ਸੂਹੀ ਮਹਲਾ ੫ ॥
Soohee, Fifth Mehl:
ਸੂਹੀ ਪੰਜਵੀਂ ਪਾਤਿਸ਼ਾਹੀ।
ਸੇ ਸੰਜੋਗ ਕਰਹੁ ਮੇਰੇ ਪਿਆਰੇ ॥
May there be such an auspicious time, O my Beloved,
ਹੇ ਮੇਰੇ ਪਿਆਰੇ! (ਮੇਰੇ ਵਾਸਤੇ) ਉਹ ਢੋ ਢੁਕਾ, ਸੇ = ਉਹ {ਬਹੁ-ਵਚਨ}। ਸੰਜੋਗ = ਸ਼ੁਭ ਲਗਨ, ਚੰਗਾ ਢੋ।
ਜਿਤੁ ਰਸਨਾ ਹਰਿ ਨਾਮੁ ਉਚਾਰੇ ॥੧॥
when, with my tongue, I may chant the Lord's Name||1||
ਜਿਸ ਦੀ ਰਾਹੀਂ (ਮੇਰੀ) ਜੀਭ ਤੇਰਾ ਨਾਮ ਉਚਾਰਦੀ ਰਹੇ ॥੧॥ ਜਿਤੁ = ਜਿਸ (ਢੋ) ਦੇ ਕਾਰਨ। ਰਸਨਾ = ਜੀਭ ॥੧॥
ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥
Hear my prayer, O God, O Merciful to the meek.
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੀ) ਬੇਨਤੀ ਸੁਣ, ਪ੍ਰਭ = ਹੇ ਪ੍ਰਭੂ!
ਸਾਧ ਗਾਵਹਿ ਗੁਣ ਸਦਾ ਰਸਾਲਾ ॥੧॥ ਰਹਾਉ ॥
The Holy Saints ever sing the Glorious Praises of the Lord, the Source of Nectar. ||1||Pause||
(ਜਿਵੇਂ) ਸੰਤ ਜਨ ਸਦਾ ਤੇਰੇ ਰਸ-ਭਰੇ ਗੁਣ ਗਾਂਦੇ ਰਹਿੰਦੇ ਹਨ (ਤਿਵੇਂ ਮੈਂ ਭੀ ਗਾਂਦਾ ਰਹਾਂ) ॥੧॥ ਰਹਾਉ ॥ ਗਾਵਹਿ = ਗਾਂਦੇ ਹਨ। ਰਸਾਲਾ = ਰਸ-ਭਰੇ ॥੧॥ ਰਹਾਉ ॥
ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥
Your meditation and remembrance is life-giving, God.
ਹੇ ਪ੍ਰਭੂ! ਤੇਰਾ ਨਾਮ ਸਿਮਰਨਾ (ਅਸਾਂ ਜੀਵਾਂ ਵਾਸਤੇ) ਆਤਮਕ ਜੀਵਨ ਦੇ ਬਰਾਬਰ ਹੈ।
ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥੨॥
You dwell near those upon whom You show mercy. ||2||
ਜਿਸ ਮਨੁੱਖ ਉੱਤੇ ਤੂੰ ਕਿਰਪਾ ਕਰਦਾ ਹੈਂ, ਉਸ ਦੇ ਹਿਰਦੇ ਵਿਚ ਆ ਵੱਸਦਾ ਹੈਂ ॥੨॥ ਬਸਹਿ = ਤੂੰ ਵੱਸਦਾ ਹੈਂ। ਨੇਰਾ = ਨੇੜੇ, ਹਿਰਦੇ ਵਿਚ ॥੨॥
ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥
Your Name is the food to satisfy the hunger of Your humble servants.
ਹੇ ਪ੍ਰਭੂ! ਤੇਰੇ ਸੰਤ ਜਨਾਂ ਦੀ (ਆਤਮਕ) ਭੁਖ (ਦੂਰ ਕਰਨ ਲਈ) ਤੇਰਾ ਨਾਮ ਖ਼ੁਰਾਕ ਹੈ। ਆਹਾਰੁ = ਖ਼ੁਰਾਕ।
ਤੂੰ ਦਾਤਾ ਪ੍ਰਭ ਦੇਵਣਹਾਰੁ ॥੩॥
You are the Great Giver, O Lord God. ||3||
ਇਹ ਖ਼ੁਰਾਕ ਤੂੰ ਹੀ ਦੇਂਦਾ ਹੈਂ, ਤੂੰ ਹੀ ਦੇ ਸਕਦਾ ਹੈਂ ॥੩॥
ਰਾਮ ਰਮਤ ਸੰਤਨ ਸੁਖੁ ਮਾਨਾ ॥
The Saints take pleasure in repeating the Lord's Name.
ਸੰਤ ਜਨ ਉਸ ਪਰਮਾਤਮਾ ਦਾ ਨਾਮ ਸਿਮਰ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਰਮਤ = ਸਿਮਰਦਿਆਂ।
ਨਾਨਕ ਦੇਵਨਹਾਰ ਸੁਜਾਨਾ ॥੪॥੨੬॥੩੨॥
O Nanak, the Lord, the Great Giver, is All-knowing. ||4||26||32||
ਹੇ ਨਾਨਕ! ਜੋ ਸਭ ਕੁਝ ਦੇਣ ਦੇ ਸਮਰਥ ਹੈ ਅਤੇ ਜੋ (ਹਰ ਗੱਲੇ) ਸਿਆਣਾ ਹੈ ॥੪॥੨੬॥੩੨॥ ਸੁਜਾਨਾ = ਸਿਆਣਾ ॥੪॥੨੬॥੩੨॥