ਸਲੋਕ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ

O rainbird, the virtuous soul-bride attains the Mansion of her Lord's Presence; the unworthy, unvirtuous one is far away.

ਹੇ (ਜੀਵ-) ਪਪੀਹੇ! ਗੁਣਾਂ ਵਾਲੀ (ਜੀਵ-ਇਸਤ੍ਰੀ) ਨੂੰ ਰੱਬ ਦਾ ਘਰ ਲੱਭ ਪੈਂਦਾ ਹੈ, ਪਰ ਅਉਗਣਿਆਰੀ ਉਸ ਤੋਂ ਵਿਥ ਤੇ ਰਹਿੰਦੀ ਹੈ। ਮਹਲੁ = ਪਰਮਾਤਮਾ ਦੀ ਹਜ਼ੂਰੀ।

ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ

Deep within your inner being, the Lord abides. The Gurmukh beholds Him ever-present.

ਹੇ (ਜੀਵ-) ਪਪੀਹੇ! ਤੇਰੇ ਅੰਦਰ ਹੀ ਰੱਬ ਵੱਸਦਾ ਹੈ, ਗੁਰੂ ਦੇ ਸਨਮੁਖ ਹੋਇਆਂ ਸਦਾ ਅੰਗ-ਸੰਗ ਦਿੱਸਦਾ ਹੈ। ਹਜੂਰਿ = ਅੰਗ-ਸੰਗ। ਗੁਰਮੁਖਿ = ਗੁਰੂ ਦੇ ਸਨਮੁਖ ਰਿਹਾਂ।

ਕੂਕ ਪੁਕਾਰ ਹੋਵਈ ਨਦਰੀ ਨਦਰਿ ਨਿਹਾਲ

When the Lord bestows His Glance of Grace, the mortal no longer weeps and wails.

(ਗੁਰੂ ਦੀ ਸਰਨ ਪਿਆਂ) ਕਿਸੇ ਕੂਕ ਪੁਕਾਰ ਦੀ ਲੋੜ ਨਹੀਂ ਰਹਿੰਦੀ, ਮੇਹਰਾਂ ਦੇ ਸਾਂਈ ਦੀ ਮਿਹਰ ਦੀ ਨਜ਼ਰ ਨਾਲ ਨਿਹਾਲ ਹੋ ਜਾਈਦਾ ਹੈ। ਹੋਵਈ = ਹੋਵਏ, ਹੋਵੈ, ਹੁੰਦੀ। ਨਦਰੀ = ਮਿਹਰ ਦੀ ਨਿਗਾਹ ਰੱਖਣ ਵਾਲਾ।

ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥੧॥

O Nanak, those who are imbued with the Naam intuitively merge with the Lord; they practice the Word of the Guru's Shabad. ||1||

ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਬੰਦੇ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਘਾਲ ਕਮਾਈ ਕਰ ਕੇ ਆਤਮਕ ਅਡੋਲਤਾ ਵਿਚ ਟਿਕੇ ਰਹਿ ਕੇ ਉਸ ਨੂੰ ਮਿਲ ਪੈਂਦੇ ਹਨ ॥੧॥ ਘਾਲ = ਮਿਹਨਤ। ਨਾਮਿ = ਨਾਮ ਵਿਚ। ਰਤੇ = ਰੰਗੇ ਹੋਏ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ (ਟਿਕ ਕੇ)। ਸਬਦਿ = ਸ਼ਬਦ ਵਿਚ (ਜੁੜ ਕੇ) ॥੧॥