ਮਃ

First Mehl:

ਪਹਿਲੀ ਪਾਤਿਸ਼ਾਹੀ।

ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ

The callers to prayer, the flute-players, the horn-blowers, and also the singers

(ਮੁੱਲਾਂ) ਬਾਂਗ ਦੇ ਕੇ, (ਫ਼ਕੀਰ) ਤੂਤੀ ਵਜਾ ਕੇ, (ਜੋਗੀ) ਸਿੰਙੀ ਵਜਾ ਕੇ, (ਮਿਰਾਸੀ) ਕਲਾਣ ਕਰ ਕੇ (ਲੋਕਾਂ ਦੇ ਦਰ ਤੋਂ ਮੰਗਦੇ ਹਨ); ਬੁਰਗੂ = (ਫ਼ਾ: ਬੁਰਗ਼ੂ) ਤੂਤੀ।

ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ

- some are givers, and some are beggars; they become acceptable only through Your Name, Lord.

(ਸੰਸਾਰ ਵਿਚ ਇਸ ਤਰ੍ਹਾਂ ਦੇ) ਕਈ ਮੰਗਤੇ ਤੇ ਕਈ ਦਾਤੇ ਹਨ, ਪਰ ਮੈਨੂੰ ਤੇਰਾ ਨਾਮ ਹੀ ਚਾਹੀਦਾ ਹੈ। ਪਰਵਾਣੁ = ਕਬੂਲ, ਪਸੰਦ।

ਨਾਨਕ ਜਿਨੑੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥

O Nanak, I am a sacrifice to those who hear and accept the Name. ||2||

ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਪ੍ਰਭੂ ਦਾ ਨਾਮ ਸੁਣ ਕੇ ਉਸ ਵਿਚ ਮਨ ਨੂੰ ਜੋੜ ਲਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ ॥੨॥