ਮਲਾਰ ਮਹਲਾ

Malaar, Third Mehl:

ਮਲਾਰ ਤੀਜੀ ਪਾਤਿਸ਼ਾਹੀ।

ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ

The self-willed manmukhs wander lost in reincarnation, confused and deluded by doubt.

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਭਟਕਦਾ ਹੀ ਰਹਿੰਦਾ ਹੈ, ਭ੍ਰਮਿ = ਭਟਕ ਕੇ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਭ੍ਰਮਿ ਭ੍ਰਮਿ ਭਰਮਾਈ = ਸਦਾ ਹੀ ਭਟਕਦਾ ਫਿਰਦਾ ਹੈ।

ਜਮਕਾਲੁ ਮਾਰੇ ਨਿਤ ਪਤਿ ਗਵਾਈ

The Messenger of Death constantly beats them and disgraces them.

ਉਸ ਨੂੰ (ਆਤਮਕ) ਮੌਤ ਮਾਰ ਲੈਂਦੀ ਹੈ, ਉਹ ਸਦਾ ਆਪਣੀ ਇੱਜ਼ਤ ਗਵਾਂਦਾ ਰਹਿੰਦਾ ਹੈ। ਨਿਤ = ਸਦਾ। ਪਤਿ = ਇੱਜ਼ਤ।

ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ

Serving the True Guru, the mortal's subservience to Death is ended.

ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਜਮਾਂ ਦੀ ਮੁਥਾਜੀ ਮੁਕਾ ਲੈਂਦਾ ਹੈ (ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ), ਕਾਣਿ = ਮੁਥਾਜੀ।

ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥੧॥

He meets the Lord God, and enters the Mansion of His Presence. ||1||

ਉਸ ਨੂੰ ਹਰੀ-ਪ੍ਰਭੂ ਮਿਲ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਦਾ ਮਹਲ ਪਰਮਾਤਮਾ ਦਾ ਘਰ ਲੱਭ ਲੈਂਦਾ ਹੈ ॥੧॥ ਪਾਈ = ਲੱਭ ਲਿਆ ॥੧॥

ਪ੍ਰਾਣੀ ਗੁਰਮੁਖਿ ਨਾਮੁ ਧਿਆਇ

O mortal, as Gurmukh, meditate on the Naam, the Name of the Lord.

ਹੇ ਪ੍ਰਾਣੀ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪ੍ਰਾਣੀ = ਹੇ ਪ੍ਰਾਣੀ! ਗੁਰਮੁਖਿ = ਗੁਰੂ ਦੀ ਸਰਨ ਪੈ ਕੇ।

ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥੧॥ ਰਹਾਉ

In duality, you are ruining and wasting this priceless human life. You trade it away in exchange for a shell. ||1||Pause||

(ਜਿਸ ਮਨੁੱਖ ਨੇ ਆਪਣਾ) ਕੀਮਤੀ (ਮਨੁੱਖਾ) ਜਨਮ ਮਾਇਆ ਵਾਲੀ ਭਟਕਣਾ ਵਿਚ ਗਵਾ ਲਿਆ, ਉਸ ਦਾ ਇਹ ਜਨਮ ਕੌਡੀਆਂ ਦੇ ਭਾ ਹੀ ਚਲਾ ਜਾਂਦਾ ਹੈ ॥੧॥ ਰਹਾਉ ॥ ਜਨਮੁ ਪਦਾਰਥੁ = ਕੀਮਤੀ ਮਨੁੱਖਾ ਜਨਮ। ਦੁਬਿਧਾ = ਦੁ-ਚਿੱਤਾ-ਪਨ, ਮੇਰ-ਤੇਰ। ਬਦਲੈ = ਵੱਟੇ ਵਿਚ ॥੧॥ ਰਹਾਉ ॥

ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ

The Gurmukh falls in love with the Lord, by His Grace.

ਪ੍ਰਭੂ ਦੀ ਮਿਹਰ ਨਾਲ ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ ਹਿਰਦੇ ਵਿਚ) ਪ੍ਰਭੂ ਨਾਲ ਪਿਆਰ ਬਣ ਜਾਂਦਾ ਹੈ, ਕਰਿ = ਕਰ ਕੇ। ਕਰਿ ਕਿਰਪਾ = ਮਿਹਰ ਕਰਕੇ, (ਪ੍ਰਭੂ ਦੀ) ਮਿਹਰ ਨਾਲ।

ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ

He enshrines loving devotion to the Lord, Har, Har, deep within his heart.

ਉਸ ਦੇ ਅੰਦਰ ਪ੍ਰਭੂ ਦੀ ਭਗਤੀ ਪੈਦਾ ਹੁੰਦੀ ਹੈ, ਉਹ ਮਨੁੱਖ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਧਾਰਨ ਕਰ ਲੈਂਦਾ ਹੈ। ਉਰਿ = ਹਿਰਦੇ ਵਿਚ।

ਭਵਜਲੁ ਸਬਦਿ ਲੰਘਾਵਣਹਾਰੁ

The Word of the Shabad carries him across the terrifying world-ocean.

