ਮਾਰੂ ਮਹਲਾ

Maaroo, First Mehl:

ਮਾਰੂ ਪਹਿਲੀ ਪਾਤਿਸ਼ਾਹੀ।

ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ

Leave behind sexual desire, anger and the slander of others.

(ਆਪਣੇ ਅੰਦਰੋਂ) ਕਾਮ ਕ੍ਰੋਧ ਤੇ ਪਰਾਈ ਨਿੰਦਿਆ ਦੂਰ ਕਰ, ਪਰਹਰੁ = ਤਿਆਗ ਦੇਹ। ਪਰ = ਪਰਾਈ।

ਲਬੁ ਲੋਭੁ ਤਜਿ ਹੋਹੁ ਨਿਚਿੰਦਾ

Renounce greed and possessiveness, and become carefree.

ਲੱਬ ਅਤੇ ਲੋਭ ਤਿਆਗ ਕੇ ਨਿਸਚਿੰਤ ਹੋ ਜਾ (ਭਾਵ, ਜੇ ਤੂੰ ਕਾਮ, ਕ੍ਰੋਧ, ਪਰਾਈ ਨਿੰਦਿਆ, ਲੱਬ ਅਤੇ ਲੋਭ ਦੂਰ ਕਰ ਲਏਂਗਾ, ਤਾਂ ਤੇਰਾ ਮਨ ਹਰ ਵੇਲੇ ਸ਼ਾਂਤ ਰਹੇਗਾ)। ਤਜਿ = ਤਜ ਕੇ, ਤਿਆਗ ਕੇ। ਨਿਚਿੰਦਾ = ਨਿਸਚਿੰਤ, ਬੇ-ਫ਼ਿਕਰ।

ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥੧॥

Break the chains of doubt, and remain unattached; you shall find the Lord, and the Lord's sublime essence, deep within yourself. ||1||

ਜੇਹੜਾ ਮਨੁੱਖ (ਇਹਨਾਂ ਵਿਕਾਰਾਂ ਕਈ ਕਿਸਮਾਂ ਦੀਆਂ) ਭਟਕਣਾਂ ਦਾ ਜ਼ੰਜੀਰ ਤੋੜ ਕੇ ਨਿਰਲੇਪ ਹੋ ਜਾਂਦਾ ਹੈ ਉਹ ਪਰਮਾਤਮਾ ਨੂੰ ਆਪਣੇ ਅੰਦਰ ਹੀ ਲੱਭ ਲੈਂਦਾ ਹੈ, ਉਹ ਪਰਮਾਤਮਾ ਦਾ ਨਾਮ-ਰਸ ਪ੍ਰਾਪਤ ਕਰਦਾ ਹੈ ॥੧॥

ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ

As one sees the flash of lightning in the night,

ਜਿਵੇਂ ਰਾਤ ਵੇਲੇ ਬਿਜਲੀ ਦੀ ਚਮਕ ਨਾਲ ਮਨੁੱਖ (ਹਨੇਰੇ ਵਿਚ) ਚਾਨਣ ਵੇਖ ਲੈਂਦਾ ਹੈ, ਨਿਸਿ = ਰਾਤ ਵੇਲੇ। ਦਾਮਨਿ = ਬਿਜਲੀ। ਚੰਦਾਇਣੁ = ਚਾਨਣਾ।

ਅਹਿਨਿਸਿ ਜੋਤਿ ਨਿਰੰਤਰਿ ਪੇਖੈ

see the Divine Light deep within your nucleus, day and night.

ਇਸੇ ਤਰ੍ਹਾਂ (ਗੁਰੂ ਦੀ ਸਰਨ ਪੈ ਕੇ ਸਿਮਰਨ ਦੀ ਬਰਕਤਿ ਨਾਲ) ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਜੋਤਿ ਨੂੰ ਹਰ ਥਾਂ ਵਿਆਪਕ ਦੇਖ ਸਕਦਾ ਹੈ। ਅਹਿ = ਦਿਨ। ਨਿਰੰਤਰਿ = {निर = अन्तर} ਇਕ-ਰਸ, ਵਿਆਪਕ, ਹਰ ਥਾਂ।

ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥੨॥

The Lord, the embodiment of bliss, incomparably beautiful, reveals the Perfect Guru. ||2||

ਉਹ ਆਨੰਦ-ਰੂਪ ਤੇ ਸੁੰਦਰ-ਸਰੂਪ ਪ੍ਰਭੂ (ਜਿਸ ਕਿਸੇ ਨੇ ਵੇਖਿਆ ਹੈ) ਪੂਰੇ ਗੁਰੂ ਨੇ ਹੀ ਵਿਖਾਇਆ ਹੈ ॥੨॥ ਗੁਰਿ = ਗੁਰੂ ਨੇ ॥੨॥

ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ

So meet with the True Guru, and God Himself will save you.

