ਹੰਸਾ ਦੇਖਿ ਤਰੰਦਿਆ ਬਗਾ ਆਇਆ ਚਾਉ ॥
Seeing the swans swimming, the cranes became excited.
ਹੰਸਾਂ ਨੂੰ ਤਰਦਿਆਂ ਵੇਖ ਕੇ ਬਗਲਿਆਂ ਨੂੰ ਭੀ ਚਾਉ ਆ ਗਿਆ, ਬਗਾ = ਬਗਲਿਆਂ ਨੂੰ।
ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੧੨੨॥
The poor cranes were drowned to death, with their heads below the water and their feet sticking out above. ||122||
ਪਰ ਵਿਚਾਰੇ ਬਗਲੇ (ਇਹ ਉੱਦਮ ਕਰਦੇ) ਸਿਰ ਹੇਠਾਂ ਤੇ ਪੈਰ ਉੱਪਰ (ਹੋ ਕੇ) ਡੁੱਬ ਕੇ ਮਰ ਗਏ ॥੧੨੨॥ ਬਪੁੜੇ = ਵਿਚਾਰੇ। ਤਲਿ = ਹੇਠਾਂ ॥੧੨੨॥