ਸ੍ਰੀ ਸੈਣੁ ॥
Sri Sain:
ਮਾਣਨੀਯ ਸੈਣ।
ਧੂਪ ਦੀਪ ਘ੍ਰਿਤ ਸਾਜਿ ਆਰਤੀ ॥
With incense, lamps and ghee, I offer this lamp-lit worship service.
(ਤੈਥੋਂ ਸਦਕੇ ਜਾਣਾ ਹੀ) ਧੂਪ ਦੀਵੇ ਤੇ ਘਿਉ (ਆਦਿਕ) ਸਮੱਗ੍ਰੀ ਇਕੱਠੇ ਕਰ ਕੇ ਤੇਰੀ ਆਰਤੀ ਕਰਨੀ ਹੈ। ਘ੍ਰਿਤ = ਘਿਉ। ਸਾਜਿ = ਸਾਜ ਕੇ, ਬਣਾ ਕੇ, ਇਕੱਠੀਆਂ ਕਰ ਕੇ।
ਵਾਰਨੇ ਜਾਉ ਕਮਲਾ ਪਤੀ ॥੧॥
I am a sacrifice to the Lord of Lakshmi. ||1||
ਹੇ ਮਾਇਆ ਦੇ ਮਾਲਕ ਪ੍ਰਭੂ! ਮੈਂ ਤੈਥੋਂ ਸਦਕੇ ਜਾਂਦਾ ਹਾਂ ॥੧॥ ਵਾਰਨੇ ਜਾਉ = ਮੈਂ ਸਦਕੇ ਜਾਂਦਾ ਹਾਂ। ਕਮਲਾਪਤੀ = ਲੱਛਮੀ ਦਾ ਪਤੀ ਪਰਮਾਤਮਾ ॥੧॥
ਮੰਗਲਾ ਹਰਿ ਮੰਗਲਾ ॥
Hail to You, Lord, hail to You!
ਹੇ ਹਰੀ! ਹੇ ਰਾਜਨ! ਮੰਗਲੁ = ਆਨੰਦ, ਸੁਖਦਾਈ ਸੁਲੱਖਣੀ ਮਰਯਾਦਾ।
ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥
Again and again, hail to You, Lord King, Ruler of all! ||1||Pause||
ਹੇ ਰਾਮ! ਤੇਰੀ ਮਿਹਰ ਨਾਲ (ਮੇਰੇ ਅੰਦਰ) ਸਦਾ (ਤੇਰੇ ਨਾਮ-ਸਿਮਰਨ ਦਾ) ਅਨੰਦ ਮੰਗਲ ਹੋ ਰਿਹਾ ਹੈ ॥੧॥ ਰਹਾਉ ॥ ਰਾਜਾ = ਮਾਲਕ। ਕੋ = ਦਾ (ਭਾਵ, ਦਾ ਬਖ਼ਸ਼ਿਆ ਹੋਇਆ) ॥੧॥ ਰਹਾਉ ॥
ਊਤਮੁ ਦੀਅਰਾ ਨਿਰਮਲ ਬਾਤੀ ॥
Sublime is the lamp, and pure is the wick.
(ਆਰਤੀ ਕਰਨ ਲਈ) ਸੋਹਣਾ ਚੰਗਾ ਦੀਵਾ ਤੇ ਸਾਫ਼ ਸੁਥਰੀ ਵੱਟੀ ਵੀ- ਦੀਅਰਾ = ਸੋਹਣਾ ਜਿਹਾ ਦੀਵਾ। ਨਿਰਮਲ = ਸਾਫ਼।
ਤੁਹੀਂ︀ ਨਿਰੰਜਨੁ ਕਮਲਾ ਪਾਤੀ ॥੨॥
You are immaculate and pure, O Brilliant Lord of Wealth! ||2||
ਹੇ ਕਮਲਾਪਤੀ! ਹੇ ਨਿਰੰਜਨ! ਮੇਰੇ ਲਈ ਤੂੰ ਹੀ ਹੈਂ ॥੨॥ ਨਿਰੰਜਨੁ = ਮਾਇਆ ਤੋਂ ਰਹਿਤ ॥੨॥
ਰਾਮਾ ਭਗਤਿ ਰਾਮਾਨੰਦੁ ਜਾਨੈ ॥
Raamaanand knows the devotional worship of the Lord.
