ਸਲੋਕੁ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਸ਼ਾਹੀ।
ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥
Those who do not affirm their Guru shall have no home or place of rest.
ਜਿਸ ਮਨੁੱਖ ਨੇ ਆਪਣੇ ਸਤਿਗੁਰੂ ਦੀ ਨਿੰਦਾ ਕੀਤੀ ਹੈ, ਉਸ ਨੂੰ ਨਾ ਥਾਂ ਨਾਹ ਖਿੱਤਾ।
ਹਲਤੁ ਪਲਤੁ ਦੋਵੈ ਗਏ ਦਰਗਹ ਨਾਹੀ ਥਾਉ ॥
They lose both this world and the next; they have no place in the Court of the Lord.
ਉਸ ਦਾ ਇਹ ਲੋਕ ਤੇ ਪਰਲੋਕ ਦੋਵੇਂ ਗਵਾਚ ਜਾਂਦੇ ਹਨ, ਹਰੀ ਦੀ ਦਰਗਾਹ ਵਿਚ (ਭੀ) ਥਾਂ ਨਹੀਂ ਸੂ ਮਿਲਦੀ।
ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥
This opportunity to bow at the Feet of the True Guru shall never come again.
(ਅਜਿਹੇ ਬੰਦਿਆਂ ਨੂੰ) ਫੇਰ ਉਹ ਮੌਕਾ ਨਹੀਂ ਮਿਲਦਾ ਕਿ ਸਤਿਗੁਰੂ ਦੀ ਚਰਨੀਂ ਲੱਗ ਸਕਣ,
ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ ॥
If they miss out on being counted by the True Guru, they shall pass their lives in pain and misery.
(ਕਿਉਂਕਿ) ਸਤਿਗੁਰੂ ਦੀ ਨਿੰਦਾ ਕਰਨ ਵਿਚ (ਇਕ ਵਾਰੀ ਜੇ) ਖੁੰਝ ਜਾਈਏ ਤਾਂ ਨਿਰੋਲ ਦੁੱਖਾਂ ਵਿਚ ਹੀ ਉਮਰ ਬੀਤਦੀ ਹੈ। ਗਣਤ = ਨਿੰਦਿਆ।
ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥
The True Guru, the Primal Being, has no hatred or vengeance; He unites with Himself those with whom He is pleased.
(ਪਰ) ਮਰਦ (ਭਾਵ, ਸੂਰਮਾ) ਸਤਿਗੁਰੂ (ਅਜਿਹਾ) ਨਿਰਵੈਰ ਹੈ ਕਿ ਉਸ (ਨਿੰਦਕ) ਨੂੰ ਭੀ ਆਪੇ (ਭਾਵ, ਆਪਣੇ ਆਪ ਮਿਹਰ ਕਰ ਕੇ ਚਰਨੀਂ) ਲਾ ਲੈਂਦਾ ਹੈ, ਜਿਸੁ = ਉਸ (ਨਿੰਦਕ) ਨੂੰ।
ਨਾਨਕ ਦਰਸਨੁ ਜਿਨਾ ਵੇਖਾਲਿਓਨੁ ਤਿਨਾ ਦਰਗਹ ਲਏ ਛਡਾਇ ॥੧॥
O Nanak, those who behold the Blessed Vision of His Darshan, are emancipated in the Court of the Lord. ||1||
ਤੇ ਹੇ ਨਾਨਕ! ਜਿਨ੍ਹਾਂ ਨੂੰ ਹਰੀ, ਗੁਰੂ ਦਾ ਦਰਸ਼ਨ ਕਰਾਉਂਦਾ ਹੈ, ਉਹਨਾਂ ਨੂੰ ਦਰਗਾਹ ਵਿਚ ਛੁਡਾ ਲੈਂਦਾ ਹੈ ॥੧॥ ਵੇਖਾਲਿਓਨੁ = ਵਿਖਾਲਿਆ ਉਸ (ਪ੍ਰਭੂ) ਨੇ ॥੧॥