ਪਉੜੀ

Pauree:

ਪਉੜੀ।

ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਜਾਇ

How can the unweighable be weighed? Without weighing Him, He cannot be obtained.

ਪਰਮਾਤਮਾ ਅਤੁੱਲ ਹੈ, ਉਸ ਦੇ ਸਾਰੇ ਗੁਣ ਜਾਚੇ ਨਹੀਂ ਜਾ ਸਕਦੇ; ਪਰ ਉਸ ਦੇ ਗੁਣਾਂ ਦੀ ਵਿਚਾਰ ਕਰਨ ਤੋਂ ਬਿਨਾ ਉਸ ਦੀ ਪ੍ਰਾਪਤੀ ਭੀ ਨਹੀਂ ਹੁੰਦੀ।

ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ

Reflect on the Word of the Guru's Shabad, and immerse yourself in His Glorious Virtues.

ਪ੍ਰਭੂ ਦੇ ਗੁਣਾਂ ਦੀ ਵਿਚਾਰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹੋ ਸਕਦੀ ਹੈ (ਜੋ ਮਨੁੱਖ ਵਿਚਾਰ ਕਰਦਾ ਹੈ ਉਹ) ਉਸ ਦੇ ਗੁਣਾਂ ਵਿਚ ਮਗਨ ਰਹਿੰਦਾ ਹੈ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ।

ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ

He Himself weighs Himself; He unites in Union with Himself.

ਆਪਣੇ ਆਪ ਨੂੰ ਪ੍ਰਭੂ ਆਪ ਹੀ ਤੋਲ ਸਕਦਾ ਹੈ (ਭਾਵ, ਪ੍ਰਭੂ ਕਿਤਨਾ ਵੱਡਾ ਹੈ ਇਹ ਗੱਲ ਉਹ ਆਪ ਹੀ ਜਾਣਦਾ ਹੈ) ਉਹ ਆਪ ਹੀ (ਆਪਣੇ ਸੇਵਕਾਂ ਨੂੰ ਗੁਰੂ ਦਾ) ਮਿਲਾਇਆ ਮਿਲਦਾ ਹੈ।

ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਜਾਇ

His value cannot be estimated; nothing can be said about this.

ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ; (ਉਹ ਕੇਡਾ ਵੱਡਾ ਹੈ ਇਸ ਬਾਰੇ) ਕੋਈ ਗੱਲ ਆਖੀ ਨਹੀਂ ਜਾ ਸਕਦੀ।

ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ

I am a sacrifice to my Guru; He has made me realize this true realization.

ਮੈਂ ਕੁਰਬਾਨ ਹਾਂ ਆਪਣੇ ਗੁਰੂ ਤੋਂ ਜਿਸ ਨੇ (ਮੈਨੂੰ ਸੱਚੀ ਸੂਝ ਦੇ ਦਿੱਤੀ ਹੈ)। ਹਉ = ਹਉਂ, ਮੈਂ। ਜਿਨਿ = ਜਿਸ (ਗੁਰੂ ਨੇ)।

ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਪਾਇ

The world has been deceived, and the Ambrosial Nectar is being plundered. The self-willed manmukh does not realize this.

(ਗੁਰੂ ਦੀ ਮੱਤ ਤੋਂ ਬਿਨਾ) ਜਗਤ ਠੱਗਿਆ ਜਾ ਰਿਹਾ ਹੈ, ਅੰਮ੍ਰਿਤ ਲੁਟਿਆ ਜਾ ਰਿਹਾ ਹੈ, ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਨੂੰ ਇਹ ਸਮਝ ਨਹੀਂ ਪੈਂਦੀ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਮੁਸੈ = ਠੱਗਿਆ ਜਾ ਰਿਹਾ ਹੈ। ਬੂਝ = ਸਮਝ।

ਵਿਣੁ ਨਾਵੈ ਨਾਲਿ ਚਲਸੀ ਜਾਸੀ ਜਨਮੁ ਗਵਾਇ

Without the Name, nothing will go along with him; he wastes his life, and departs.

ਪ੍ਰਭੂ ਦੇ ਨਾਮ ਤੋਂ ਬਿਨਾ (ਕੋਈ ਹੋਰ ਸ਼ੈ ਮਨੁੱਖ ਦੇ) ਨਾਲ ਨਹੀਂ ਜਾਇਗੀ (ਸੋ, 'ਨਾਮ' ਤੋਂ ਭੁੱਲਾ ਹੋਇਆ ਮਨੁੱਖ ਆਪਣਾ ਜਨਮ ਅਜਾਈਂ ਗਵਾ ਕੇ ਜਾਇਗਾ। ਜਾਸੀ = ਜਾਇਗਾ।

ਗੁਰਮਤੀ ਜਾਗੇ ਤਿਨੑੀ ਘਰੁ ਰਖਿਆ ਦੂਤਾ ਕਾ ਕਿਛੁ ਵਸਾਇ ॥੮॥

Those who follow the Guru's Teachings and remain awake and aware, preserve and protect the home of their heart; demons have no power against them. ||8||

ਜਿਹੜੇ ਮਨੁੱਖ ਗੁਰੂ ਦੀ ਮੱਤ ਲੈ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦੇ ਹਨ ਉਹ ਆਪਣਾ ਘਰ (ਭਾਵ, ਆਪਣਾ ਸਰੀਰ, ਵਿਕਾਰਾਂ ਤੋਂ) ਬਚਾ ਰੱਖਦੇ ਹਨ, ਇਹਨਾਂ ਦੂਤਾਂ (ਵਿਕਾਰਾਂ) ਦਾ ਉਹਨਾਂ ਉਤੇ ਕੋਈ ਜ਼ੋਰ ਨਹੀਂ ਚਲਦਾ ॥੮॥ ਵਸਾਇ = ਵੱਸ, ਜ਼ੋਰ ॥੮॥