ਬਿਲਾਵਲੁ ਮਹਲਾ

Bilaaval, Fifth Mehl:

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਮਾਤ ਪਿਤਾ ਸੁਤ ਬੰਧਪ ਭਾਈ

Mother, father, children, relatives and siblings

ਹੇ ਭਾਈ! ਮਾਂ, ਪਿਉ, ਪੁੱਤਰ, ਰਿਸ਼ਤੇਦਾਰ, ਭਰਾ- ਮਾਤ = ਮਾਂ। ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਭਾਈ = ਭਰਾ।

ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥

- O Nanak, the Supreme Lord is our help and support. ||1||

(ਇਹਨਾਂ ਸਭਨਾਂ ਵਾਂਗ) ਪਰਮਾਤਮਾ ਹੀ ਨਾਨਕ ਦਾ ਮਦਦਗਾਰ ਬਣਿਆ ਹੋਇਆ ਹੈ ॥੧॥ ਨਾਨਕ ਸਹਾਈ = ਨਾਨਕ ਦਾ ਮਦਦਗਾਰ ॥੧॥

ਸੂਖ ਸਹਜ ਆਨੰਦ ਘਣੇ

He blesses us with peace, and abundant celestial bliss.

ਹੇ ਭਾਈ! (ਉਸ ਗੁਰੂ ਦੀ ਸਰਨ ਪਿਆਂ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਮਿਲ ਜਾਂਦੇ ਹਨ, ਸਹਜ = ਆਤਮਕ ਅਡੋਲਤਾ। ਘਣੇ = ਬਹੁਤ।

ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਗਣੇ ॥੧॥ ਰਹਾਉ

Perfect is the Bani, the Word of the Perfect Guru. His Virtues are so many, they cannot be counted. ||1||Pause||

ਜੇਹੜਾ ਗੁਰੂ (ਸਭ ਗੁਣਾਂ ਨਾਲ) ਭਰਪੂਰ ਹੈ, ਜਿਸ ਗੁਰੂ ਦੀ ਬਾਣੀ (ਆਤਮਕ ਆਨੰਦ ਨਾਲ) ਭਰਪੂਰ ਹੈ, ਜਿਸ ਗੁਰੂ ਦੇ ਅਨੇਕਾਂ ਹੀ ਗੁਣ ਹਨ ਜੋ ਗਿਣਨ-ਗੋਚਰੇ ਨਹੀਂ ॥੧॥ ਰਹਾਉ ॥ ਜਾ ਕੀ = ਜਿਸ (ਗੁਰੂ) ਦੀ। ਜਾ ਕੇ = ਜਿਸ (ਗੁਰੂ ਦੇ) ॥੧॥ ਰਹਾਉ ॥

ਸਗਲ ਸਰੰਜਾਮ ਕਰੇ ਪ੍ਰਭੁ ਆਪੇ

God Himself makes all arrangements.

ਹੇ ਭਾਈ! ਪ੍ਰਭੂ ਆਪ ਹੀ (ਸਰਨ ਪਏ ਮਨੁੱਖ ਦੇ) ਸਾਰੇ ਕੰਮ ਸਿਰੇ ਚਾੜ੍ਹਨ ਦੇ ਪ੍ਰਬੰਧ ਕਰਦਾ ਹੈ, ਸਰੰਜਾਮ = ਕੰਮ ਸਿਰੇ ਚਾੜ੍ਹਨ ਦੇ ਉੱਦਮ। ਸਗਲ = ਸਾਰੇ। ਆਪੇ = ਆਪ ਹੀ।

ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥

Meditating on God, desires are fulfilled. ||2||

ਉਸ ਪ੍ਰਭੂ ਦਾ ਨਾਮ ਜਪਿਆਂ ਮਨ ਦੀਆਂ ਸਾਰੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ ॥੨॥ ਜਾਪੇ = ਜਪਿਆਂ ॥੨॥

ਅਰਥ ਧਰਮ ਕਾਮ ਮੋਖ ਕਾ ਦਾਤਾ

He is the Giver of wealth, Dharmic faith, pleasure and liberation.

ਹੇ ਭਾਈ! (ਦੁਨੀਆ ਦੇ ਪ੍ਰਸਿੱਧ ਮੰਨੇ ਹੋਏ ਚਾਰ ਪਦਾਰਥਾਂ) ਧਰਮ ਅਰਥ ਕਾਮ ਮੋਖ ਦਾ ਦੇਣ ਵਾਲਾ ਪਰਮਾਤਮਾ ਆਪ ਹੀ ਹੈ।

ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥

Meditating, meditating in remembrance on the Creator Lord, the Architect of Destiny, I am fulfilled. ||3||

ਉਸ ਸਿਰਜਣਹਾਰ ਪ੍ਰਭੂ ਦਾ ਨਾਮ ਸਿਮਰ ਸਿਮਰ ਕੇ (ਸਿਮਰਨ ਦੀ) ਘਾਲ-ਕਮਾਈ ਸਫਲ ਹੋ ਜਾਂਦੀ ਹੈ ॥੩॥ ਪੂਰੀ ਭਈ = ਘਾਲ ਸਿਰੇ ਚੜ੍ਹ ਗਈ। ਸਿਮਰਿ = ਸਿਮਰ ਕੇ। ਬਿਧਾਤਾ = ਸਿਰਜਣਹਾਰ ਪ੍ਰਭੂ ॥੩॥

ਸਾਧਸੰਗਿ ਨਾਨਕਿ ਰੰਗੁ ਮਾਣਿਆ

In the Saadh Sangat, the Company of the Holy, Nanak enjoys the Lord's Love.

ਹੇ ਭਾਈ! ਨਾਨਕ ਨੇ (ਤਾਂ) ਗੁਰੂ ਦੀ ਸੰਗਤਿ ਵਿਚ ਰਹਿ ਕੇ ਆਤਮਕ ਆਨੰਦ ਮਾਣਿਆ ਹੈ, ਨਾਨਕਿ = ਨਾਨਕ ਨੇ।

ਘਰਿ ਆਇਆ ਪੂਰੈ ਗੁਰਿ ਆਣਿਆ ॥੪॥੧੨॥੧੭॥

He has returned home, with the Perfect Guru. ||4||12||17||

(ਗੁਰੂ ਦੀ ਕਿਰਪਾ ਨਾਲ) ਪਰਮਾਤਮਾ (ਨਾਨਕ ਦੇ) ਹਿਰਦੇ ਵਿਚ ਆ ਵੱਸਿਆ ਹੈ, ਪੂਰੇ ਗੁਰੂ ਨੇ ਲਿਆ ਕੇ ਵਸਾ ਦਿੱਤਾ ਹੈ ॥੪॥੧੨॥੧੭॥ ਘਰਿ = ਹਿਰਦੇ-ਘਰ ਵਿਚ। ਗੁਰਿ = ਗੁਰੂ ਨੇ। ਆਣਿਆ = ਲਿਆਂਦਾ ਹੈ ॥੪॥੧੨॥੧੭॥