ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥
In the realm of wisdom, spiritual wisdom reigns supreme.
ਗਿਆਨ ਖੰਡ ਵਿਚ (ਭਾਵ, ਮਨੁੱਖ ਦੀ ਗਿਆਨ ਅਵਸਥਾ ਵਿਚ) ਗਿਆਨ ਹੀ ਬਲਵਾਨ ਹੁੰਦਾ ਹੈ। ਮਹਿ = ਵਿਚ। ਪਰਚੰਡ = ਤੇਜ਼, ਪ੍ਰਬਲ, ਬਲਵਾਨ।
ਤਿਥੈ ਨਾਦ ਬਿਨੋਦ ਕੋਡ ਅਨੰਦੁ ॥
The Sound-current of the Naad vibrates there, amidst the sounds and the sights of bliss.
ਇਸ ਅਵਸਥਾ ਵਿਚ (ਮਾਨੋ) ਸਭ ਰਾਗਾਂ, ਤਮਾਸ਼ਿਆਂ ਤੇ ਕੌਤਕਾਂ ਦਾ ਸੁਆਦ ਆ ਜਾਂਦਾ ਹੈ। ਤਿਥੈ = ਉਸ ਗਿਆਨ ਖੰਡ ਵਿਚ। ਨਾਦ = ਰਾਗ। ਬਿਨੋਦ = ਤਮਾਸ਼ੇ। ਕੋਡ = ਕੌਤਕ। ਅਨੰਦੁ = ਸੁਆਦ।
ਸਰਮ ਖੰਡ ਕੀ ਬਾਣੀ ਰੂਪੁ ॥
In the realm of humility, the Word is Beauty.
ਉੱਦਮ ਅਵਸਥਾ ਦੀ ਬਨਾਵਟ ਸੁੰਦਰਤਾ ਹੈ (ਭਾਵ, ਇਸ ਅਵਸਥਾ ਵਿਚ ਆ ਕੇ ਮਨ ਦਿਨੋ ਦਿਨ ਸੋਹਣਾ ਬਣਨਾ ਸ਼ੁਰੂ ਹੋ ਜਾਂਦਾ ਹੈ)। ਸਰਮ = ਉੱਦਮ, ਮਿਹਨਤ। ਸਰਮ ਖੰਡ ਕੀ = ਉੱਦਮ ਅਵਸਥਾ ਦੀ। ਬਾਣੀ = ਬਨਾਵਟ। ਰੂਪ = ਸੁੰਦਰਤਾ।
ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥
Forms of incomparable beauty are fashioned there.
ਇਸ ਅਵਸਥਾ ਵਿਚ (ਨਵੀਂ) ਘਾੜਤ ਦੇ ਕਾਰਨ ਮਨ ਬਹੁਤ ਸੋਹਣਾ ਘੜਿਆ ਜਾਂਦਾ ਹੈ। ਤਿਥੈ = ਇਸ ਮਿਹਨਤ ਵਾਲੀ ਅਵਸਥਾ ਵਿਚ। ਘਾੜਤਿ ਘੜੀਐ = ਘਾੜਤ ਵਿਚ ਘੜਿਆ ਜਾਂਦਾ ਹੈ। ਬਹੁਤੁ ਅਨੂਪੁ = (ਮਨ) ਬਹੁਤ ਸੋਹਣਾ।
ਤਾ ਕੀਆ ਗਲਾ ਕਥੀਆ ਨਾ ਜਾਹਿ ॥
These things cannot be described.
ਉਸ ਅਵਸਥਾ ਦੀਆਂ ਗੱਲਾਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ। ਤਾ ਕੀਆ = ਉਸ ਅਵਸਥਾ ਦੀਆਂ। ਕਥੀਆ ਨ ਜਾਹਿ = ਕਹੀਂਆਂ ਨਹੀਂ ਜਾ ਸਕਦੀਆਂ।
ਜੇ ਕੋ ਕਹੈ ਪਿਛੈ ਪਛੁਤਾਇ ॥
One who tries to speak of these shall regret the attempt.
ਜੇ ਕੋਈ ਮਨੁੱਖ ਬਿਆਨ ਕਰਦਾ ਹੈ, ਤਾਂ ਪਿੱਛੋਂ ਪਛੁਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਦੇ ਅਸਮਰਥ ਰਹਿੰਦਾ ਹੈ)। ਕੋ = ਕੋਈ ਮਨੁੱਖ। ਕਹੈ = ਆਖੈ ਬਿਆਨ ਕਰੇ। ਪਿਛੈ = ਦੱਸਣ ਤੋਂ ਪਿੱਛੋਂ ਪਛੁਤਾਇ = ਪਛੁਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਤੋਂ ਅਸਮਰਥ ਰਹਿੰਦਾ ਹੈ)।
ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥
The intuitive consciousness, intellect and understanding of the mind are shaped there.
ਉਸ ਮਿਹਨਤ ਵਾਲੀ ਅਵਸਥਾ ਵਿਚ ਮਨੁੱਖ ਦੀ ਸੁਰਤ ਤੇ ਮਤ ਘੜੀ ਜਾਂਦੀ ਹੈ, (ਭਾਵ, ਸੁਰਤ ਤੇ ਮਤ ਉੱਚੀ ਹੋ ਜਾਂਦੀ ਹੈ) ਅਤੇ ਮਨ ਵਿਚ ਜਾਗ੍ਰਤ ਪੈਦਾ ਹੋ ਜਾਂਦੀ ਹੈ। ਤਿਥੈ = ਉਸ ਦਰਮ ਖੰਡ ਵਿਚ। ਘੜੀਐ = ਘੜੀ ਜਾਂਦੀ ਹੈ। ਮਨਿ ਬੁਧਿ = ਮਨ ਵਿਚ ਜਾਗ੍ਰਤ।
ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥
The consciousness of the spiritual warriors and the Siddhas, the beings of spiritual perfection, are shaped there. ||36||
ਸਰਮ ਖੰਡ ਵਿਚ ਦੇਵਤਿਆਂ ਤੇ ਸਿੱਧਾਂ ਵਾਲੀ ਅਕਲ (ਮਨੁੱਖ ਦੇ ਅੰਦਰ) ਬਣ ਜਾਂਦੀ ਹੈ ॥੩੬॥ ਸੁਰਾ ਕੀ ਸੁਧਿ = ਦੇਵਤਿਆਂ ਦੀ ਸੂਝ। ਸਿਧਾ ਕੀ ਸੁਧਿ = ਸਿੱਧਾਂ ਵਾਲੀ ਅਕਲ ॥੩੬॥