ਮਃ ੪ ॥
Fourth Mehl:
ਚੌਥੀ ਪਾਤਿਸ਼ਾਹੀ।
ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ ॥
Nanak loves the True Lord; without Him, he cannot even survive.
ਉਸ ਸੱਚੇ ਹਰੀ ਨੇ ਨਾਨਕ ਦੇ (ਹਿਰਦੇ ਵਿਚ) ਪ੍ਰੇਮ ਪੈਦਾ ਕੀਤਾ ਹੈ, (ਹੁਣ) ਉਸ ਤੋਂ ਬਿਨਾ ਜੀਵਿਆ ਨਹੀਂ ਜਾਂਦਾ;
ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥
Meeting the True Guru, one finds the Perfect Lord, and the tongue enjoys the sublime essence of the Lord. ||2||
(ਕਿਵੇਂ ਮਿਲੇ?) ਸਤਿਗੁਰੂ ਮਿਲ ਪਏ ਤਾਂ ਪੂਰਾ ਹਰੀ ਲੱਭ ਪੈਂਦਾ ਹੈ ਤੇ ਜੀਭ ਹਰੀ-ਨਾਮ ਦੇ ਸੁਆਦ ਵਿਚ ਰਸ ਜਾਂਦੀ ਹੈ ॥੨॥ ਰਸਿ = ਰਸ ਵਿਚ, ਸੁਆਦ ਵਿਚ। ਰਸਨ = ਜੀਭ ॥੨॥