ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।
ਕਲਿਜੁਗ ਮਹਿ ਮਿਲਿ ਆਏ ਸੰਜੋਗ ॥
In the Dark Age of Kali Yuga, they come together through destiny.
ਇਸ ਕਲੇਸ਼ਾਂ-ਵੇੜ੍ਹੀ ਦੁਨੀਆ ਵਿਚ (ਇਸਤਰੀ ਤੇ ਪਤੀ) ਪਿਛਲੇ ਸੰਬੰਧਾਂ ਦੇ ਕਾਰਨ ਮਿਲ ਕੇ ਆ ਇਕੱਠੇ ਹੁੰਦੇ ਹਨ। ਕਲਿਜੁਗ ਮਹਿ = ਜਗਤ ਵਿਚ, ਕਲੇਸ਼ਾਂ-ਵੇੜ੍ਹੀ ਦੁਨੀਆ ਵਿਚ। ਮਿਲਿ = ਮਿਲ ਕੇ। ਸੰਜੋਗ = (ਪਿਛਲੇ) ਸੰਬੰਧਾਂ ਦੇ ਕਾਰਨ। ਆਏ = ਆ ਇਕੱਠੇ ਹੁੰਦੇ ਹਨ।
ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥੧॥
As long as the Lord commands, they enjoy their pleasures. ||1||
ਜਿਤਨਾ ਚਿਰ (ਪਰਮਾਤਮਾ ਵਲੋਂ) ਹੁਕਮ ਮਿਲਦਾ ਹੈ ਉਤਨਾ ਚਿਰ (ਦੋਵੇਂ ਮਿਲ ਕੇ ਜਗਤ ਦੇ) ਪਦਾਰਥ ਮਾਣਦੇ ਹਨ ॥੧॥ ਜਿਚਰੁ = ਜਿਤਨਾ ਚਿਰ। ਭੋਗਹਿ = ਭੋਗਦੇ ਹਨ ॥੧॥
ਜਲੈ ਨ ਪਾਈਐ ਰਾਮ ਸਨੇਹੀ ॥
By burning oneself, the Beloved Lord is not obtained.
(ਅੱਗ ਵਿਚ) ਸੜਨ ਨਾਲ ਪਿਆਰ ਕਰਨ ਵਾਲਾ ਪਤੀ ਨਹੀਂ ਮਿਲ ਸਕਦਾ, ਜਲੈ = ਅੱਗ ਵਿਚ ਸੜਿਆਂ। ਸਨੇਹੀ = ਪਿਆਰਾ, ਪਿਆਰ ਕਰਨ ਵਾਲਾ।
ਕਿਰਤਿ ਸੰਜੋਗਿ ਸਤੀ ਉਠਿ ਹੋਈ ॥੧॥ ਰਹਾਉ ॥
Only by the actions of destiny does she rise up and burn herself, as a 'satee'. ||1||Pause||
(ਆਪਣੇ ਮਰੇ ਪਤੀ ਨਾਲ ਮੁੜ) ਕੀਤੇ ਜਾ ਸਕਣ ਵਾਲੇ ਮਿਲਾਪ ਦੀ ਖ਼ਾਤਰ (ਇਸਤਰੀ) ਉੱਠ ਕੇ ਸਤੀ ਹੋ ਜਾਂਦੀ ਹੈ, (ਪਤੀ ਦੀ ਚਿਖ਼ਾ ਵਿਚ ਫ਼ਜ਼ੂਲ ਹੀ ਸੜ ਮਰਦੀ ਹੈ) ॥੧॥ ਰਹਾਉ ॥ ਕਿਰਤਿ = {कृत्य} ਕਰਨ-ਯੋਗ, ਜਿਸ ਦੇ ਕਰਨ ਦੀ ਤਾਂਘ ਹੈ। ਸੰਜੋਗ = ਮਿਲਾਪ ਦੀ ਖ਼ਾਤਰ। ਉਠਿ = ਉੱਠ ਕੇ ॥੧॥ ਰਹਾਉ ॥
ਦੇਖਾ ਦੇਖੀ ਮਨਹਠਿ ਜਲਿ ਜਾਈਐ ॥
Imitating what she sees, with her stubborn mind-set, she goes into the fire.