ਪ੍ਰਭੂ ਉਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ। ਭਵਜਲੁ = ਸੰਸਾਰ-ਸਮੁੰਦਰ। ਸਬਦਿ = ਸ਼ਬਦ ਦੀ ਰਾਹੀਂ।

ਦਰਿ ਸਾਚੈ ਦਿਸੈ ਸਚਿਆਰੁ ॥੨॥

He appears true in the True Court of the Lord. ||2||

ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਦਿੱਸਦਾ ਹੈ ॥੨॥ ਦਰਿ ਸਾਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰੁ = ਸੁਰਖ਼ਰੂ ॥੨॥

ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ

Performing all sorts of rituals, they do not find the True Guru.

(ਜਿਹੜਾ ਮਨੁੱਖ ਤੀਰਥ-ਜਾਤ੍ਰਾ ਆਦਿਕ ਮਿਥੇ ਹੋਏ ਧਾਰਮਿਕ) ਕਰਮ ਕਰਦਾ ਫਿਰਦਾ ਹੈ ਪਰ ਗੁਰੂ ਦੀ ਸਰਨ ਨਹੀਂ ਪੈਂਦਾ, ਕਰਮ = (ਤੀਰਥ-ਜਾਤ੍ਰਾ ਆਦਿਕ ਮਿਥੇ ਹੋਏ ਧਾਰਮਿਕ) ਕਰਮ।

ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ

Without the Guru, so many wander lost and confused in Maya.

ਉਹ ਮਨੁੱਖ ਗੁਰੂ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ। ਭੂਲੇ = ਕੁਰਾਹੇ ਪਏ ਰਹੇ।

ਹਉਮੈ ਮਮਤਾ ਬਹੁ ਮੋਹੁ ਵਧਾਇਆ

Egotism, possessiveness and attachment rise up and increase within them.

ਉਹ ਮਨੁੱਖ ਆਪਣੇ ਅੰਦਰ ਹਉਮੈ ਮਮਤਾ ਅਤੇ ਮੋਹ ਨੂੰ ਵਧਾਈ ਜਾਂਦਾ ਹੈ।

ਦੂਜੈ ਭਾਇ ਮਨਮੁਖਿ ਦੁਖੁ ਪਾਇਆ ॥੩॥

In the love of dualty, the self-willed manmukhs suffer in pain. ||3||

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਪਿਆਰ ਵਿਚ (ਫਸ ਕੇ ਸਦਾ) ਦੁੱਖ ਹੀ ਸਹਾਰਦਾ ਹੈ ॥੩॥ ਦੂਜੈ ਭਾਇ = ਮਾਇਆ ਦੇ ਮੋਹ, (ਪ੍ਰਭੂ ਤੋਂ ਬਿਨਾ ਕਿਸੇ) ਹੋਰ ਦੇ ਪਿਆਰ ਵਿਚ ॥੩॥

ਆਪੇ ਕਰਤਾ ਅਗਮ ਅਥਾਹਾ

The Creator Himself is Inaccessible and Infinite.

ਪਰ, ਅਪਹੁੰਚ ਅਤੇ ਅਥਾਹ ਕਰਤਾਰ ਆਪ ਹੀ (ਇਹ ਸਾਰੀ ਖੇਡ ਰਿਹਾ ਹੈ)। ਅਗਮ = ਅਪਹੁੰਚ।

ਗੁਰਸਬਦੀ ਜਪੀਐ ਸਚੁ ਲਾਹਾ

Chant the Word of the Guru's Shabad, and earn the true profit.

ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਦਾ ਨਾਮ) ਜਪਣਾ ਚਾਹੀਦਾ ਹੈ-ਇਹੀ ਹੈ ਸਦਾ ਕਾਇਮ ਰਹਿਣ ਵਾਲਾ ਲਾਭ। ਸਬਦਿ = ਸ਼ਬਦ ਦੀ ਰਾਹੀਂ। ਸਚੁ ਲਾਹਾ = ਸਦਾ ਟਿਕੇ ਰਹਿਣ ਵਾਲਾ ਲਾਭ।

ਹਾਜਰੁ ਹਜੂਰਿ ਹਰਿ ਵੇਪਰਵਾਹਾ

The Lord is Independent, Ever-present, here and now.

ਉਹ ਕਰਤਾਰ ਹਰ ਥਾਂ ਹਾਜ਼ਰ-ਨਾਜ਼ਰ ਹੈ ਅਤੇ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।

ਨਾਨਕ ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥

O Nanak, the Gurmukh merges in the Naam. ||4||2||11||

ਹੇ ਨਾਨਕ! ਗੁਰੂ ਦੀ ਰਾਹੀਂ ਹੀ ਉਸ ਦੇ ਨਾਮ ਵਿਚ ਲੀਨਤਾ ਹੋ ਸਕਦੀ ਹੈ ॥੪॥੨॥੧੧॥ ਨਾਮਿ = ਨਾਮ ਵਿਚ ॥੪॥੨॥੧੧॥