ਮਃ

Third Mehl:

ਤੀਜੀ ਪਾਤਿਸ਼ਾਹੀ।

ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ

Some friends are leaving, some have already left, and those remaining will eventually leave.

ਕੁਝ ਸੱਜਣ ਜਾਣ ਨੂੰ ਤਿਆਰ ਹਨ, ਕੁਝ ਕੂਚ ਕਰ ਗਏ ਹਨ, ਤੇ ਬਾਕੀ ਦੇ ਭੀ ਚਲੇ ਜਾਣਗੇ (ਭਾਵ, ਜਗਤ ਨਾਸਹੀਣ ਹੈ)।

ਜਿਨੀ ਸਤਿਗੁਰੁ ਸੇਵਿਓ ਸੇ ਆਇ ਗਏ ਪਛੁਤਾਹਿ

Those who do not serve the True Guru, come and go regretting.

ਪਰ ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਦੱਸੀ ਹੋਈ ਕਾਰ ਨਹੀਂ ਕੀਤੀ, ਉਹ (ਜਗਤ ਵਿਚ) ਆ ਕੇ ਇਥੋਂ ਪਛੁਤਾਉਂਦੇ ਚਲੇ ਜਾਂਦੇ ਹਨ।

ਨਾਨਕ ਸਚਿ ਰਤੇ ਸੇ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥

O Nanak, those who are attuned to Truth are not separated; serving the True Guru, they merge into the Lord. ||2||

ਹੇ ਨਾਨਕ! ਜੋ ਮਨੁੱਖ ਸੱਚੇ ਨਾਮ ਵਿਚ ਰੰਗੇ ਹੋਏ ਹਨ ਉਹ (ਪਰਮਾਤਮਾ ਤੋਂ) ਨਹੀਂ ਵਿਛੜਦੇ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ (ਪ੍ਰਭੂ ਵਿਚ) ਜੁੜੇ ਰਹਿੰਦੇ ਹਨ ॥੨॥