ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥
In the remembrance of God are wealth, miraculous spiritual powers and the nine treasures.
ਪ੍ਰਭੂ ਦੇ ਸਿਮਰਨ ਵਿਚ (ਹੀ) ਸਾਰੀਆਂ ਰਿੱਧੀਆਂ ਸਿੱਧੀਆਂ ਤੇ ਨੌ ਖ਼ਜ਼ਾਨੇ ਹਨ, ਰਿਧਿ = ਮਾਨਸਿਕ ਤਾਕਤ। ਸਿਧਿ: अणिमा लघिमा प्रप्ितः प्राकाम्ह महिमा तथा ॥ ईशित्वं च वशित्वं च तथा कामावसायिता ॥ ਮਾਨਸਿਕ ਤਾਕਤਾਂ, ਜੋ ਆਮ ਤੌਰ ਤੇ ਅੱਠ ਪ੍ਰਸਿੱਧ ਹਨ। ਨਉ ਨਿਧਿ: महापद्यश्च पद्मश्च शंखो मकरकच्छपौ ॥ मुकुन्दकुन्दनीलाश्च खर्वश्च निधयो नव ॥ ਕੁਬੇਰ ਦੇਵਤੇ ਦੇ ਨੌ ਖ਼ਜ਼ਾਨੇ, ਭਾਵ, ਜਗਤ ਦਾ ਸਾਰਾ ਧਨ ਪਦਾਰਥ।
ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥
In the remembrance of God are knowledge, meditation and the essence of wisdom.
ਪ੍ਰਭ-ਸਿਮਰਨ ਵਿਚ ਹੀ ਗਿਆਨ, ਸੁਰਤ ਦਾ ਟਿਕਾਉ ਤੇ ਜਗਤ ਦੇ ਮੂਲ (ਹਰੀ) ਦੀ ਸਮਝ ਵਾਲੀ ਬੁੱਧੀ ਹੈ। ਤਤੁ = ਅਸਲੀਅਤ, ਜਗਤ ਦਾ ਮੂਲ। ਬੁਧਿ = ਅਕਲ, ਸਮਝ।
ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥
In the remembrance of God are chanting, intense meditation and devotional worship.
ਪ੍ਰਭੂ ਦੇ ਸਿਮਰਨ ਵਿਚ ਹੀ (ਸਾਰੇ) ਜਾਪ ਤਾਪ ਤੇ (ਦੇਵ-) ਪੂਜਾ ਹਨ,
ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥
In the remembrance of God, duality is removed.
(ਕਿਉਂਕਿ) ਸਿਮਰਨ ਕਰਨ ਨਾਲ ਪ੍ਰਭੂ ਤੋਂ ਬਿਨਾ ਕਿਸੇ ਹੋਰ ਉਸ ਵਰਗੀ ਹਸਤੀ ਦੀ ਹੋਂਦ ਦਾ ਖ਼ਿਆਲ ਹੀ ਦੂਰ ਹੋ ਜਾਂਦਾ ਹੈ। ਬਿਨਸੈ = ਨਾਸ ਹੋ ਜਾਂਦਾ ਹੈ।
ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥
In the remembrance of God are purifying baths at sacred shrines of pilgrimage.
ਸਿਮਰਨ ਕਰਨ ਵਾਲਾ (ਆਤਮ-) ਤੀਰਥ ਦਾ ਇਸ਼ਨਾਨ ਕਰਨ ਵਾਲਾ ਹੋ ਜਾਈਦਾ ਹੈ, ਤੇ,
ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥
In the remembrance of God, one attains honor in the Court of the Lord.
ਦਰਗਾਹ ਵਿਚ ਇੱਜ਼ਤ ਮਿਲਦੀ ਹੈ; ਮਾਨੀ = ਮਾਨ ਵਾਲਾ, ਇੱਜ਼ਤ ਵਾਲਾ।
ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥
In the remembrance of God, one becomes good.
ਜਗਤ ਵਿਚ ਜੋ ਹੋ ਰਿਹਾ ਹੈ ਭਲਾ ਪ੍ਰਤੀਤ ਹੁੰਦਾ ਹੈ,
ਪ੍ਰਭ ਕੈ ਸਿਮਰਨਿ ਸੁਫਲ ਫਲਾ ॥
In the remembrance of God, one flowers in fruition.
ਤੇ ਮਨੁੱਖ-ਜਨਮ ਦਾ ਉੱਚਾ ਮਨੋਰਥ ਸਿੱਧ ਹੋ ਜਾਂਦਾ ਹੈ। ਫਲਾ = ਫਲਿਆ, ਫਲ ਵਾਲਾ ਹੋਇਆ। ਸੁਫਲ = ਚੰਗੇ ਫਲ ਵਾਲਾ। ਸੁਫਲ ਫਲਾ = (ਮਨੁੱਖਾ ਜਨਮ ਦਾ) ਉੱਚਾ ਮਨੋਰਥ ਮਿਲ ਜਾਂਦਾ ਹੈ।
ਸੇ ਸਿਮਰਹਿ ਜਿਨ ਆਪਿ ਸਿਮਰਾਏ ॥
They alone remember Him in meditation, whom He inspires to meditate.
(ਨਾਮ) ਉਹੀ ਸਿਮਰਦੇ ਹਨ, ਜਿਨ੍ਹਾਂ ਨੂੰ ਪ੍ਰਭੂ ਆਪਿ ਪ੍ਰੇਰਦਾ ਹੈ, ਜਿਨ = ਜਿਨ੍ਹਾਂ ਨੂੰ।
ਨਾਨਕ ਤਾ ਕੈ ਲਾਗਉ ਪਾਏ ॥੩॥
Nanak grasps the feet of those humble beings. ||3||
(ਤਾਂ ਤੇ, ਆਖ) ਹੇ ਨਾਨਕ! ਮੈਂ ਉਹਨਾਂ (ਸਿਮਰਨ ਕਰਨ ਵਾਲਿਆਂ) ਦੀ ਪੈਰੀਂ ਲੱਗਾਂ ॥੩॥ ਤਾ ਕੈ ਪਾਏ = ਉਹਨਾਂ ਦੇ ਪੈਰੀਂ ॥੩॥