ਗਉੜੀ ਮਹਲਾ ੫ ॥

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀਂ।

ਦੁਲਭ ਦੇਹ ਪਾਈ ਵਡਭਾਗੀ ॥

This human body is so difficult to obtain; it is only obtained by great good fortune.

ਇਹ ਦੁਰਲੱਭ ਮਨੁੱਖਾ ਸਰੀਰ ਵੱਡੇ ਭਾਗਾਂ ਨਾਲ ਮਿਲਦਾ ਹੈ। ਦੇਹ = (ਮਨੁੱਖਾ) ਸਰੀਰ। ਦੁਲਭ = ਮੁਸ਼ਕਿਲ ਨਾਲ ਮਿਲਣ ਵਾਲੀ।

ਨਾਮੁ ਨ ਜਪਹਿ ਤੇ ਆਤਮ ਘਾਤੀ ॥੧॥

Those who do not meditate on the Naam, the Name of the Lord, are murderers of the soul. ||1||

(ਪਰ) ਜੇਹੜੇ ਮਨੁੱਖ (ਇਹ ਸਰੀਰ ਪ੍ਰਾਪਤ ਕਰ ਕੇ) ਪਰਮਾਤਮਾ ਦਾ ਨਾਮ ਨਹੀਂ ਜਪਦੇ, ਉਹ ਆਤਮਕ ਮੌਤ ਸਹੇੜ ਲੈਂਦੇ ਹਨ ॥੧॥ ਤੇ = ਉਹ ਬੰਦੇ। ਆਤਮ ਘਾਤੀ = ਆਪਣੇ ਆਤਮਾ ਦਾ ਨਾਸ ਕਰਨ ਵਾਲੇ ॥੧॥

ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥

Those who forget the Lord might just as well die.

(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ (ਦਾ ਨਾਮ) ਭੁੱਲ ਜਾਂਦਾ ਹੈ, ਉਹ ਜ਼ਰੂਰ ਆਤਮਕ ਮੌਤੇ ਮਰ ਜਾਂਦੇ ਹਨ, ਮਰਿ ਨ ਜਾਹੀ = ਕੀ ਉਹ ਮਰ ਨਹੀਂ ਜਾਂਦੇ? ਉਹ ਜ਼ਰੂਰ ਆਤਮਕ ਮੌਤੇ ਮਰ ਜਾਂਦੇ ਹਨ।

ਨਾਮ ਬਿਹੂਨ ਜੀਵਨ ਕਉਨ ਕਾਮ ॥੧॥ ਰਹਾਉ ॥

Without the Naam, of what use are their lives? ||1||Pause||

(ਕਿਉਂਕਿ) ਪਰਮਾਤਮਾ ਦੇ ਨਾਮ ਤੋਂ ਵਾਂਜੇ ਰਿਹਾਂ ਮਨੁੱਖਾ ਜੀਵਨ ਕਿਸੇ ਭੀ ਕੰਮ ਨਹੀਂ ॥੧॥ ਰਹਾਉ ॥ ਬਿਹੂਨ = ਸੱਖਣੇ ॥੧॥ ਰਹਾਉ ॥

ਖਾਤ ਪੀਤ ਖੇਲਤ ਹਸਤ ਬਿਸਥਾਰ ॥

Eating, drinking, playing, laughing and showing off

(ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਮਨੁੱਖ) ਖਾਣ ਪੀਣ ਖੇਡਣ ਹੱਸਣ ਦੇ ਖਿਲਾਰੇ ਖਿਲਾਰਦੇ ਹਨ (ਪਰ ਇਹ ਇਉਂ ਹੀ ਹੈ, ਹਸਤ = ਹੱਸਦੇ। ਬਿਸਥਾਰ = ਖਿਲਾਰਾ।

ਕਵਨ ਅਰਥ ਮਿਰਤਕ ਸੀਗਾਰ ॥੨॥

- what use are the ostentatious displays of the dead? ||2||

ਜਿਵੇਂ ਕਿਸੇ ਮੁਰਦੇ ਨੂੰ ਹਾਰ ਸ਼ਿੰਗਾਰ ਲਾਉਣੇ, ਤੇ) ਮੁਰਦੇ ਨੂੰ ਸ਼ਿੰਗਾਰਨ ਦਾ ਕੋਈ ਭੀ ਲਾਭ ਨਹੀਂ ਹੁੰਦਾ ॥੨॥ ਮਿਰਤਕ = ਮੁਰਦਾ ॥੨॥

ਜੋ ਨ ਸੁਨਹਿ ਜਸੁ ਪਰਮਾਨੰਦਾ ॥

Those who do not listen to the Praises of the Lord of supreme bliss,

ਜੇਹੜੇ ਮਨੁੱਖ ਸਭ ਤੋਂ ਸ੍ਰੇਸ਼ਟ ਆਨੰਦ ਦੇ ਮਾਲਕ ਪ੍ਰਭੂ ਦੀ ਸਿਫ਼ਤ-ਸਾਲਾਹ ਨਹੀਂ ਸੁਣਦੇ, ਜਸੁ = ਸਿਫ਼ਤਿ-ਸਾਲਾਹ। ਪਰਮਾਨੰਦਾ = ਸਭ ਤੋਂ ਸ੍ਰੇਸ਼ਟ ਆਨੰਦ ਦਾ ਮਾਲਕ-ਪ੍ਰਭੂ।

ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥੩॥

are worse off than beasts, birds or creeping creatures. ||3||

ਉਹ ਪਸ਼ੂ ਪੰਛੀ ਤੇ ਟੇਢੇ ਹੋ ਕੇ ਤੁਰਨ ਵਾਲੇ ਜੀਵਾਂ ਦੀਆਂ ਜੂਨਾਂ ਨਾਲੋਂ ਭੀ ਭੈੜੇ ਹਨ ॥੩॥ ਪੰਖੀ = ਪੰਛੀ। ਤ੍ਰਿਗਦ ਜੋਨਿ = ਟੇਢੀਆਂ ਜੂਨਾਂ ਵਾਲੇ, ਟੇਢੇ ਹੋ ਕੇ ਤੁਰਨ ਵਾਲੀਆਂ ਜੂਨਾਂ। ਤੇ = ਤੋਂ ॥੩॥

ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥

Says Nanak, the GurMantra has been implanted within me;

ਨਾਨਕ ਆਖਦਾ ਹੈ- ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਪਣਾ ਉਪਦੇਸ਼ ਪੱਕਾ ਕਰ ਦਿੱਤਾ ਹੈ, ਗੁਰਿ = ਗੁਰੂ ਨੇ। ਮੰਤ੍ਰੁ = ਉਪਦੇਸ਼। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕੀਤਾ।

ਕੇਵਲ ਨਾਮੁ ਰਿਦ ਮਾਹਿ ਸਮਾਇਆ ॥੪॥੪੨॥੧੧੧॥

the Name alone is contained within my heart. ||4||42||111||

ਉਸ ਦੇ ਹਿਰਦੇ ਵਿਚ ਸਿਰਫ਼ ਪਰਮਾਤਮਾ ਦਾ ਨਾਮ ਹੀ ਸਦਾ ਟਿਕਿਆ ਰਹਿੰਦਾ ਹੈ ॥੪॥੪੨॥੧੧੧॥ ਰਿਦ ਮਾਹਿ = ਹਿਰਦੇ ਵਿਚ ॥੪॥