ਇਕ ਦੂਜੀ ਨੂੰ ਵੇਖ ਕੇ ਮਨ ਦੇ ਹਠ ਨਾਲ (ਹੀ) ਸੜ ਜਾਈਦਾ ਹੈ (ਪਰ ਮਰੇ ਪਤੀ ਦੀ ਚਿਖ਼ਾ ਵਿਚ ਸੜ ਕੇ ਇਸਤਰੀ ਆਪਣੇ) ਪਿਆਰੇ ਦਾ ਸਾਥ ਨਹੀਂ ਪ੍ਰਾਪਤ ਕਰ ਸਕਦੀ। ਦੇਖਾ ਦੇਖੀ = ਵਿਖਾਵੇ ਦੀ ਖ਼ਾਤਰ, ਲੋਕ-ਲਾਜ ਦੀ ਖ਼ਾਤਰ। ਹਠਿ = ਹਠ ਨਾਲ। ਜਲਿ ਜਾਈਐ = ਸੜ ਜਾਈਦਾ ਹੈ।
ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥੨॥
She does not obtain the Company of her Beloved Lord, and she wanders through countless incarnations. ||2||
(ਇਸ ਤਰ੍ਹਾਂ ਸਗੋਂ) ਕਈ ਜੂਨਾਂ ਵਿਚ ਹੀ ਭਟਕੀਦਾ ਹੈ ॥੨॥ ਪ੍ਰਿਅ ਸੰਗੁ = ਪਿਆਰੇ (ਪਤੀ) ਦਾ ਸਾਥ ॥੨॥
ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥
With pure conduct and self-restraint, she surrenders to her Husband Lord's Will;
ਜੇਹੜੀ ਇਸਤਰੀ ਮਿੱਠੇ ਸੁਭਾਵ ਦੀ ਜੁਗਤਿ ਵਿਚ ਰਹਿ ਕੇ (ਆਪਣੇ) ਪਿਆਰੇ (ਪਤੀ) ਦਾ ਹੁਕਮ ਮੰਨਦੀ ਰਹਿੰਦੀ ਹੈ, ਸੀਲ = ਮਿੱਠਾ ਸੁਭਾਉ। ਸੰਜਮਿ = ਸੰਜਮ ਵਿਚ, ਮਰਯਾਦਾ ਵਿਚ, ਜੁਗਤਿ ਵਿਚ। ਪ੍ਰਿਅ = ਪਿਆਰੇ ਦੀ।
ਤਿਸੁ ਨਾਰੀ ਕਉ ਦੁਖੁ ਨ ਜਮਾਨੈ ॥੩॥
that woman shall not suffer pain at the hands of the Messenger of Death. ||3||
ਉਸ ਇਸਤ੍ਰੀ ਨੂੰ ਜਮਾਂ ਦਾ ਦੁੱਖ ਨਹੀਂ ਪੋਹ ਸਕਦਾ ॥੩॥ ਜਮਾਨੈ ਦੁਖੁ = ਜਮਾਂ ਦਾ ਦੁੱਖ, ਮੌਤ ਦਾ ਡਰ, ਆਤਮਕ ਮੌਤ ਦਾ ਖ਼ਤਰਾ ॥੩॥
ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥
Says Nanak, she who looks upon the Transcendent Lord as her Husband,
ਨਾਨਕ ਆਖਦਾ ਹੈ- ਜਿਸ (ਇਸਤ੍ਰੀ) ਨੇ ਆਪਣੇ ਪਤੀ ਨੂੰ ਹੀ ਇੱਕ ਖਸਮ ਕਰ ਕੇ ਸਮਝਿਆ ਹੈ (ਭਾਵ, ਸਿਰਫ਼ ਆਪਣੇ ਪਤੀ ਵਿਚ ਹੀ ਪਤੀ-ਭਾਵਨਾ ਰੱਖੀ ਹੈ) ਜਿਵੇਂ ਭਗਤ ਦਾ ਪਤੀ ਇੱਕ ਪਰਮਾਤਮਾ ਹੈ, ਜਿਨਿ = ਜਿਸ (ਇਸਤਰੀ) ਨੇ। ਪ੍ਰਿਉ = ਪਤੀ। ਕਰਿ = ਕਰ ਕੇ।
ਧੰਨੁ ਸਤੀ ਦਰਗਹ ਪਰਵਾਨਿਆ ॥੪॥੩੦॥੯੯॥
is the blessed 'satee'; she is received with honor in the Court of the Lord. ||4||30||99||
ਉਹ ਇਸਤ੍ਰੀ ਅਸਲੀ ਸਤੀ ਹੈ, ਉਹ ਭਾਗਾਂ ਵਾਲੀ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੈ ॥੪॥੩੦॥੯੯॥ ਧੰਨੁ = ਸਲਾਹੁਣ-ਯੋਗ ॥੪॥