ਸਤਿਗੁਰੂ ਦੀ ਸਰਨ ਪਵੋ (ਜੇਹੜਾ ਮਨੁੱਖ ਗੁਰੂ ਨੂੰ ਮਿਲਦਾ ਹੈ ਉਸ ਨੂੰ) ਪਰਮਾਤਮਾ ਆਪ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।

ਸਸਿ ਘਰਿ ਸੂਰੁ ਦੀਪਕੁ ਗੈਣਾਰੇ

He placed the lamps of the sun and the moon in the home of the sky.

ਉਸ ਦੇ ਸਾਂਤ ਹਿਰਦੇ ਵਿਚ ਗਿਆਨ ਦਾ ਪ੍ਰਕਾਸ਼ ਹੋ ਜਾਂਦਾ ਹੈ, ਉਸ ਦੇ ਹਿਰਦੇ-ਆਕਾਸ਼ ਵਿਚ (ਮਾਨੋ) ਦੀਵਾ ਜਗ ਪੈਂਦਾ ਹੈ। ਸਸਿ = ਚੰਦ੍ਰਮਾ। ਸਸਿ ਘਰਿ = ਚੰਦ੍ਰਮਾ ਦੇ ਘਰ ਵਿਚ, ਹਿਰਦੇ ਵਿਚ। ਸੂਰੁ = ਸੂਰਜ, ਪ੍ਰਕਾਸ਼। ਗੈਣਾਰੇ = ਹਿਰਦੇ-ਆਕਾਸ਼ ਵਿਚ। ਦੀਪਕੁ = ਦੀਵਾ।

ਦੇਖਿ ਅਦਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥੩॥

See the invisible Lord, and remain absorbed in loving devotion. God is all throughout the three worlds. ||3||

(ਆਪਣੇ ਅੰਦਰ) ਅਦ੍ਰਿਸ਼ਟ ਪ੍ਰਭੂ ਨੂੰ ਵੇਖ ਕੇ ਉਸ ਵਿਚ ਸੁਰਤ ਜੋੜੀ ਰੱਖੋ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਨੂੰ) ਹਰ ਥਾਂ ਸਾਰੇ ਤ੍ਰਿਭਵਣੀ ਜਗਤ ਵਿਚ ਪਰਮਾਤਮਾ ਹੀ ਪਰਮਾਤਮਾ ਦਿੱਸਦਾ ਹੈ ॥੩॥ ਦੇਖਿ = ਵੇਖ ਕੇ। ਸਭੁ = ਹਰ ਥਾਂ। ਤ੍ਰਿਭਵਣਿ = ਤਿੰਨ ਭਵਨਾਂ ਵਾਲੇ ਜਗਤ ਵਿਚ। ਸਬਾਇਆ = ਸਭ ਥਾਂ, ਸਾਰੇ ॥੩॥

ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ

Obtaining the sublime ambrosial essence, desire and fear are dispelled.

ਜੇਹੜਾ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪ੍ਰਾਪਤ ਕਰਦਾ ਹੈ ਉਸ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ ਉਸ ਦਾ ਸਹਿਮ ਦੂਰ ਹੋ ਜਾਂਦਾ ਹੈ।

ਅਨਭਉ ਪਦੁ ਪਾਵੈ ਆਪੁ ਗਵਾਏ

The state of inspired illumination is obtained, and self-conceit is eradicated.

ਉਸ ਨੂੰ ਉਹ ਆਤਮਕ ਅਵਸਥਾ ਮਿਲ ਜਾਂਦੀ ਹੈ ਜਿਥੇ ਗਿਆਨ ਦਾ ਪ੍ਰਕਾਸ਼ ਹੁੰਦਾ ਹੈ, ਉਹ ਆਪਾ-ਭਾਵ ਦੂਰ ਕਰ ਲੈਂਦਾ ਹੈ। ਅਨਭਉ ਪਦੁ = ਉਹ ਆਤਮਕ ਅਵਸਥਾ ਜਿਥੇ ਮਨੁੱਖ ਦੇ ਅੰਦਰ ਉੱਚੀ ਸੂਝ ਪੈਦਾ ਹੁੰਦੀ ਹੈ। ਆਪੁ = ਆਪਾ-ਭਾਵ।

ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥੪॥

The lofty and exalted state, the highest of the high is obtained, practicing the immaculate Word of the Shabad. ||4||

ਉਹ ਬੜੀ ਉੱਚੀ ਆਤਮਕ ਅਵਸਥਾ ਪਾ ਲੈਂਦਾ ਹੈ, ਉੱਚੇ ਤੋਂ ਉੱਚਾ ਆਤਮਕ ਦਰਜਾ ਹਾਸਲ ਕਰਦਾ ਹੈ, ਜੀਵਨ ਨੂੰ ਪਵਿੱਤ੍ਰ ਕਰਨ ਵਾਲਾ ਗੁਰ-ਸ਼ਬਦ ਉਹ ਮਨੁੱਖ ਆਪਣੇ ਅੰਦਰ ਕਮਾਂਦਾ ਹੈ (ਭਾਵ, ਗੁਰ-ਸ਼ਬਦ ਅਨੁਸਾਰ ਜੀਵਨ-ਘਾੜਤ ਘੜਦਾ ਹੈ) ॥੪॥ ਪਦਵੀ = ਦਰਜਾ ॥੪॥

ਅਦ੍ਰਿਸਟ ਅਗੋਚਰੁ ਨਾਮੁ ਅਪਾਰਾ

The Naam, the Name of the invisible and unfathomable Lord, is infinite.

ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਦਾ ਨਾਮ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਅਗੋਚਰੁ = {ਅ-ਗੋ-ਚਰੁ। ਗੋ = ਗਿਆਨ ਇੰਦ੍ਰੇ। ਚਰੁ = ਪਹੁੰਚ।} ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।

ਅਤਿ ਰਸੁ ਮੀਠਾ ਨਾਮੁ ਪਿਆਰਾ

The sublime essence of the Beloved Naam is utterly sweet.

ਪਰ ਉਹ ਨਾਮ ਬੜਾ ਹੀ ਰਸੀਲਾ ਬੜਾ ਹੀ ਮਿੱਠਾ ਤੇ ਬੜਾ ਹੀ ਪਿਆਰਾ ਹੈ।

ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਪਾਇਆ ॥੫॥

O Lord, please bless Nanak with Your Praise in each and every age; meditating on the Lord, I cannot find His limits. ||5||

(ਮੇਰੀ ਨਾਨਕ ਦੀ ਅਰਦਾਸ ਹੈ ਕਿ, ਹੇ ਪ੍ਰਭੂ! ਮੈਨੂੰ) ਨਾਨਕ ਨੂੰ ਸਦਾ ਹੀ ਆਪਣੀ ਸਿਫ਼ਤ-ਸਾਲਾਹ ਦੀ ਦਾਤ ਦੇਹ। (ਜਿਉਂ ਜਿਉਂ) ਪ੍ਰਭੂ ਦਾ ਨਾਮ ਜਪੀਏ (ਤਿਉਂ ਤਿਉਂ ਉਹ ਬੇਅੰਤ ਦਿੱਸਦਾ ਹੈ ਉਸ ਦੀਆਂ ਤਾਕਤਾਂ ਦਾ) ਅੰਤ ਨਹੀਂ ਲੱਭਿਆ ਜਾ ਸਕਦਾ ॥੫॥ ਜੁਗਿ ਜੁਗਿ = ਹਰੇਕ ਜੁਗ ਵਿਚ, ਸਦਾ ਹੀ। ਜਸੁ = ਸਿਫ਼ਤ-ਸਾਲਾਹ ॥੫॥

ਅੰਤਰਿ ਨਾਮੁ ਪਰਾਪਤਿ ਹੀਰਾ

With the Naam deep within the nucleus of the self, the jewel is obtained.

ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ ਜਿਸ ਨੂੰ ਨਾਮ-ਹੀਰਾ ਲੱਭ ਜਾਂਦਾ ਹੈ,

ਹਰਿ ਜਪਤੇ ਮਨੁ ਮਨ ਤੇ ਧੀਰਾ

Meditating on the Lord, the mind is comforted and consoled by the mind itself.

ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਉਸ ਦਾ ਮਨ ਅੰਦਰੋਂ ਹੀ ਧੀਰਜ-ਸ਼ਾਂਤੀ ਹਾਸਲ ਕਰ ਲੈਂਦਾ ਹੈ। ਮਨ ਤੇ = ਮਨ ਤੋਂ। ਧੀਰਾ = ਧਰਵਾਸ ਵਾਲਾ ਹੋ ਗਿਆ, ਟਿਕ ਗਿਆ।

ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਜਾਇਆ ॥੬॥

On that most difficult path, the Destroyer of fear is found, and one does not have to enter the womb of reincarnation again. ||6||

(ਸਿਮਰਨ ਦੀ ਬਰਕਤਿ ਨਾਲ) ਔਖੇ ਜੀਵਨ-ਪੰਧ ਦਾ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ (ਜਿਸ ਨੂੰ ਮਿਲ ਪੈਂਦਾ ਹੈ) ਉਹ ਮੁੜ ਜਨਮ ਵਿਚ ਨਹੀਂ ਆਉਂਦਾ ਉਹ ਮੁੜ ਜੰਮਣ-ਮਰਨ ਵਿਚ ਨਹੀਂ ਪੈਂਦਾ ॥੬॥ ਦੁਘਟ = दुर्धट} ਔਖਾ। ਘਟ = ਰਸਤਾ। ਭਉ ਭੰਜਨੁ = ਡਰ ਨਾਸ ਕਰਨ ਵਾਲਾ ਪ੍ਰਭੂ। ਬਾਹੁੜਿ = ਮੁੜ, ਫਿਰ ॥੬॥

ਭਗਤਿ ਹੇਤਿ ਗੁਰ ਸਬਦਿ ਤਰੰਗਾ

Through the Word of the Guru's Shabad, inspiration for loving devotional worship wells up.

ਹੇ ਪ੍ਰਭੂ! ਮੈਂ ਇਹ ਮੰਗਦਾ ਹਾਂ ਕਿ ਗੁਰੂ ਦੇ ਸ਼ਬਦ ਵਿਚ ਜੁੜ ਕੇ ਤੇਰੀ ਭਗਤੀ ਕਰਨ ਵਾਸਤੇ ਮੇਰੇ ਅੰਦਰ ਉਤਸ਼ਾਹ ਪੈਦਾ ਹੋਵੇ। ਭਗਤਿ ਹੇਤਿ = ਭਗਤੀ ਦੀ ਖ਼ਾਤਰ, ਭਗਤੀ ਕਰਨ ਵਾਲੇ। ਗੁਰ ਸਬਦਿ = ਗੁਰੂ ਦੇ ਸ਼ਬਦ ਵਿਚ (ਜੁੜ ਕੇ)। ਤਰੰਗ = ਲਹਿਰਾਂ, ਵਲਵਲੇ, ਉਤਸ਼ਾਹ।

ਹਰਿ ਜਸੁ ਨਾਮੁ ਪਦਾਰਥੁ ਮੰਗਾ

I beg for the treasure of the Naam, and the Lord's Praise.

ਮੈਂ (ਤੇਰੇ ਦਰ ਤੋਂ) ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਮੰਗਦਾ ਹਾਂ, ਤੇਰੇ ਨਾਮ (ਦਾ) ਸਰਮਾਇਆ ਮੰਗਦਾ ਹਾਂ। ਮੰਗਾ = ਮੈਂ ਮੰਗਦਾ ਹਾਂ।

ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥

When it pleases the Lord, He unites me in Union with the Guru; the Lord saves the whole world. ||7||

(ਜੇਹੜਾ ਵਡ-ਭਾਗੀ ਜੀਵ) ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਸ ਨੂੰ ਉਹ ਗੁਰੂ ਦੀ ਸੰਗਤ ਵਿਚ ਮਿਲਾਂਦਾ ਹੈ। ਪਰਮਾਤਮਾ (ਚਾਹੇ ਤਾਂ) ਸਾਰੇ ਜਗਤ ਨੂੰ (ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੭॥ ਗੁਰ ਮੇਲਿ = ਗੁਰੂ ਦੀ ਸੰਗਤ ਵਿਚ ॥੭॥

ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ

One who chants the Lord's Chant, attains the Wisdom of the True Guru.

ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਹੈ ਸਤਿਗੁਰੂ ਦੀ ਸਿੱਖਿਆ ਨੇ (ਸਮਝੋ) ਉਸ ਦੇ ਅੰਦਰ ਘਰ ਕਰ ਲਿਆ ਹੈ। ਜਿਨਿ = ਜਿਸ (ਮਨੁੱਖ) ਨੇ। ਵਾ ਕੇ = ਉਸ ਦੇ (ਪਾਸ)।

ਜਮਕੰਕਰ ਕਾਲੁ ਸੇਵਕ ਪਗ ਤਾ ਕੇ

The tyrant, the Messenger of Death, becomes a servant at his feet.

