ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਮਹਜਰੁ ਝੂਠਾ ਕੀਤੋਨੁ ਆਪਿ ॥
The memorandum was proven to be false by the Lord Himself.
(ਹੇ ਭਾਈ! ਵੇਖੋ, ਸਾਡੇ ਵਿਰੁੱਧ ਤਿਆਰ ਕੀਤਾ ਹੋਇਆ) ਮੇਜਰਨਾਮਾ ਕਰਤਾਰ ਨੇ ਆਪ ਝੂਠਾ (ਸਾਬਤ) ਕਰ ਦਿੱਤਾ, ਮਹਜਰੁ = (ਅਰਬੀ ਲਫ਼ਜ਼ 'ਮਹਜ਼ਰ') ਮੇਜਰਨਾਮਾ, ਕਿਸੇ ਦੇ ਵਿਰੁੱਧ ਕੀਤੀ ਹੋਈ ਸ਼ਿਕਾਇਤ ਜਿਸ ਉਤੇ ਬਹੁਤਿਆਂ ਦੇ ਦਸਖ਼ਤ ਹੋਣ। ਕੀਤੋਨੁ = ਕੀਤਾ ਉਨ, ਉਸ (ਪਰਮਾਤਮਾ) ਨੇ ਕਰ ਦਿੱਤਾ।
ਪਾਪੀ ਕਉ ਲਾਗਾ ਸੰਤਾਪੁ ॥੧॥
The sinner is now suffering in despair. ||1||
(ਤੇ ਝੂਠ ਅਨਰਥ ਥੱਪਣ ਵਾਲੇ) ਪਾਪੀਆਂ ਨੂੰ (ਆਤਮਕ ਤੌਰ ਤੇ) ਬੜਾ ਦੁੱਖ-ਕਲੇਸ਼ ਹੋਇਆ ॥੧॥ ਸੰਤਾਪੁ = ਕਲੇਸ਼ ॥੧॥
ਜਿਸਹਿ ਸਹਾਈ ਗੋਬਿਦੁ ਮੇਰਾ ॥
Those who have my Lord of the Universe as their support
(ਹੇ ਭਾਈ!) ਮੇਰਾ ਗੋਬਿੰਦ ਜਿਸ ਮਨੁੱਖ ਦਾ ਸਹਾਈ ਬਣਦਾ ਹੈ, ਜਿਸਹਿ ਸਹਾਈ = ਜਿਸ ਦੀ ਸਹਾਇਤਾ ਕਰਨ ਵਾਲਾ।
ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥
- death does not even approach them. ||1||Pause||
ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ ॥੧॥ ਰਹਾਉ ॥ ਜਮੁ = ਮੌਤ ਦਾ ਡਰ। ਨੇਰਾ = ਨੇੜੇ ॥੧॥ ਰਹਾਉ ॥
ਸਾਚੀ ਦਰਗਹ ਬੋਲੈ ਕੂੜੁ ॥
In the True Court, they lie;
(ਹੇ ਭਾਈ!) ਜੇਹੜਾ ਮਨੁੱਖ (ਕਿਸੇ ਨੂੰ ਹਾਨੀ ਪੁਚਾਣ ਵਾਸਤੇ) ਝੂਠ ਬੋਲਦਾ ਹੈ, ਕੂੜੁ = ਝੂਠ।
ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥
the blind fools strike their own heads with their own hands. ||2||
ਉਹ ਅੰਨ੍ਹਾ ਮੂਰਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਦਰਗਾਹ ਵਿਚ ਆਪਣਾ ਸਿਰ ਆਪਣਾ ਹੱਥਾਂ ਨਾਲ ਪਿੱਟਦਾ ਹੈ (ਭਾਵ, ਉਹ ਪਛੁਤਾਵੇ ਕਰਦਾ ਹੈ) ॥੨॥ ਹਾਥ ਪਛੋੜੈ = ਹੱਥਾਂ ਨਾਲ ਪਟਕਦਾ ਹੈ। ਮੂੜੁ = ਮੂਰਖ ॥੨॥
