ਸਿਰੀਰਾਗੁ ਮਹਲਾ

Siree Raag, Third Mehl:

ਸਿਰੀ ਰਾਗ, ਤੀਜੀ ਪਾਤਸ਼ਾਹੀ।

ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ

Those who meditate single-mindedly on the Naam, and contemplate the Teachings of the Guru

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤਿ ਦੀ ਰਾਹੀਂ (ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾ ਕੇ ਨਾਮ ਨੂੰ ਇਕਾਗ੍ਰ ਮਨ ਨਾਲ ਸਿਮਰਿਆ ਹੈ, ਮਨਿ = ਮਨ ਨਾਲ। ਇਕ ਮਨਿ = ਇਕ ਮਨ ਨਾਲ, ਇਕਾਗ੍ਰ ਹੋ ਕੇ। ਵੀਚਾਰਿ = (ਨਾਮ ਨੂੰ) ਵਿਚਾਰ ਕੇ, ਸੋਚ = ਮੰਡਲ ਵਿਚ ਟਿਕਾ ਕੇ।

ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ

-their faces are forever radiant in the Court of the True Lord.

ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰਬਾਰ ਵਿਚ ਉਹ ਸਦਾ ਸੁਰਖ਼ਰੂ ਹੁੰਦੇ ਹਨ। ਸਦ = ਸਦਾ। ਉਜਲੇ = ਸਾਫ਼, ਸੋਹਣੇ। ਤਿਤੁ = ਉਸ ਵਿਚ। ਤਿਤੁ ਸਚੈ ਦਰਬਾਰਿ = ਉਸ ਸਦਾ-ਥਿਰ ਦਰਬਾਰ ਵਿਚ।

ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥

They drink in the Ambrosial Nectar forever and ever, and they love the True Name. ||1||

ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਦੀ ਰਾਹੀਂ ਸਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ ॥੧॥ ਓਇ = ਉਹ ਬੰਦੇ {ਬਹੁ-ਵਚਨ}। ਨਾਮਿ ਪਿਆਰਿ = ਨਾਮ ਵਿਚ ਪਿਆਰ ਦੀ ਰਾਹੀਂ॥੧॥

ਭਾਈ ਰੇ ਗੁਰਮੁਖਿ ਸਦਾ ਪਤਿ ਹੋਇ

O Siblings of Destiny, the Gurmukhs are honored forever.

ਹੇ ਭਾਈ! ਗੁਰੂ ਦੀ ਸਰਨ ਪਿਆਂ ਸਦਾ ਇੱਜ਼ਤ ਮਿਲਦੀ ਹੈ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਪਤਿ = ਇੱਜ਼ਤ।

ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ

They meditate forever on the Lord, Har, Har, and they wash off the filth of egotism. ||1||Pause||

(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। (ਗੁਰੂ ਮਨੁੱਖ ਦੇ ਮਨ ਵਿਚੋਂ) ਹਉਮੈ ਦੀ ਮੈਲ ਧੋ ਕੇ ਕੱਢ ਦੇਂਦਾ ਹੈ ॥੧॥ ਰਹਾਉ ॥ ਧੋਇ = ਧੋ ਕੇ॥੧॥ਰਹਾਉ॥

ਮਨਮੁਖ ਨਾਮੁ ਜਾਣਨੀ ਵਿਣੁ ਨਾਵੈ ਪਤਿ ਜਾਇ

The self-willed manmukhs do not know the Naam. Without the Name, they lose their honor.

(ਪਰ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਂਦੇ। ਨਾਮ ਤੋਂ ਬਿਨਾ ਉਹਨਾਂ ਦੀ ਇੱਜ਼ਤ ਚਲੀ ਜਾਂਦੀ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਜਾਣਨੀ = ਜਾਣਨਿ, ਜਾਣਦੇ। ਵਿਣੁ = ਬਿਨੁ। ਵਿਣੁ ਨਾਵੈ = ਨਾਮ ਤੋਂ ਬਿਨਾ। ਜਾਇ = ਚਲੀ ਜਾਂਦੀ ਹੈ।

ਸਬਦੈ ਸਾਦੁ ਆਇਓ ਲਾਗੇ ਦੂਜੈ ਭਾਇ

They do not savor the Taste of the Shabad; they are attached to the love of duality.

ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦਾ ਆਨੰਦ ਨਹੀਂ ਆਉਂਦਾ, (ਇਸ ਵਾਸਤੇ) ਉਹ (ਪ੍ਰਭੂ ਨੂੰ ਵਿਸਾਰ ਕੇ) ਕਿਸੇ ਹੋਰ ਪਿਆਰ ਵਿਚ ਮਸਤ ਰਹਿੰਦੇ ਹਨ। ਸਬਦੈ ਸਾਦੁ = ਸ਼ਬਦ ਦਾ ਸੁਆਦ। ਭਾਇ = ਪਿਆਰ ਵਿਚ। ਭਾਉ = ਪਿਆਰ।

ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥

They are worms in the filth of manure. They fall into manure, and into manure they are absorbed. ||2||

ਉਹ ਬੰਦੇ (ਵਿਕਾਰਾਂ ਦੇ) ਗੰਦ ਵਿਚ ਲੀਨ ਰਹਿ ਕੇ ਗੰਦ ਦੇ ਕੀੜਿਆਂ ਵਾਂਗ (ਵਿਕਾਰਾਂ ਦੇ) ਗੰਦ ਵਿਚ ਹੀ ਪਏ ਰਹਿੰਦੇ ਹਨ ॥੨॥ ਵਿਸਟਾ = ਗੰਦ, ਗੂੰਹ। ਸਮਾਇ = ਸਮਾ ਕੇ, ਰਚ ਕੇ॥੨॥

ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ

Fruitful are the lives of those who walk in harmony with the Will of the True Guru.

ਜੇਹੜੇ ਮਨੁੱਖ ਗੁਰੂ ਦੇ ਪ੍ਰੇਮ ਵਿਚ ਜੀਵਨ ਬਿਤੀਤ ਕਰਦੇ ਹਨ ਉਹਨਾਂ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ, ਸਫਲੁ = ਕਾਮਯਾਬ। ਭਾਇ = ਪ੍ਰੇਮ ਵਿਚ, ਅਨੁਸਾਰ।

ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ

Their families are saved; blessed are the mothers who gave birth to them.

ਉਹ ਆਪਣਾ ਸਾਰਾ ਖ਼ਾਨਦਾਨ (ਹੀ ਵਿਕਾਰਾਂ ਤੋਂ) ਬਚਾ ਲੈਂਦੇ ਹਨ, ਉਹਨਾਂ ਦੀ ਜੰਮਣ ਵਾਲੀ ਮਾਂ ਸੋਭਾ ਖੱਟਦੀ ਹੈ। ਕੁਲੁ = ਖ਼ਾਨਦਾਨ। ਧੰਨੁ = ਭਾਗਾਂ ਵਾਲੀ। ਜਣੇਦੀ ਮਾਇ = ਜੰਮਣ ਵਾਲੀ ਮਾਂ।

ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥

By His Will He grants His Grace; those who are so blessed, meditate on the Name of the Lord, Har, Har. ||3||

(ਇਸ ਵਾਸਤੇ, ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਪਰ ਉਹੀ ਮਨੁੱਖ ਨਾਮ ਸਿਮਰਦਾ ਹੈ) ਜਿਸ ਉੱਤੇ ਪਰਮਾਤਮਾ ਆਪਣੀ ਰਜ਼ਾ ਅਨੁਸਾਰ ਮਿਹਰ ਕਰਦਾ ਹੈ ॥੩॥ ਧਿਆਈਐ = ਸਿਮਰਨਾ ਚਾਹੀਦਾ ਹੈ। ਨਉ = ਨੂੰ। ਰਜਾਇ = ਮਰਜ਼ੀ ਨਾਲ॥੩॥

ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ

The Gurmukhs meditate on the Naam; they eradicate selfishness and conceit from within.

ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਆਪੁ = ਆਪਾ-ਭਾਵ, ਹਉਮੈ। ਗਵਾਇ = ਦੂਰ ਕਰ ਕੇ।

ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ

They are pure, inwardly and outwardly; they merge into the Truest of the True.

ਉਹ ਬੰਦੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਉਸੇ ਦਾ ਰੂਪ ਬਣ ਕੇ ਅੰਦਰੋਂ ਬਾਹਰੋਂ ਪਵਿਤ੍ਰ ਹੋ ਜਾਂਦੇ ਹਨ (ਭਾਵ, ਉਹਨਾਂ ਦਾ ਆਤਮਕ ਜੀਵਨ ਪਵਿਤ੍ਰ ਹੋ ਜਾਂਦਾ ਹੈ, ਤੇ ਉਹ ਖ਼ਲਕਤ ਨਾਲ ਭੀ ਵਰਤਣ-ਵਿਹਾਰ ਸੁਚੱਜਾ ਰੱਖਦੇ ਹਨ)। ਸਚਿ = ਸਦਾ-ਥਿਰ ਪ੍ਰਭੂ ਵਿਚ। ਸਮਾਇ = ਲੀਨ ਹੋ ਕੇ।

ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥

O Nanak, blessed is the coming of those who follow the Guru's Teachings and meditate on the Lord. ||4||5||38||

ਹੇ ਨਾਨਕ! ਜਗਤ ਵਿਚ ਆਏ (ਜੰਮੇ) ਉਹੀ ਬੰਦੇ ਕਬੂਲ ਹਨ ਜਿਨ੍ਹਾਂ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ॥੪॥੫॥੩੮॥ ਪਰਵਾਣੁ = ਕਬੂਲ। ਹਹਿ = ਹਨ {'ਹੈ' ਤੋਂ ਬਹੁ-ਵਚਨ}॥੪॥