ਮਃ ੨ ॥
Second Mehl:
ਦੂਜੀ ਪਾਤਿਸ਼ਾਹੀ।
ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥
That which flows, mingles with that which flows; that which blows, mingles with that which blows.
(ਕੀੜੀ ਤੋਂ ਲੈ ਕੇ ਹਾਥੀ ਤੇ ਮਨੁੱਖ ਤਕ) ਤੁਰਨ ਵਾਲੇ ਨਾਲ ਤੁਰਨ ਵਾਲਾ ਸਾਥ ਕਰਦਾ ਹੈ ਤੇ ਉੱਡਣ ਵਾਲੇ (ਭਾਵ, ਪੰਛੀ) ਨਾਲ ਉੱਡਣ ਵਾਲਾ। ਉਡਤਾ = ਉੱਡਣ ਵਾਲਾ, ਪੰਛੀ। ਮਿਲੈ = ਸਾਥ ਕਰਦਾ ਹੈ।
ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥
The living mingle with the living, and the dead mingle with the dead.
ਜ਼ਿੰਦਾ-ਦਿਲ ਨੂੰ ਜ਼ਿੰਦਾ-ਦਿਲ ਮਨੁੱਖ ਆ ਮਿਲਦਾ ਹੈ ਤੇ ਮੁਰਦਾ-ਦਿਲ ਨੂੰ ਮੁਰਦਾ-ਦਿਲ, (ਭਾਵ, ਹਰੇਕ ਜੀਵ ਆਪੋ ਆਪਣੇ ਸੁਭਾਵ ਵਾਲੇ ਨਾਲ ਹੀ ਸੰਗ ਕਰਨਾ ਪਸੰਦ ਕਰਦਾ ਹੈ)। ਜੀਵਤਾ = ਜੀਉਂਦੇ ਦਿਲ ਵਾਲਾ, ਜ਼ਿੰਦਾ-ਦਿਲ। ਮੂਆ = ਮੁਰਦਲ, ਮੁਰਦਾ-ਦਿਲ।
ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥੨॥
O Nanak, praise the One who created the creation. ||2||
ਹੇ ਨਾਨਕ! (ਜੀਵ ਭੀ ਰੱਬੀ ਅਸਲੇ ਵਾਲਾ ਹੈ, ਸੋ, ਇਸ ਨੂੰ) ਚਾਹੀਦਾ ਹੈ ਕਿ ਜਿਸ ਪ੍ਰਭੂ ਨੇ ਇਹ ਜਗਤ ਰਚਿਆ ਹੈ ਉਸ ਦੀ ਸਿਫ਼ਤਿ-ਸਾਲਾਹ ਕਰੇ (ਭਾਵ, ਉਸ ਨਾਲ ਮਨ ਜੋੜੇ) ॥੨॥ ਜਿਨਿ = ਜਿਸ (ਪ੍ਰਭੂ) ਨੇ।॥੨॥