ਰੋਗ ਬਿਆਪੇ ਕਰਦੇ ਪਾਪ ॥
Sickness afflicts those who commit sins;
(ਹੇ ਭਾਈ!) ਜੇਹੜੇ ਮਨੁੱਖ ਮੰਦੇ ਕੰਮ ਕਰਦੇ ਹਨ (ਉਸ ਦੇ ਨਿਆਂ ਅਨੁਸਾਰ) ਉਹ ਅਨੇਕਾਂ ਰੋਗਾਂ ਵਿਚ ਗ੍ਰਸੇ ਰਹਿੰਦੇ ਹਨ। ਬਿਆਪੇ = ਘਿਰੇ ਹੋਏ, ਦਬਾਏ ਹੋਏ।
ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥
God Himself sits as the Judge. ||3||
ਪਰਮਾਤਮਾ ਆਪ ਨਿਆਂ ਕਰਨ ਵਾਲਾ ਬਣ ਕੇ (ਕਚਹਿਰੀ ਲਾਈ) ਬੈਠਾ ਹੋਇਆ ਹੈ (ਉਸ ਨਾਲ ਕੋਈ ਠੱਗੀ ਨਹੀਂ ਹੋ ਸਕਦੀ) ॥੩॥ ਅਦਲੀ = ਅਦਲ ਕਰਨ ਵਾਲਾ, ਨਿਆਂ ਕਰਨ ਵਾਲਾ ॥੩॥
ਅਪਨ ਕਮਾਇਐ ਆਪੇ ਬਾਧੇ ॥
By their own actions, they are bound and gagged.
(ਹੇ ਭਾਈ!) ਆਪਣੇ ਕੀਤੇ ਕਰਮਾਂ ਅਨੁਸਾਰ ਜੀਵ ਆਪ ਹੀ (ਮੋਹ ਦੇ ਬੰਧਨਾਂ ਵਿਚ) ਬੱਝੇ ਰਹਿੰਦੇ ਹਨ। ਅਪਨ ਕਮਾਇਐ = ਆਪਣੇ ਕੀਤੇ ਕਰਮਾਂ ਅਨੁਸਾਰ। ਆਪੇ = ਆਪ ਹੀ। ਬਾਧੇ = ਬੱਝੇ ਹੋਏ।
ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥
All their wealth is gone, along with their lives. ||4||
(ਧਨ ਆਦਿਕ ਦੀ ਖ਼ਾਤਰ ਜੀਵ ਪਾਪ ਕਰਮ ਕਰਦੇ ਹਨ, ਪਰ) ਸਾਰਾ ਹੀ ਧਨ ਜਿੰਦ ਦੇ ਨਾਲ ਹੀ (ਜੀਵ ਦੇ ਹੱਥੋਂ) ਚਲਾ ਜਾਂਦਾ ਹੈ ॥੪॥ ਦਰਬੁ = ਧਨ। ਸਭੁ = ਸਾਰਾ। ਜੀਅ ਕੈ ਸਾਥੈ = ਜਿੰਦ ਦੇ ਨਾਲ ਹੀ ॥੪॥
ਨਾਨਕ ਸਰਨਿ ਪਰੇ ਦਰਬਾਰਿ ॥
Nanak has taken to the Sanctuary of the Lord's Court;
ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪੈਂਦੇ ਹਨ ਪਰਮਾਤਮਾ ਦੇ ਦਰ ਤੇ ਡਿੱਗਦੇ ਹਨ,
ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥
my Creator has preserved my honor. ||5||99||168||
ਹੇ ਨਾਨਕ! (ਆਖ-) ਉਹਨਾਂ ਦੀ ਇੱਜ਼ਤ ਮੇਰੇ ਕਰਤਾਰ ਨੇ ਸਦਾ ਹੀ ਰੱਖ ਲਈ ਹੈ ॥੫॥੯੯॥੧੬੮॥