ਕਾਲ ਅਤੇ ਜਮ ਦੇ ਸੇਵਕ ਉਸ ਦੇ ਚਰਨਾਂ ਦੇ ਦਾਸ ਬਣ ਗਏ ਹਨ। ਕੰਕਰ = {किंकर} ਦਾਸ, ਸੇਵਕ। ਪਗ ਤਾ ਕੇ = ਉਸ ਦੇ ਪੈਰਾਂ ਦੇ।

ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥

In the noble congregation of the Sangat, one's state and way of life become noble as well, and one crosses over the terrifying world-ocean. ||8||

ਉਸ ਦੀ ਸੰਗਤ (ਹੋਰਨਾਂ ਨੂੰ ਭੀ) ਸ੍ਰੇਸ਼ਟ ਬਣਾ ਦੇਂਦੀ ਹੈ, ਉਸ ਦੀ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਉਸ ਦੀ ਰਹਿਣੀ-ਬਹਿਣੀ ਉੱਚੀ ਹੋ ਜਾਂਦੀ ਹੈ। ਉਹ ਹੋਰਨਾਂ ਨੂੰ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ॥੮॥ ਗਤਿ = ਆਤਮਕ ਅਵਸਥਾ। ਮਿਤਿ = ਮਰਯਾਦਾ, ਰਹਿਣੀ-ਬਹਿਣੀ ॥੮॥

ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ

Through the Shabad, one crosses over this terrifying world-ocean.

ਗੁਰੂ ਦੇ ਸ਼ਬਦ ਵਿਚ ਜੁੜ ਕੇ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।

ਅੰਤਰ ਕੀ ਦੁਬਿਧਾ ਅੰਤਰਿ ਜਰੀਐ

The duality within is burnt away from within.

(ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨੁੱਖ ਦੀ) ਅੰਦਰਲੀ ਅਸ਼ਾਂਤੀ ਅੰਦਰ ਹੀ ਸੜ ਜਾਂਦੀ ਹੈ। ਦੁਬਿਧਾ = ਮਾਨਸਕ ਖਿਚੋਤਾਣ, ਅਸ਼ਾਂਤੀ। ਜਰੀਐ = ਸਾੜ ਲਈਦੀ ਹੈ।

ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥੯॥

Taking up the five arrows of virtue, Death is killed, drawing the Bow of the Tenth Gate in the Mind's Sky. ||9||

ਉਹ ਮਨੁੱਖ ਆਪਣੇ ਚਿੱਤ-ਆਕਾਸ਼ ਵਿਚ (ਗੁਰੂ ਦੇ ਸ਼ਬਦ ਰੂਪ) ਧਨੁਖ ਨੂੰ ਅਜੇਹਾ ਕੱਸਦਾ ਹੈ ਕਿ (ਸਤ, ਸੰਤੋਖ, ਦਇਆ, ਧਰਮ, ਧੀਰਜ ਦੇ) ਪੰਜ ਤੀਰ ਲੈ ਕੇ ਜਮ ਨੂੰ (ਮੌਤ ਦੇ ਡਰ ਨੂੰ, ਆਤਮਕ ਮੌਤ ਨੂੰ) ਮਾਰ ਲੈਂਦਾ ਹੈ ॥੯॥ ਪੰਚ ਬਾਣ = ਪੰਜ ਤੀਰ (ਸਤ, ਸੰਤੋਖ, ਦਇਆ, ਧਰਮ, ਧੀਰਜ)। ਗਗਨੰਤਰਿ = ਗਗਨ ਅੰਤਰਿ, ਚਿੱਤ-ਆਕਾਸ਼ ਵਿਚ। ਚੜਾਇਆ = ਕੱਸ ਲਿਆ, ਨਿਸ਼ਾਨਾ ਬੱਧਾ ॥੯॥

ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ

How can the faithless cynics attain enlightened awareness of the Shabad?

