ਸਤਿ ਸਤਿ ਸਤਿ ਪ੍ਰਭੁ ਸੁਆਮੀ

True, True, True is God, our Lord and Master.

(ਸਭ ਦਾ) ਮਾਲਕ ਪ੍ਰਭੂ ਸਦਾ ਹੀ ਕਾਇਮ ਰਹਿਣ ਵਾਲਾ ਹੈ- ਸਤਿ = ਸਦਾ ਕਾਇਮ ਰਹਿਣ ਵਾਲਾ।

ਗੁਰ ਪਰਸਾਦਿ ਕਿਨੈ ਵਖਿਆਨੀ

By Guru's Grace, some speak of Him.

ਗੁਰੂ ਦੀ ਮੇਹਰ ਨਾਲ ਕਿਸੇ ਵਿਰਲੇ ਨੇ (ਇਹ ਗੱਲ) ਦੱਸੀ ਹੈ। ਗੁਰ ਪਰਸਾਦਿ = ਗੁਰੂ ਦੀ ਕਿਰਪਾ ਨਾਲ। ਕਿਨੈ = ਕਿਸੇ ਵਿਰਲੇ ਨੇ। ਵਖਿਆਨੀ = ਬਿਆਨ ਕੀਤੀ ਹੈ।

ਸਚੁ ਸਚੁ ਸਚੁ ਸਭੁ ਕੀਨਾ

True, True, True is the Creator of all.

ਜੋ ਕੁਝ ਉਸ ਨੇ ਬਣਾਇਆ ਹੈ ਉਹ ਭੀ ਮੁਕੰਮਲ ਹੈ (ਭਾਵ, ਅਧੂਰਾ ਨਹੀਂ) ਸਚੁ = ਸਦਾ ਟਿਕਿਆ ਰਹਿਣ ਵਾਲਾ, ਮੁਕੰਮਲ।

ਕੋਟਿ ਮਧੇ ਕਿਨੈ ਬਿਰਲੈ ਚੀਨਾ

Out of millions, scarcely anyone knows Him.

ਇਹ ਗੱਲ ਕ੍ਰੋੜਾਂ ਵਿਚੋਂ ਕਿਸੇ ਵਿਰਲੇ ਨੇ ਪਛਾਣੀ ਹੈ। ਚੀਨਾ = ਪਛਾਣਿਆ ਹੈ।

ਭਲਾ ਭਲਾ ਭਲਾ ਤੇਰਾ ਰੂਪ

Beautiful, Beautiful, Beautiful is Your Sublime Form.

ਤੇਰਾ ਰੂਪ ਕਿਆ ਪਿਆਰਾ ਪਿਆਰਾ ਹੈ!

ਅਤਿ ਸੁੰਦਰ ਅਪਾਰ ਅਨੂਪ

You are Exquisitely Beautiful, Infinite and Incomparable.

ਹੇ ਅੱਤ ਸੋਹਣੇ, ਬੇਅੰਤ ਤੇ ਬੇ-ਮਿਸਾਲ ਪ੍ਰਭੂ! ਅਨੂਪ = ਜਿਸ ਵਰਗਾ ਹੋਰ ਕੋਈ ਨਹੀਂ।

ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ

Pure, Pure, Pure is the Word of Your Bani,

ਤੇਰੀ ਬੋਲੀ ਭੀ ਮਿੱਠੀ ਮਿੱਠੀ ਹੈ,

ਘਟਿ ਘਟਿ ਸੁਨੀ ਸ੍ਰਵਨ ਬਖੵਾਣੀ

heard in each and every heart, spoken to the ears.

ਹਰੇਕ ਸਰੀਰ ਵਿਚ ਕੰਨਾਂ ਦੀ ਰਾਹੀਂ ਸੁਣੀ ਜਾ ਰਹੀ ਹੈ, ਤੇ ਜੀਭ ਨਾਲ ਉੱਚਾਰੀ ਜਾ ਰਹੀ ਹੈ (ਭਾਵ, ਹਰੇਕ ਸਰੀਰ ਵਿਚ ਤੂੰ ਆਪ ਹੀ ਬੋਲ ਰਿਹਾ ਹੈਂ)। ਸ੍ਰਵਨ = ਕੰਨਾਂ (ਦੀ ਰਾਹੀਂ)। ਬਖ੍ਯ੍ਯਾਣੀ = (ਜੀਭ ਨਾਲ) ਉਚਾਰੀ ਜਾਂਦੀ ਹੈ।

ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ

Holy, Holy, Holy and Sublimely Pure

ਉਹ ਪਵਿਤ੍ਰ ਹੀ ਪਵਿਤ੍ਰ ਹੋ ਜਾਂਦਾ ਹੈ, ਪੁਨੀਤ = ਪਵਿਤ੍ਰ।

ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥੮॥੧੨॥

- chant the Naam, O Nanak, with heart-felt love. ||8||12||

ਹੇ ਨਾਨਕ! (ਜੋ ਅਜੇਹੇ ਪ੍ਰਭੂ ਦਾ) ਨਾਮ ਪ੍ਰੀਤ ਨਾਲ ਮਨ ਵਿਚ ਜਪਦਾ ਹੈ ॥੮॥੧੨॥