ਧਨਾਸਰੀ ਮਹਲਾ ੫ ॥
Dhanaasaree, Fifth Mehl:
ਧਨਾਸਰੀ ਪੰਜਵੀਂ ਪਾਤਿਸ਼ਾਹੀ।
ਮਾਂਗਉ ਰਾਮ ਤੇ ਇਕੁ ਦਾਨੁ ॥
I beg for one gift only from the Lord.
ਹੇ ਭਾਈ! ਮੈਂ ਪਰਮਾਤਮਾ ਪਾਸੋਂ ਇਕ ਖ਼ੈਰ ਮੰਗਦਾ ਹਾਂ। ਮਾਂਗਉ = ਮਾਂਗਉਂ, ਮੈਂ ਮੰਗਦਾ ਹਾਂ। ਤੇ = ਤੋਂ।
ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥
May all my desires be fulfilled, meditating on, and remembering Your Name, O Lord. ||1||Pause||
(ਪਰਮਾਤਮਾ ਅੱਗੇ ਮੈਂ ਬੇਨਤੀ ਕਰਦਾ ਹਾਂ) ਹੇ ਪ੍ਰਭੂ! ਮੈਂ ਤੇਰਾ ਨਾਮ (ਸਦਾ) ਸਿਮਰਦਾ ਰਹਾਂ, (ਤੇਰੇ ਸਿਮਰਨ ਦੀ ਬਰਕਤਿ ਨਾਲ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ ॥੧॥ ਰਹਾਉ ॥ ਸਿਮਰਉ = ਸਿਮਰਉਂ, ਮੈਂ ਸਿਮਰਦਾ ਰਹਾਂ। ਮਨੋਰਥ = ਮੁਰਾਦਾਂ ॥੧॥ ਰਹਾਉ ॥
ਚਰਨ ਤੁਮੑਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥
May Your feet abide within my heart, and may I find the Society of the Saints.
ਹੇ ਪ੍ਰਭੂ! ਤੇਰੇ ਚਰਨ ਮੇਰੇ ਹਿਰਦੇ ਵਿਚ ਵੱਸਦੇ ਰਹਿਣ, ਮੈਂ ਤੇਰੇ ਸੰਤ ਜਨਾਂ ਦੀ ਸੰਗਤਿ ਹਾਸਲ ਕਰ ਲਵਾਂ, ਵਾਸਹਿ = ਵੱਸਦੇ ਰਹਿਣ। ਹਿਰਦੈ = ਹਿਰਦੇ ਵਿਚ। ਸੰਗੁ = ਸਾਥ, ਸੰਗਤਿ। ਪਾਵਉ = ਪਾਵਉਂ, ਮੈਂ ਪ੍ਰਾਪਤ ਕਰਾਂ।
ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥
May my mind not be afflicted by the fire of sorrow; may I sing Your Glorious Praises, twenty-four hours a day. ||1||
ਮੈਂ ਅੱਠੇ ਪਹਰ ਤੇਰੇ ਗੁਣ ਗਾਂਦਾ ਰਹਾਂ। (ਤੇਰੀ ਸਿਫ਼ਤ-ਸਾਲਾਹ ਦੀ ਬਰਕਤਿ ਨਾਲ) ਮਨ ਚਿੰਤਾ ਦੀ ਅੱਗ ਵਿਚ ਨਹੀਂ ਫਸਦਾ ॥੧॥ ਸੋਗ = ਚਿੰਤਾ, ਗ਼ਮ। ਮਹਿ = ਵਿਚ। ਨ ਵਿਆਪੈ = ਨਹੀਂ ਫਸਦਾ। ਗਾਵਉ = ਗਾਵਉਂ ॥੧॥
ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੵੰਤ ਪ੍ਰਭ ਜਾਪਣ ॥
May I serve the Lord in my childhood and youth, and meditate on God in my middle and old age.
ਸਦਾ ਪ੍ਰਭੂ ਦਾ ਨਾਮ ਜਪਣ ਨਾਲ, ਹਰੀ ਦੀ ਸੇਵਾ-ਭਗਤੀ ਕਰਨ ਨਾਲ (ਮਨ ਵਿਚ) ਸ਼ਾਂਤੀ ਦੀ ਹਾਲਤ ਬਣੀ ਰਹਿੰਦੀ ਹੈ। ਸ੍ਵਸਤਿ = ਸ਼ਾਂਤੀ, ਸੁਖ। ਬਿਵਸਥਾ = ਅਵਸਥਾ, ਹਾਲਤ। ਸੇਵਾ = ਸੇਵਾ-ਭਗਤੀ। ਮਧ੍ਯ੍ਯੰਤ = ਵਿਚਕਾਰ ਤੋਂ ਅਖ਼ੀਰ ਤਕ, ਸਦਾ ਹੀ। ਜਾਪਣ = ਜਪਣ ਨਾਲ।
ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥
O Nanak, one who is imbued with the Love of the Transcendent Lord, is not reincarnated again to die. ||2||18||49||
ਹੇ ਨਾਨਕ! ਜਿਸ ਮਨੁੱਖ (ਦੇ ਮਨ ਵਿਚ) ਪਰਮਾਤਮਾ ਦਾ ਪਿਆਰ ਬਣ ਜਾਏ ਉਹ ਮੁੜ ਮੁੜ ਜਨਮ ਮਰਨ (ਦੇ ਗੇੜ) ਵਿਚ ਨਹੀਂ ਆਉਂਦਾ ॥੨॥੧੮॥੪੯॥ ਰੰਗੁ = ਪਿਆਰ। ਬਾਹੁੜਿ = ਮੁੜ। ਛਾਪਣ = ਮੌਤ, ਛੁਪਣਾ ॥੨॥੧੮॥੪੯॥