ਪਰ ਮਾਇਆ-ਵੇੜ੍ਹੇ ਮਨੁੱਖ ਦੇ ਅੰਦਰ ਗੁਰੂ ਦੇ ਸ਼ਬਦ ਦੀ ਲਗਨ ਹੀ ਪੈਦਾ ਨਹੀਂ ਹੁੰਦੀ, ਸਾਕਤ ਨਰਿ = ਸਾਕਤ ਮਨੁੱਖ ਵਿਚ, ਮਾਇਆ-ਵੇੜ੍ਹੇ ਮਨੁੱਖ ਦੇ ਅੰਦਰ।

ਸਬਦ ਸੁਰਤਿ ਬਿਨੁ ਆਈਐ ਜਾਈਐ

Without awareness of the Shabad, they come and go in reincarnation.

ਸ਼ਬਦ ਦੀ ਲਗਨ ਤੋਂ ਬਿਨਾ (ਮਾਇਆ ਦੇ ਮੋਹ ਵਿਚ ਫਸ ਕੇ) ਉਹ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ। ਸੁਰਤਿ = ਲਗਨ।

ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥

O Nanak, the Gurmukh obtains the support of liberation; by perfect destiny, he meets the Lord. ||10||

ਹੇ ਨਾਨਕ! ਗੁਰੂ ਦੀ ਸਰਨ ਪੈਣਾ ਹੀ (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਵਸੀਲਾ ਹੈ, ਤੇ ਪਰਮਾਤਮਾ ਪੂਰੀ ਕਿਸਮਤ ਨਾਲ ਹੀ ਗੁਰੂ ਮਿਲਾਂਦਾ ਹੈ ॥੧੦॥ ਪਰਾਇਣੁ = ਆਸਰਾ ॥੧੦॥

ਨਿਰਭਉ ਸਤਿਗੁਰੁ ਹੈ ਰਖਵਾਲਾ

The Fearless True Guru is our Savior and Protector.

ਨਿਰਭਉ (ਪਰਮਾਤਮਾ ਦਾ ਰੂਪ) ਸਤਿਗੁਰੂ (ਜਿਸ ਮਨੁੱਖ ਦਾ) ਰਾਖਾ ਬਣਦਾ ਹੈ।

ਭਗਤਿ ਪਰਾਪਤਿ ਗੁਰ ਗੋਪਾਲਾ

Devotional worship is obtained through the Guru, the Lord of the world.

ਉਸ ਨੂੰ ਗੁਰੂ ਪਾਸੋਂ ਪਰਮਾਤਮਾ ਦੀ ਭਗਤੀ (ਦੀ ਦਾਤਿ) ਮਿਲ ਜਾਂਦੀ ਹੈ।

ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥੧੧॥

The blissful music of the unstruck sound current vibrates and resounds; through the Word of the Guru's Shabad, the Immaculate Lord is obtained. ||11||

ਉਸ ਮਨੁੱਖ ਦੇ ਅੰਦਰ ਆਤਮਕ ਆਨੰਦ ਦੀ ਇਕ-ਰਸ ਰੌ ਚੱਲ ਪੈਂਦੀ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਮਨੁੱਖ ਉਸ ਪਰਮਾਤਮਾ ਨੂੰ ਮਿਲ ਪੈਂਦਾ ਹੈ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ ॥੧੧॥ ਧੁਨਿ = ਰੌ, ਆਵਾਜ਼ {ध्वनि}। ਅਨਾਹਦੁ = ਇਕ-ਰਸ, ਸਦਾ ਲਗਾਤਾਰ। ਵਾਜੈ = ਵੱਜਦੀ ਹੈ, ਆਪਣਾ ਪ੍ਰਭਾਵ ਪਾਂਦੀ ਹੈ। ਸਬਦਿ = ਸ਼ਬਦ ਦੀ ਰਾਹੀਂ ॥੧੧॥

ਨਿਰਭਉ ਸੋ ਸਿਰਿ ਨਾਹੀ ਲੇਖਾ

He alone is fearless, who has no destiny written on His head.

ਪਰਮਾਤਮਾ ਨੂੰ ਕੋਈ ਡਰ ਵਿਆਪ ਨਹੀਂ ਸਕਦਾ ਕਿਉਂਕਿ ਉਸ ਦੇ ਸਿਰ ਉਤੇ ਕਿਸੇ ਹੋਰ ਦਾ ਹੁਕਮ ਨਹੀਂ ਹੈ। ਸਿਰਿ = ਸਿਰ ਉਤੇ। ਲੇਖਾ = ਕੀਤੇ ਕਰਮਾਂ ਦਾ ਹਿਸਾਬ।

ਆਪਿ ਅਲੇਖੁ ਕੁਦਰਤਿ ਹੈ ਦੇਖਾ

God Himself is unseen; He reveals Himself through His wondrous creative power.

