ਸਲੋਕੁ ॥
Salok:
ਸਲੋਕੁ
ਖਟ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰ ॥
The six Shaastras proclaim Him to be the greatest; He has no end or limitation.
ਛੇ ਸ਼ਾਸਤ੍ਰ ਉੱਚੀ (ਪੁਕਾਰ ਕੇ) ਆਖਦੇ ਹਨ ਕਿ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਪਰਮਾਤਮਾ ਦੀ ਹਸਤੀ ਦਾ ਉਰਲਾ ਤੇ ਪਰਲਾ ਬੰਨਾ ਨਹੀਂ ਲੱਭ ਸਕਦਾ। ਖਟ = ਛੇ। ਖਟ ਸਾਸਤ੍ਰ = (ਸਾਂਖ, ਯੋਗ, ਨਿਆਇ, ਵੈਸ਼ੇਸ਼ਿਕ, ਮੀਮਾਂਸਾ, ਵੇਦਾਂਤ)। ਪਾਰਾਵਾਰ = ਪਾਰ ਅਵਾਰ, ਪਾਰਲਾ ਉਰਲਾ ਬੰਨਾ।
ਭਗਤ ਸੋਹਹਿ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ ॥੬॥
The devotees look beauteous, O Nanak, when they sing the Glories of God at His Door. ||6||
ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੇ ਦਰ ਤੇ ਉਸ ਦੇ ਗੁਣ ਗਾਂਦੇ ਸੋਹਣੇ ਲੱਗਦੇ ਹਨ ॥੬॥ ਸੋਹਹਿ = ਸੋਭਦੇ ਹਨ। ਕੈ ਦੁਆਰਿ = ਦੇ ਦਰ ਉਤੇ ॥੬॥