਾਤਮਾ ਪ੍ਰਾਣੀ ਨੂੰ) ਸਾਧ ਸੰਗਤ ਵਿਚ ਰੱਖ ਕੇ (ਆਪਣੇ ਵਿਚ) ਲੀਨ ਕਰੀ ਰੱਖਦਾ ਹੈ ॥੮॥੬॥ਛਕਾ ੧ ॥ ਪ੍ਰਭ ਮੇਰੇ = ਹੇ ਮੇਰੇ ਪ੍ਰਭੂ! ਰਾਖਿ = ਰੱਖ ਕੇ। ਸਮਾਵੈਗੋ = (ਆਪਣੇ ਵਿਚ) ਲੀਨ ਕਰੀ ਰੱਖਦਾ ਹੈ ॥੮॥੬॥ਛਕਾ ੧ ॥