ਉਹ ਪ੍ਰਭੂ ਆਪ ਅਲੇਖ ਹੈ (ਭਾਵ, ਕੋਈ ਹੋਰ ਵਿਅਕਤੀ ਉਸ ਪਾਸੋਂ ਕੀਤੇ ਕਰਮਾਂ ਦਾ ਹਿਸਾਬ ਨਹੀਂ ਮੰਗ ਸਕਦਾ)। ਆਪਣੀ ਰਚੀ ਸਾਰੀ ਕੁਦਰਤਿ ਵਿਚ ਉਹ ਹੀ ਵਿਆਪਕ ਦਿੱਸ ਰਿਹਾ ਹੈ। ਅਲੇਖੁ = ਜਿਸ ਦੀ ਤਸਵੀਰ ਨਾਹ ਬਣਾਈ ਜਾ ਸਕੇ।

ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥

He Himself is unattached, unborn and self-existent. O Nanak, through the Guru's Teachings, He is found. ||12||

(ਸਾਰੀ ਕੁਦਰਤਿ ਵਿਚ ਵਿਆਪਕ ਹੁੰਦਿਆਂ ਭੀ) ਉਹ ਨਿਰਲੇਪ ਹੈ, ਜੂਨਾਂ ਤੋਂ ਰਹਿਤ ਹੈ, ਤੇ ਆਪਣੇ ਆਪ ਤੋਂ ਹੀ ਪਰਗਟ ਹੋਣ ਦੀ ਤਾਕਤ ਰੱਖਦਾ ਹੈ। ਹੇ ਨਾਨਕ! ਗੁਰੂ ਦੀ ਮੱਤ ਤੇ ਤੁਰਿਆਂ ਹੀ ਉਹ ਪਰਮਾਤਮਾ ਲੱਭਦਾ ਹੈ ॥੧੨॥ ਸੰਭਉ = {स्वयंभु} ਆਪਣੇ ਆਪ ਤੋਂ ਪਰਗਟ ਹੋਣ ਵਾਲਾ ॥੧੨॥

ਅੰਤਰ ਕੀ ਗਤਿ ਸਤਿਗੁਰੁ ਜਾਣੈ

The True Guru knows the state of one's inner being.

ਜੇਹੜਾ ਮਨੁੱਖ ਸਤਿਗੁਰੂ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ਉਹ ਆਪਣੀ ਅੰਦਰਲੀ ਆਤਮਕ ਹਾਲਤ ਨੂੰ ਸਮਝਣ ਲੱਗ ਪੈਂਦਾ ਹੈ। ਅੰਤਰ = {ਨੋਟ: ਇਸ ਸੋਲਹੇ ਵਿਚ ਆਏ ਲਫ਼ਜ਼ 'ਅੰਤਰ, ਅੰਤਰੁ ਅਤੇ ਅੰਤਰਿ' ਗਹੁ ਨਾਲ ਵਿਚਾਰਨ-ਯੋਗ ਹਨ}।

ਸੋ ਨਿਰਭਉ ਗੁਰ ਸਬਦਿ ਪਛਾਣੈ

He alone is fearless, who realizes the Word of the Guru's Shabad.

ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਨਿਰਭਉ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਪਛਾਣ ਲੈਂਦਾ ਹੈ।

ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਮਨੁ ਡੋਲਾਇਆ ॥੧੩॥

He looks within his own inner being, and realizes the Lord within all; his mind does not waver at all. ||13||

ਉਹ ਮਨੁੱਖ ਆਪਣਾ ਅੰਦਰਲਾ (ਹਿਰਦਾ) ਪਰਖ ਕੇ ਪ੍ਰਭੂ ਨੂੰ ਇਕ-ਰਸ ਸਭ ਥਾਂ ਵਿਆਪਕ ਸਮਝਦਾ ਹੈ, (ਇਸ ਵਾਸਤੇ) ਉਸ ਦਾ ਮਨ ਕਿਸੇ ਹੋਰ (ਆਸਰੇ ਦੀ ਝਾਕ) ਵਲ ਨਹੀਂ ਡੋਲਦਾ ॥੧੩॥ ਅੰਤਰੁ = ਅੰਦਰਲਾ, ਹਿਰਦਾ। ਅਨਤ = {अन्यत्र} ਕਿਸੇ ਹੋਰ ਪਾਸੇ ॥੧੩॥

ਨਿਰਭਉ ਸੋ ਅਭ ਅੰਤਰਿ ਵਸਿਆ

He alone is fearless, within whose being the Lord abides.

