ਸੰਤ ਕਾ ਦੋਖੀ ਅਧ ਬੀਚ ਤੇ ਟੂਟੈ

The slanderer of the Saint breaks down mid-way.

ਸੰਤ ਦੀ ਨਿੰਦਿਆ ਕਰਨ ਵਾਲਾ ਅੱਧ ਵਿਚੋਂ ਹੀ ਰਹਿ ਜਾਂਦਾ ਹੈ, ਅਧ ਬੀਚ ਤੇ = ਅੱਧ ਵਿਚੋਂ।

ਸੰਤ ਕਾ ਦੋਖੀ ਕਿਤੈ ਕਾਜਿ ਪਹੂਚੈ

The slanderer of the Saint cannot accomplish his tasks.

ਕਿਸੇ ਕੰਮ ਵਿਚ ਨੇਪਰੇ ਨਹੀਂ ਚੜ੍ਹਦਾ। ਕਿਤੈ ਕਾਜਿ = ਕਿਸੇ ਕੰਮ ਕਾਜ ਵਿਚ।

ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ

The slanderer of the Saint wanders in the wilderness.

ਸੰਤ ਦੇ ਨਿੰਦਕ ਨੂੰ, (ਮਾਨੋ) ਜੰਗਲਾਂ ਵਿਚ ਖ਼ੁਆਰ ਕਰੀਦਾ ਹੈ, ਉਦਿਆਨ = ਜੰਗਲ। ਭ੍ਰਮਾਈਐ = ਭਟਕਾਈਦਾ ਹੈ।

ਸੰਤ ਕਾ ਦੋਖੀ ਉਝੜਿ ਪਾਈਐ

The slanderer of the Saint is misled into desolation.

ਤੇ (ਰਾਹੋਂ ਖੁੰਝਾ ਕੇ) ਔੜਦੇ ਪਾ ਦੇਈਦਾ ਹੈ। ਉਝੜਿ = ਔਝੜ ਵਿਚ, ਕੁਰਾਹੇ।

ਸੰਤ ਕਾ ਦੋਖੀ ਅੰਤਰ ਤੇ ਥੋਥਾ

The slanderer of the Saint is empty inside,

ਸੰਤ ਦਾ ਨਿੰਦਕ ਅੰਦਰੋਂ (ਅਸਲੀ ਜ਼ਿੰਦਗੀ ਤੋਂ ਜੋ ਮਨੁੱਖ ਦਾ ਆਧਾਰ ਹੈ) ਖ਼ਾਲੀ ਹੁੰਦਾ ਹੈ, ਥੋਥਾ = ਖ਼ਾਲੀ।

ਜਿਉ ਸਾਸ ਬਿਨਾ ਮਿਰਤਕ ਕੀ ਲੋਥਾ

like the corpse of a dead man, without the breath of life.

ਜਿਵੇਂ ਪ੍ਰਾਣਾਂ ਤੋਂ ਬਿਨਾ ਮੁਰਦਾ ਲੋਥ ਹੈ। ਮਿਰਤਕ = ਮੁਰਦਾ।

ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ

The slanderer of the Saint has no heritage at all.

ਸੰਤ ਦੇ ਨਿੰਦਕਾਂ ਦੀ (ਨੇਕ ਕਮਾਈ ਤੇ ਸਿਮਰਨ ਵਾਲੀ) ਕੋਈ ਪੱਕੀ ਨੀਂਹ ਨਹੀਂ ਹੁੰਦੀ, ਜੜ = ਪੱਕੀ ਨੀਂਹ, ਪਾਂਇਆਂ।

ਆਪਨ ਬੀਜਿ ਆਪੇ ਹੀ ਖਾਹਿ

He himself must eat what he has planted.

ਆਪ ਹੀ (ਨਿੰਦਿਆ ਦੀ) ਕਮਾਈ ਕਰ ਕੇ ਆਪ ਹੀ (ਉਸ ਦਾ ਮੰਦਾ ਫਲ) ਖਾਂਦੇ ਹਨ। ਬੀਜਿ = ਬੀਜ ਕੇ, ਕਮਾਈ ਕਰ ਕੇ। ਖਾਹਿ = ਖਾਂਦੇ ਹਨ।

ਸੰਤ ਕੇ ਦੋਖੀ ਕਉ ਅਵਰੁ ਰਾਖਨਹਾਰੁ

The slanderer of the Saint cannot be saved by anyone else.

ਸੰਤ ਦੀ ਨਿੰਦਿਆ ਕਰਨ ਵਾਲੇ ਨੂੰ ਕੋਈ ਹੋਰ ਮਨੁੱਖ (ਨਿੰਦਿਆ ਦੀ ਵਾਦੀ ਤੋਂ) ਬਚਾ ਨਹੀਂ ਸਕਦਾ,

ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥

O Nanak, if it pleases the Saint, then even he may be saved. ||5||

(ਪਰ) ਹੇ ਨਾਨਕ! ਜੇ ਸੰਤ ਚਾਹੇ ਤਾਂ (ਨਿੰਦਕ ਨੂੰ ਨਿੰਦਿਆ ਦੇ ਸੁਭਾਉ ਤੋਂ) ਬਚਾ ਸਕਦਾ ਹੈ ॥੫॥ ਸੰਤ ਭਾਵੈ = ਸੰਤ ਨੂੰ ਚੰਗਾ ਲੱਗੇ। ਲਏ ਉਬਾਰਿ = ਉਬਾਰਿ ਲਏ, ਬਚਾ ਲੈਂਦਾ ਹੈ ॥੫॥