ਉਹ ਮਨੁੱਖ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਉਸ ਦੇ ਮਿਲਾਪ ਦਾ ਆਨੰਦ ਮਾਣਦਾ ਹੈ, ਰਾਮਾ ਭਗਤਿ = ਪਰਮਾਤਮਾ ਦੀ ਭਗਤੀ ਦੀ ਰਾਹੀਂ। ਰਾਮਾਨੰਦੁ = {ਰਾਮ-ਆਨੰਦ} ਪਰਮਾਤਮਾ (ਦੇ ਮੇਲ) ਦਾ ਆਨੰਦ।
ਪੂਰਨ ਪਰਮਾਨੰਦੁ ਬਖਾਨੈ ॥੩॥
He says that the Lord is all-pervading, the embodiment of supreme joy. ||3||
ਜੋ ਸਰਬ-ਵਿਆਪਕ ਪਰਮ ਆਨੰਦ-ਰੂਪ ਪ੍ਰਭੂ ਦੇ ਗੁਣ ਗਾਂਦਾ ਹੈ ॥੩॥ ਪੂਰਨ = ਸਰਬ-ਵਿਆਪਕ। ਬਖਾਨੈ = ਉਚਾਰਦਾ ਹੈ, ਗੱਲਾਂ ਕਰਦਾ ਹੈ ॥੩॥
ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥
The Lord of the world, of wondrous form, has carried me across the terrifying world-ocean.
ਜੋ ਪਰਮਾਤਮਾ ਸੋਹਣੇ ਸਰੂਪ ਵਾਲਾ ਹੈ, ਜੋ (ਸੰਸਾਰ ਦੇ) ਡਰਾਂ ਤੋਂ ਪਾਰ ਲੰਘਾਣ ਵਾਲਾ ਹੈ ਤੇ ਜੋ ਸ੍ਰਿਸ਼ਟੀ ਦੀ ਸਾਰ ਲੈਣ ਵਾਲਾ ਹੈ, ਮਦਨ ਮੂਰਤਿ = ਉਹ ਮੂਰਤਿ ਜਿਸ ਨੂੰ ਵੇਖ ਕੇ ਮਸਤੀ ਆ ਜਾਏ, ਸੋਹਣੇ ਸਰੂਪ ਵਾਲਾ। ਭੈ ਤਾਰਿ = ਡਰਾਂ ਤੋਂ ਪਾਰ ਲੰਘਾਉਣ ਵਾਲਾ। ਗੋਬਿੰਦ = {ਗੋ = ਸ੍ਰਿਸ਼ਟੀ। ਬਿੰਦ = ਜਾਨਣਾ, ਸਾਰ ਲੈਣੀ} ਸ੍ਰਿਸ਼ਟੀ ਦੀ ਸਾਰ ਲੈਣ ਵਾਲਾ।
ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥
Says Sain, remember the Lord, the embodiment of supreme joy! ||4||2||
ਸੈਣ ਆਖਦਾ ਹੈ-(ਹੇ ਮੇਰੇ ਮਨ!) ਉਸ ਪਰਮ-ਆਨੰਦ ਪਰਮਾਤਮਾ ਦਾ ਸਿਮਰਨ ਕਰ ॥੪॥੨॥ ਭਣੈ = ਆਖਦਾ ਹੈ। ਭਜੁ = ਸਿਮਰ। ਪਰਮਾਨੰਦੇ = ਪਰਮ ਅਨੰਦ ਮਾਣਨ ਵਾਲੇ ਨੂੰ ॥੪॥੨॥