ਨਿਰਭਉ ਪਰਮਾਤਮਾ ਉਸ ਮਨੁੱਖ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ, ਅਭ ਅੰਤਰਿ = {अभ्यन्तर = The inside of anything; mind} ਮਨ ਵਿਚ, ਹਿਰਦੇ ਵਿਚ।

ਅਹਿਨਿਸਿ ਨਾਮਿ ਨਿਰੰਜਨ ਰਸਿਆ

Day and night, he is delighted with the Immaculate Naam, the Name of the Lord.

ਜਿਸ ਮਨੁੱਖ ਦਾ ਹਿਰਦਾ ਦਿਨ ਰਾਤ ਮਾਇਆ-ਰਹਿਤ ਪ੍ਰਭੂ ਦੇ ਨਾਮ ਵਿਚ ਰਸਿਆ ਰਹਿੰਦਾ ਹੈ।

ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ॥੧੪॥

O Nanak, in the Sangat, the Holy Congregation, the Lord's Praise is obtained, and one easily, intuitively meets the Lord. ||14||

ਹੇ ਨਾਨਕ! ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਸੰਗਤ (ਵਿਚ ਬੈਠਿਆਂ) ਮਿਲਦੀ ਹੈ। (ਸਿਫ਼ਤ-ਸਾਲਾਹ ਕਰਨ ਵਾਲੇ ਬੰਦੇ ਨੂੰ) ਪਰਮਾਤਮਾ ਅਡੋਲ ਆਤਮਕ ਅਵਸਥਾ ਵਿਚ ਮਿਲਾਈ ਰੱਖਦਾ ਹੈ ॥੧੪॥ ਸਹਜਿ = ਆਤਮਕ ਅਡੋਲਤਾ ਵਿਚ ॥੧੪॥

ਅੰਤਰਿ ਬਾਹਰਿ ਸੋ ਪ੍ਰਭੁ ਜਾਣੈ

One who knows God, within the self and beyond,

(ਸਿਫ਼ਤ-ਸਾਲਾਹ ਕਰਨ ਵਾਲਾ ਬੰਦਾ) ਉਸ ਪਰਮਾਤਮਾ ਨੂੰ ਆਪਣੇ ਅੰਦਰ ਤੇ ਬਾਹਰ (ਸਾਰੀ ਸ੍ਰਿਸ਼ਟੀ ਵਿਚ) ਵਿਆਪਕ ਸਮਝਦਾ ਹੈ।

ਰਹੈ ਅਲਿਪਤੁ ਚਲਤੇ ਘਰਿ ਆਣੈ

remains detached, and brings his wandering mind back to its home.

ਉਹ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦਾ ਹੈ, ਤੇ (ਮਾਇਆ ਵਲ) ਦੌੜਦੇ (ਮਨ) ਨੂੰ (ਮੋੜ ਕੇ ਆਪਣੇ) ਅੰਦਰ ਹੀ ਲੈ ਆਉਂਦਾ ਹੈ। ਅਲਿਪਤੁ = ਨਿਰਲੇਪ। ਚਲਤੇ = ਚੰਚਲ ਮਨ ਨੂੰ। ਘਰਿ = ਘਰ ਵਿਚ। ਆਣੈ = ਲਿਆਉਂਦਾ ਹੈ।

ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥

The True Primal Lord is over all the three worlds; O Nanak, His Ambrosial Nectar is obtained. ||15||4||21||

ਹੇ ਨਾਨਕ! ਉਸ ਮਨੁੱਖ ਨੂੰ ਸਦਾ-ਥਿਰ ਪਰਮਾਤਮਾ ਸਭ ਜੀਵਾਂ ਉਤੇ ਰਾਖਾ ਸਭ ਦਾ ਮੂਲ ਤੇ ਤਿੰਨਾਂ ਭਵਨਾਂ ਵਿਚ ਵਿਆਪਕ ਦਿੱਸਦਾ ਹੈ। ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਹਾਸਲ ਕਰ ਲੈਂਦਾ ਹੈ ॥੧੫॥੪॥੨੧॥ ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਤਿਹੁ ਲੋਈ = ਤਿੰਨਾਂ ਲੋਕਾਂ ਵਿਚ ॥੧੫॥੪॥੨੧॥