ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥
The God-conscious being is the Creator of all the world.
ਬ੍ਰਹਮਗਿਆਨੀ ਸਾਰੇ ਜਗਤ ਦਾ ਬਣਾਉਣ ਵਾਲਾ ਹੈ, ਸ੍ਰਿਸਟਿ = ਦੁਨੀਆ।
ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥
The God-conscious being lives forever, and does not die.
ਸਦਾ ਹੀ ਜਿਊਂਦਾ ਹੈ, ਕਦੇ (ਜਨਮ) ਮਰਨ ਦੇ ਗੇੜ ਵਿਚ ਨਹੀਂ ਆਉਂਦਾ। ਸਦ = ਸਦਾ।
ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥
The God-conscious being is the Giver of the way of liberation of the soul.
ਬ੍ਰਹਮਗਿਆਨੀ ਮੁਕਤੀ ਦਾ ਰਾਹ (ਦੱਸਣ ਵਾਲਾ ਤੇ ਉੱਚੀ ਆਤਮਕ) ਜ਼ਿੰਦਗੀ ਦਾ ਦੇਣ ਵਾਲਾ ਹੈ, ਮੁਕਤਿ ਜੁਗਤਿ = ਮੁਕਤੀ ਦਾ ਰਸਤਾ। ਜੀਅ ਕਾ ਦਾਤਾ = (ਆਤਮਕ) ਜ਼ਿੰਦਗੀ ਦੇਣ ਵਾਲਾ।
ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥
The God-conscious being is the Perfect Supreme Being, who orchestrates all.
ਉਹੀ ਪੂਰਨ ਪੁਰਖ ਤੇ ਕਾਦਰ ਹੈ। ਬਿਧਾਤਾ = ਪੈਦਾ ਕਰਨ ਵਾਲਾ। ਪੂਰਨ ਪੁਰਖੁ = ਸਭ ਵਿਚ ਵਿਆਪਕ ਪ੍ਰਭੂ।
ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥
The God-conscious being is the helper of the helpless.
ਬ੍ਰਹਮਗਿਆਨੀ ਨਿਖ਼ਸਮਿਆਂ ਦਾ ਖ਼ਸਮ ਹੈ, ਨਾਥੁ = ਖਸਮ।
ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥
The God-conscious being extends his hand to all.
ਸਭ ਦੀ ਸਹਾਇਤਾ ਕਰਦਾ ਹੈ। ਸਭ ਊਪਰਿ ਹਾਥੁ = ਸਭ ਦੀ ਸਹਾਇਤਾ ਕਰਦਾ ਹੈ।
ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥
The God-conscious being owns the entire creation.
ਸਾਰਾ ਦਿੱਸਦਾ ਜਗਤ ਬ੍ਰਹਮਗਿਆਨੀ ਦਾ (ਆਪਣਾ) ਹੈ, ਸਗਲ ਅਕਾਰੁ = ਸਾਰਾ ਦਿੱਸਦਾ ਸੰਸਾਰ। ਅਕਾਰੁ = ਸਰੂਪ।
ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥
The God-conscious being is himself the Formless Lord.
ਉਹ (ਤਾਂ ਪ੍ਰਤੱਖ) ਆਪ ਹੀ ਰੱਬ ਹੈ।
ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥
The glory of the God-conscious being belongs to the God-conscious being alone.
ਬ੍ਰਹਮਗਿਆਨੀ ਦੀ ਮਹਿਮਾ (ਕੋਈ) ਬ੍ਰਹਮਗਿਆਨੀ ਹੀ ਕਰ ਸਕਦਾ ਹੈ; ਬਨੀ = ਫਬਦੀ ਹੈ।
ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥੮॥੮॥
O Nanak, the God-conscious being is the Lord of all. ||8||8||
ਹੇ ਨਾਨਕ! ਬ੍ਰਹਮਗਿਆਨੀ ਸਭ ਜੀਵਾਂ ਦਾ ਮਾਲਕ ਹੈ ॥੮॥੮॥ ਧਨੀ = ਮਾਲਕ ॥੮॥